ਜ਼ਿਲ੍ਹਾ ਪੱਧਰੀ ਖੇਡਾਂ ’ਚ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੱਤ ਬੀ ਦੀ ਸ਼ਾਨਦਾਰ ਜਿੱਤ
ਲੁਧਿਆਣਾ, 25 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੱਤ ਬੀ ਦੀ ਲੜਕੀਆਂ ਦੀ ਕਬੱਡੀ ਟੀਮ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਲੁਧਿਆਣਾ-2 ਬਲਾਕ ਦੀ ਨੁਮਾਇੰਦਗੀ ਕਰਦਿਆਂ ਟੀਮ ਨੇ ਡੇਹਲੋਂ, ਮਾਛੀਵਾੜਾ, ਲੁਧਿਆਣਾ-1 ਅਤੇ ਰਾਏਕੋਟ ਦੀਆਂ ਟੀਮਾਂ ਨੂੰ ਹਰਾਕੇ ਇਹ ਉਪਲਬਧੀ ਹਾਸਲ ਕੀਤੀ।
ਲੁਧਿਆਣਾ, 25 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੱਤ ਬੀ ਦੀ ਲੜਕੀਆਂ ਦੀ ਕਬੱਡੀ ਟੀਮ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਲੁਧਿਆਣਾ-2 ਬਲਾਕ ਦੀ ਨੁਮਾਇੰਦਗੀ ਕਰਦਿਆਂ ਟੀਮ ਨੇ ਡੇਹਲੋਂ, ਮਾਛੀਵਾੜਾ, ਲੁਧਿਆਣਾ-1 ਅਤੇ ਰਾਏਕੋਟ ਦੀਆਂ ਟੀਮਾਂ ਨੂੰ ਹਰਾਕੇ ਇਹ ਉਪਲਬਧੀ ਹਾਸਲ ਕੀਤੀ। ਟੀਮ ਦੀਆਂ ਸੱਤ ਖਿਡਾਰਨਾਂ ਦੀ ਸੂਬਾ ਪੱਧਰੀ ਖੇਡਾਂ ਲਈ ਚੋਈ ਹੋਈ। ਸਕੂਲ ਦੇ ਵਿਦਿਆਰਥੀਆਂ ਨੇ ਸ਼ਾਟਪੁੱਟ, 400 ਤੋ 600 ਮੀਟਰ ਦੌੜ, ਰੱਸਾਕੱਸ਼ੀ ਅਤੇ ਕਬੱਡੀ ਸਮੇਤ ਹੋਰ ਮੁਕਾਬਲਿਆਂ ਵਿਚ ਵੀ ਭਾਗ ਲਿਆ। ਈਟੀਟੀ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਕੁਲਜਿੰਦਰ ਸਿੰਘ ਬੱਦੋਵਾਲ ਨੇ ਇਸ ਸਫਲਤਾ ਦਾ ਸਿਹਰਾ ਖਿਡਾਰੀਆਂ ਦੀ ਮਿਹਨਤ, ਕੋਚਾਂ ਦੀ ਲਗਨ ਅਤੇ ਸਕੂਲ ਸਟਾਫ ਦੇ ਸਹਿਯੋਗ ਨੂੰ ਦਿੱਤਾ।