ਪਰਵਿੰਦਰ ਸਿੰਘ ਝੋਟੇ ਦੇ ਕਤਲ ਵਿਰੁੱਧ ਸਰਕਾਰ, ਪੁਲਿਸ ਤੇ ਨਸ਼ਾ ਤਸਕਰਾਂ ਦੇ ਗੱਠਜੋੜ ਦਾ ਪੁਤਲਾ ਫੂਕਿਆ
ਇਯਾਲੀ/ਥਰੀਕੇ, 26 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਗ਼ਦਰੀ ਸ਼ਹੀਦ ਬਾਬਾ ਭਾਨ ਸਿੰਘ ਯਾਦਗਾਰ ਸੁਨੇਤ ਵਿਖੇ ਨਸ਼ਾ ਤਸਕਰਾਂ ਵਿਰੁੱਧ ਸੰਘਰਸ਼ ਕਰਦਿਆਂ ਕਤਲ ਹੋਏ ਪਰਵਿੰਦਰ ਸਿੰਘ ਝੋਟੇ ਲਈ ਇਨਸਾਫ਼ ਦੀ ਲੜਾਈ ਲੜ ਰਹੀ ਐਕਸ਼ਨ ਕਮੇਟੀ ਮਾਨਸਾ ਦੇ ਸੱਦੇ ’ਤੇ ਵੱਖ-ਵੱਖ ਜਨਤਕ, ਨੌਜਵਾਨ, ਜਮਹੂਰੀ, ਤਰਕਸ਼ੀਲ, ਕਿਸਾਨ, ਮਜ਼ਦੂਰ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ, ਨਸ਼ਾ ਸਮਗਲਰ ਤੇ ਪੁਲਿਸ ਗੱਠਜੋੜ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਇਕੱਤਰ ਹੋਏ ਜਥੇਬੰਦੀਆਂ ਦੇ ਆਗੂਆਂ ਤੇ ਕਾਰਕੁਨਾਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਇਯਾਲੀ/ਥਰੀਕੇ, 26 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਗ਼ਦਰੀ ਸ਼ਹੀਦ ਬਾਬਾ ਭਾਨ ਸਿੰਘ ਯਾਦਗਾਰ ਸੁਨੇਤ ਵਿਖੇ ਨਸ਼ਾ ਤਸਕਰਾਂ ਵਿਰੁੱਧ ਸੰਘਰਸ਼ ਕਰਦਿਆਂ ਕਤਲ ਹੋਏ ਪਰਵਿੰਦਰ ਸਿੰਘ ਝੋਟੇ ਲਈ ਇਨਸਾਫ਼ ਦੀ ਲੜਾਈ ਲੜ ਰਹੀ ਐਕਸ਼ਨ ਕਮੇਟੀ ਮਾਨਸਾ ਦੇ ਸੱਦੇ ’ਤੇ ਵੱਖ-ਵੱਖ ਜਨਤਕ, ਨੌਜਵਾਨ, ਜਮਹੂਰੀ, ਤਰਕਸ਼ੀਲ, ਕਿਸਾਨ, ਮਜ਼ਦੂਰ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ, ਨਸ਼ਾ ਸਮਗਲਰ ਤੇ ਪੁਲਿਸ ਗੱਠਜੋੜ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਇਕੱਤਰ ਹੋਏ ਜਥੇਬੰਦੀਆਂ ਦੇ ਆਗੂਆਂ ਤੇ ਕਾਰਕੁਨਾਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪ੍ਰੋ: ਜਗਮੋਹਨ ਸਿੰਘ ਅਤੇ ਤਰਕਸ਼ੀਲ ਆਗੂ ਜਸਵੰਤ ਜ਼ੀਰਖ ਨੇ ਕਿਹਾ ਕਿ ਮੌਜੂਦਾ ਆਮ ਆਦਮੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਸੌ ਦਿਨਾਂ ਵਿਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਸੀ, ਪਰ ਇਸ ਵਾਅਦੇ ਦੇ ਉਲਟ ਪੰਜਾਬ ਸਰਕਾਰ ਨਸ਼ਿਆਂ ਦੇ ਮਾਮਲੇ ਵਿਚ ਪਿਛਲੀਆਂ ਸਰਕਾਰਾਂ ਤੋਂ ਅੱਗੇ ਵਧ ਚੁੱਕੀ ਹੈ। ਨਸ਼ਾ ਸਮਗਲਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਉਹ ਨਸ਼ਿਆਂ ਖ਼ਿਲਾਫ਼ ਬੋਲਣ ਵਾਲਿਆਂ ਨੂੰ ਸ਼ਰੇਆਮ ਗੋਲੀਆਂ ਮਾਰਨ ਤੋਂ ਵੀ ਨਹੀਂ ਡਰਦੇ। ਸਰਕਾਰ ਇਨ੍ਹਾਂ ਵਿਰੁੱਧ ਕੋਈ ਠੋਸ ਕਾਰਵਾਈ ਕਰਨ ਦੀ ਬਜਾਏ ਝੂਠੀ ਇਸ਼ਤਿਹਾਰਬਾਜ਼ੀ ਕਰਕੇ ਯੁੱਧ ਨਸ਼ਿਆਂ ਵਿਰੁੱਧ ਦਾ ਢੌਂਗ ਕਰਨ ਤੋਂ ਇਲਾਵਾ ਕੁੱਝ ਨਹੀਂ ਕਰ ਰਹੀ। ਉਨ੍ਹਾਂ ਕਿਹਾ ਅਜਿਹੇ ਸਮੇਂ ਲੋਕਾਂ ਨੂੰ ਜਥੇਬੰਦ ਹੋ ਕੇ ਸਰਕਾਰਾਂ ਖ਼ਿਲਾਫ਼ ਸਿਆਸੀ ਲੜਾਈ ਲੜਨ ਦੀ ਲੋੜ ਹੈ ਤੇ ਇਨ੍ਹਾਂ ਸਰਕਾਰ ਦੇ ਨੁਮਾਇੰਦਿਆਂ ਨੂੰ ਘੇਰ ਕੇ ਸਵਾਲ ਕਰਨੇ ਚਾਹੀਦੇ ਹਨ । ਇਸ ਦੌਰਾਨ ਜਮਹੂਰੀ ਅਧਿਕਾਰ ਸਭਾ, ਤਰਕਸ਼ੀਲ ਸੁਸਾਇਟੀ ਪੰਜਾਬ, ਗ਼ਦਰੀ ਸ਼ਹੀਦ ਬਾਬਾ ਭਾਨ ਸਿੰਘ ਨੌਜਵਾਨ ਸਭਾ, ਬੀ.ਕੇ.ਯੂ. (ਉਗਰਾਹਾਂ), ਯੂਨੀਵਰਸਲ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ, ਇਨਕਲਾਬੀ ਮਜ਼ਦੂਰ ਕੇਂਦਰ ਵਲੋਂ ਡਾ. ਹਰਬੰਸ ਗਰੇਵਾਲ, ਸੁਖਬੀਰ ਸਿੰਘ ਸੋਖੀ, ਬਲਵਿੰਦਰ ਸਿੰਘ ਲਾਲਬਾਗ, ਗੁਰਮੇਲ ਸਿੰਘ ਗਿੱਲ, ਹਰਪ੍ਰੀਤ ਜ਼ੀਰਖ, ਤਜਿੰਦਰ ਕੁਮਾਰ, ਮੀਨੂੰ, ਕਲਪਨਾ, ਮੈਡਮ ਮਧੂ, ਰਾਕੇਸ਼ ਆਜ਼ਾਦ, ਅਰੁਣ ਕੁਮਾਰ, ਸਤੀਸ਼ ਸੱਚਦੇਵਾ, ਡਾ: ਮੋਹਨ ਸਿੰਘ, ਕਾ: ਸੁਰਿੰਦਰ ਸਿੰਘ, ਚਰਨ ਨੂਰਪੁਰਾ, ਸੁਰਿੰਦਰ ਸਿੰਘ, ਮੀਨੂੰ ਸ਼ਰਮਾ, ਧਰਮਪਾਲ ਸਿੰਘ, ਸਤਨਾਮ ਸਿੰਘ ਧਾਲੀਵਾਲ, ਤਰਸੇਮ ਸਿੰਘ ਪੀ.ਏ.ਯੂ., ਅਜਮੇਰ ਦਾਖਾ, ਪ੍ਰਤਾਪ ਸਿੰਘ, ਜਗਜੀਤ ਸਿੰਘ, ਮਹੇਸ਼ ਕੁਮਾਰ, ਜਵੰਦਾ ਕਸਤੂਰੀ ਲਾਲ, ਹਿੰਮਤ ਸਿੰਘ, ਜਗਧੀਰਜ ਸਿੰਘ ਸਮੇਤ ਕਈ ਹੋਰ ਕਾਰਕੁਨ ਸ਼ਾਮਲ ਸਨ।