26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸਰਕਾਰ ਦੀ ਕੇ.ਸੀ.ਸੀ. ਪਾਲਿਸੀ ਵਿਰੁੱਧ ਪਿੰਡ ਥਰੀਕੇ ’ਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਰੋਸ ਪ੍ਰਦਰਸ਼ਨ

ਇਯਾਲੀ/ਥਰੀਕੇ, 25 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸਰਕਾਰ ਦੀ ਕੇ. ਸੀ.

ਅਜੀਤ ਡੈਸਕ 26-10-2026
ਇਯਾਲੀ/ਥਰੀਕੇ, 25 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸਰਕਾਰ ਦੀ ਕੇ.ਸੀ.ਸੀ. ਪਾਲਸੀ ਤਹਿਤ ਸਹਿਕਾਰੀ ਸਭਾਵਾਂ ਦੇ ਕਰਜ਼ੇ ਨੂੰ ਲੈ ਕੇ ਪਿੰਡ ਥਰੀਕੇ ’ਚ ਬਲਾਕ ਸੁਧਾਰ ਇਕਾਈ ਥਰੀਕੇ ਦੇ ਪ੍ਰਧਾਨ ਰਘਬੀਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਇਕਾਈ ਪ੍ਰਧਾਨ ਰਘਬੀਰ ਸਿੰਘ ਥਰੀਕੇ ਵਲੋਂ ਸਰਕਾਰ ਵਲੋਂ ਸਹਿਕਾਰੀ ਸਭਾਵਾਂ ਰਾਹੀਂ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਕਰਜ਼ੇ ਸਬੰਧੀ ਕੀਤੇ ਗਏ ਨਵੇਂ ਬਦਲਾਅ ਤੇ ਸਖ਼ਤ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਸਹਿਕਾਰੀ ਸਭਾ ਸੁਸਾਇਟੀਆਂ ਵਲੋਂ ਦਿੱਤੇ ਜਾਂਦੇ ਕਰਜ਼ੇ ਨੂੰ ਲੈ ਕੇ ਨਵਾਂ ਫ਼ਰਮਾਨ ਜਾਰੀ ਕੀਤਾ ਗਿਆ ਹੈ, ਜਿਸ ਤਹਿਤ 3 ਲੱਖ ਤੋਂ ਵੱਧ ਕਰਜ਼ੇ ਦੇ ਵਿਆਜ ਦਰ ਵਿਚ ਵੀ ਵਾਧਾ ਕੀਤਾ ਗਿਆ ਹੈ ਅਤੇ ਹੁਣ ਕਿਸਾਨਾਂ ਨੂੰ 2 ਲੱਖ ਤੋਂ ਵੱਧ ਦਾ ਕਰਜ਼ਾ ਲੈਣ ਲਈ ਆਪਣੀ ਜ਼ਮੀਨ ਗਿਰਵੀ ਰੱਖਣੀ ਪਵੇਗੀ, ਜਿਸ ਨਾਲ ਸਿੱਧੇ ਤੌਰ ਤੇ ਪੰਜਾਬ ਦੀ ਕਿਸਾਨੀ ਨੂੰ ਵੱਡੀ ਢਾਹ ਲੱਗੇਗੀ। ਸਰਕਾਰ ਦੇ ਇਸ ਫ਼ੈਸਲੇ ਨਾਲ ਸਿਰਫ਼ ਕਿਸਾਨ ਸਗੋਂ ਕਿਸਾਨਾਂ ਨਾਲ ਜੁੜੀਆਂ ਸਹਿਕਾਰੀ ਸਭਾ ਸੁਸਾਇਟੀਆਂ ਵੀ ਪੂਰੀ ਤਰ੍ਹਾਂ ਪ੍ਰਭਾਵਿਤ ਹੋਣਗੀਆਂ। ਸਰਕਾਰ ਵਲੋਂ ਲਏ ਗਏ ਇਸ ਫ਼ੈਸਲੇ ਨਾਲ ਕਿਸਾਨਾਂ ਨੂੰ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪਵੇਗਾ, ਅਤੇ ਇਸ ਦਾ ਮਾੜਾ ਅਸਰ ਖੇਤੀਬਾੜੀ ਦੇ ਨਾਲ ਨਾਲ ਕਿਸਾਨੀ ਨਾਲ ਜੁੜੇ ਸਹਾਇਕ ਧੰਦਿਆਂ ’ਤੇ ਵੀ ਪਵੇਗਾ। ਉਨ੍ਹਾਂ ਸਵਾਲ ਚੁੱਕਦਿਆਂ ਕਿਹਾ ਕਿ ਜਦੋਂ ਹੱਦ ਕਰਜ਼ਾ ਬਣਾਉਣ ਸਮੇਂ ਪਹਿਲਾਂ ਹੀ ਖੇਤੀਬਾੜੀ ਸਭਾ ਕੋਲ ਗਰੰਟੀ ਵਜੋਂ ਕਿਸਾਨਾਂ ਦੀ ਜ਼ਮੀਨ ਦੀਆਂ ਫ਼ਰਦਾਂ ਜਮਾ ਕਰਵਾਈਆਂ ਜਾਂਦੀਆਂ ਹਨ ਤਾਂ ਫਿਰ ਸਹਿਕਾਰੀ ਸਭਾਵਾਂ ਕੋਲ ਜ਼ਮੀਨ ਦੀ ਅਧਿਗ੍ਰਹਿਣ ਕਿਉਂ ਕੀਤੀ ਜਾ ਰਹੀ ਹੈ। ਇਹ ਕਿਸਾਨਾਂ ’ਤੇ ਦੋਹਰਾ ਬੋਝ ਹੈ। ਇਸ ਲਈ ਕਿਸਾਨ ਸਭਾ ਨੇ ਸਹਿਕਾਰਤਾ ਵਿਭਾਗ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਰੂ ਫ਼ਰਮਾਨ ਨੂੰ ਤੁਰੰਤ ਵਾਪਸ ਲਵੇ ਅਤੇ ਆਪਣੇ ਫ਼ੈਸਲੇ ’ਤੇ ਮੁੜ ਵਿਚਾਰ ਕਰਕੇ ਪਹਿਲਾਂ ਹੀ ਕਰਜ਼ੇ ਅਤੇ ਕਈ ਸਮੱਸਿਆ ਨਾਲ ਜੂਝ ਰਹੇ ਪੰਜਾਬ ਦੀ ਕਿਸਾਨੀ ਨੂੰ ਰਾਹਤ ਦਿੱਤੀ ਜਾਵੇ। ਇਸ ਸਬੰਧੀ ਜਦੋਂ ਪਿੰਡ ਥਰੀਕੇ ਦੀ ਸੁਸਾਇਟੀ ਦੇ ਸਕੱਤਰ ਦਾ ਪੱਖ ਲੈਣ ਲਈ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਮੈਸੇਜ ਪਾਕੇ ਫ਼ੋਨ ਕਰਕੇ ਮੈਂਬਰਾਂ ਨੂੰ ਹੱਦ ਕਰਜ਼ੇ ਬਣਾਉਣ ਲਈ ਅਪੀਲ ਕੀਤੀ ਗਈ ਹੈ, ਪ੍ਰੰਤੂ ਮੈਂਬਰਾਂ ਵਲੋਂ ਕੇ.ਸੀ.ਸੀ. ਪਾਲਸੀ ਦਾ ਪੂਰਨ ਵਿਰੋਧ ਕੀਤਾ ਜਾ ਰਿਹਾ ਕੋਈ ਵੀ ਮੈਂਬਰ ਹੱਦ ਕਰਜ਼ਾ ਬਣਵਾਉਣ ਨੂੰ ਤਿਆਰ ਨਹੀਂ ਕਮੇਟੀ ਵਲੋਂ ਇਹ ਵੀ ਚਿੰਤਾ ਪ੍ਰਗਟ ਕੀਤੀ ਗਈ ਹੈ ਕਿ ਇਸ ਨਾਲ ਸੁਸਾਇਟੀਆਂ ਡਿਫਾਲਟਰ ਹੋ ਜਾਣਗੀਆਂ ਜੇਕਰ ਕਿਸੇ ਨੇ ਹੱਦ ਕਰਜ਼ਾ ਨਹੀਂ ਬਣਵਾਇਆ ਸਭਾ ਦੇ ਕਰਜ਼ੇ ਦੀ ਵਸੂਲੀ ਵੀ ਪ੍ਰਭਾਵਿਤ ਹੋਵੇਗੀ। ਇਸ ਮੌਕੇ ਰਾਮ ਸਿੰਘ, ਗੁਰਜੋਤ ਸਿੰਘ, ਬਿਕਰਮਜੀਤ ਸਿੰਘ, ਜੁਗਰਾਜ ਸਿੰਘ, ਅਮਨਦੀਪ ਸਿੰਘ, ਨਾਜ਼ਰ ਸਿੰਘ, ਸੁਖਮਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਪ੍ਰੀਤਮ ਸਿੰਘ, ਤੇਜਾ ਸਿੰਘ, ਅਜੈਬੀ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਘਰ-ਘਰ ਤੱਕ ਪਹੁੰਚਾਉਣਾ ਅੱਜ ਦੇ ਸਮੇਂ ਦੀ ਮੁੱਖ ਲੋੜ-ਡਾ. ਦਲਜੀਤ ਸਿੰਘ ਚੀਮਾ ਅਗਲੀ ਖ਼ਬਰ ਪੂਰਨਮਾਸ਼ੀ ਦੇ ਦੀਵਾਨ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।