27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਮੁੱਖ ਮੰਤਰੀ ਵਲੋਂ ਪਾਵਨ ਵਾਲਮੀਕਿ ਤੀਰਥ ਦੇ ਵਿਕਾਸ ਲਈ 17 ਕਰੋੜ ਦੀ ਗ੍ਰਾਂਟ ਦੇਣ ਨਾਲ ਵਾਲਮੀਕਿ ਸਮਾਜ ’ਚ ਖੁਸ਼ੀ ਦੀ ਲਹਿਰ-ਵਿਜੈ ਦਾਨਵ

ਲੁਧਿਆਣਾ, 26 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਸਰਕਾਰ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਪਾਵਨ ਵਾਲਮੀਕਿ ਤੀਰਥ ਵਿਖੇ ਰਾਜ ਪੱਧਰੀ ਸਮਾਗਮ ਕਰਾਉਣਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਵਾਧਸ ਦੇ ਰਾਸ਼ਟਰੀ ਮੁੱਖ ਸੰਚਾਲਕ ਵੀਰੇਸ਼ ਵਿਜੈ ਦਾਨਵ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ।

ਸਮਾਗਮ ਦੌਰਾਨ ਮੁਖ ਮੰਤਰੀ ਭਗਵੰਤ ਮਾਨ ਨਾਲ ਵਿਜੈ ਦਾਨਵ ਅਤੇ ਹੋਰ। ਅਜੀਤ ਤਸਵੀਰ 27-10-2026
ਲੁਧਿਆਣਾ, 26 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਸਰਕਾਰ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਪਾਵਨ ਵਾਲਮੀਕਿ ਤੀਰਥ ਵਿਖੇ ਰਾਜ ਪੱਧਰੀ ਸਮਾਗਮ ਕਰਾਉਣਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਵਾਧਸ ਦੇ ਰਾਸ਼ਟਰੀ ਮੁੱਖ ਸੰਚਾਲਕ ਵੀਰੇਸ਼ ਵਿਜੈ ਦਾਨਵ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਾਵਨ ਵਾਲਮੀਕਿ ਤੀਰਥ ਦੇ ਵਿਕਾਸ ਕਾਰਜਾਂ ਅੱਜ 17 ਕਰੋੜ ਰੁਪਏ ਦੀ ਗ੍ਰਾਂਟ ਦੇਣ ਨਾਲ ਵਾਲਮੀਕਿ ਸਮਾਜ ਵਿਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਦੁਨੀਆਂ ਵਿਚ ਅੱਜ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਅਤੇ ਬੀਤੇ ਦਿਨੀਂ ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਵੱਲੋਂ ਪਰਮ ਪਿਤਾ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਭਾਵਾਧਸ ਵੱਲੋਂ 37ਵੀਂ ਵਿਸ਼ਾਲ ਸ਼ੋਭਾ ਯਾਤਰਾ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ, ਜਿਸ ਲਈ ਅਸੀਂ ਸਮੂਹ ਨਗਰ ਨਿਵਾਸੀ, ਧਾਰਮਿਕ, ਸਮਾਜਿਕ, ਰਾਜਨੀਤਿਕ ਅਤੇ ਸਮੂਹ ਭਾਵਾਧਸ ਆਗੂਆਂ ਦੇ ਤਹਿ ਦਿਲੋਂ ਧੰਨਵਾਦੀ ਹਾਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਵਾਧਸ ਦੇ ਰਾਸ਼ਟਰੀ ਮੁੱਖ ਸੰਚਾਲਕ ਵਿਜੈ ਦਾਨਵ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਭਾਵਾਧਸ ਵੱਲੋਂ ਹਰ ਸਾਲ ਪ੍ਰਗਟ ਦਿਵਸ ਮੌਕੇ ਕੱਢੀ ਜਾਣ ਵਾਲੀ ਸੋਭਾ ਯਾਤਰਾ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਸ਼ੋਭਾ ਯਾਤਰਾ ਹੈ। ਉਨ੍ਹਾਂ ਕਿਹਾ ਕਿ ਸ਼ੋਭਾ ਯਾਤਰਾ ਦੀ ਸਟੇਜ ‘ਤੇ ਸਮਾਜ ਦੇ ਹਰ ਵਰਗ ਦੇ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਆਗੂਆਂ ਦੀ ਹਾਜ਼ਰੀ ਸਾਬਤ ਕਰਦੀ ਹੈ ਕਿ ਭਗਵਾਨ ਵਾਲਮੀਕਿ ਸਾਰੀ ਮਨੁੱਖਤਾ ਦੇ ਮਾਰਗ ਦਰਸ਼ਕ ਹਨ। ਉਨ੍ਹਾਂ ਕਿਹਾ ਕਿ ਸ਼ੋਭਾ ਯਾਤਰਾ ਦੇ ਸਫਲ ਆਯੋਜਨ ਵਿਚ ਭਾਵਾਧਸ ਦੇ ਆਗੂਆਂ ਦਾ ਬਹੁਤ ਵੱਡਾ ਯੋਗਦਾਨ ਹੈ, ਜਿਨ੍ਹਾਂ ਵੱਲੋਂ ਪਿਛਲੇ ਦੋ ਮਹੀਨਿਆਂ ਤੋਂ ਇਸ ਦੀ ਤਿਆਰੀ ਜੰਗੀ ਪੱਧਰ ‘ਤੇ ਕੀਤੀ ਜਾ ਰਹੀ ਸੀ ਅਤੇ ਇਸ ਸਬੰਧੀ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਵਿਜੈ ਦਾਨਵ ਨੇ ਸ਼ਹਿਰ ਵਾਸੀਆਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਜਿਨ੍ਹਾਂ ਨੇ ਸ਼ੋਭਾ ਯਾਤਰਾ ਦਾ ਸ਼ਾਨਦਾਰ ਸਵਾਗਤ ਕੀਤਾ ਅਤੇ ਭਗਵਾਨ ਵਾਲਮੀਕਿ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਮੁੱਖ ਸੰਚਾਲਕ ਨੇ ਭਾਵਾਧਸ ਦੇ ਸਮੂਹ ਅਹੁਦੇਦਾਰਾਂ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ ਜਿਨ੍ਹਾਂ ਨੇ ਸਖ਼ਤ ਮਿਹਨਤ ਕਰਕੇ ਸ਼ੋਭਾ ਯਾਤਰਾ ਨੂੰ ਸਫ਼ਲ ਬਣਾਇਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਵੀ ਕੀਤਾ, ਜਿਨ੍ਹਾਂ ਨੇ ਸ਼ੋਭਾ ਯਾਤਰਾ ਦੀ ਸਫ਼ਲਤਾ ਲਈ ਸੁਰੱਖਿਆ ਸਮੇਤ ਸਾਰੇ ਪ੍ਰਬੰਧ ਕੀਤੇ।
ਪਿਛਲੀ ਖ਼ਬਰ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਵਿਰੁੱਧ ਸਰਕਾਰ, ਪੁਲਿਸ ਤੇ ਨਸ਼ਾ ਤਸਕਰਾਂ ਦੇ ਗੱਠਜੋੜ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।