ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਦੋ ਰੋਜ਼ਾ ਵਿਸ਼ੇਸ਼ ਗੁਰਮਤਿ ਸਮਾਗਮ ਸਮਾਪਤ
ਲੁਧਿਆਣਾ, 26 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰੂ ਰਾਮਦਾਸ ਪ੍ਰਚਾਰ ਸਭਾ ਪੰਜਾਬ ਵਲੋਂ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੁੱਗਰੀ ਦੇ ਪੂਰਨ ਸਹਿਯੋਗ ਨਾਲ 2 ਰੋਜ਼ਾ ਗੁਰਮਤਿ ਸਮਾਗਮ ਕਰਵਾਏ ਗਏ। ਪਹਿਲੇ ਦਿਨ ਭਾਈ ਉਮਪ੍ਰੀਤ ਸਿੰਘ ਜੋ ਕਿ ਪ੍ਰਚਾਰ ਸਭਾ ਦੇ ਮੁੱਖ ਸੇਵਦਾਰ ਵੀ ਹਨ, ਦੇ ਕੀਰਤਨ ਤੋਂ ਇਲਾਵਾ ਭਾਈ ਸਿਮਰਨ ਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਸਤਿਨਾਮ ਸਿੰਘ ਕੋਹਾੜਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਾਲਿਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਲੁਧਿਆਣਾ, 26 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰੂ ਰਾਮਦਾਸ ਪ੍ਰਚਾਰ ਸਭਾ ਪੰਜਾਬ ਵਲੋਂ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੁੱਗਰੀ ਦੇ ਪੂਰਨ ਸਹਿਯੋਗ ਨਾਲ 2 ਰੋਜ਼ਾ ਗੁਰਮਤਿ ਸਮਾਗਮ ਕਰਵਾਏ ਗਏ। ਪਹਿਲੇ ਦਿਨ ਭਾਈ ਉਮਪ੍ਰੀਤ ਸਿੰਘ ਜੋ ਕਿ ਪ੍ਰਚਾਰ ਸਭਾ ਦੇ ਮੁੱਖ ਸੇਵਦਾਰ ਵੀ ਹਨ, ਦੇ ਕੀਰਤਨ ਤੋਂ ਇਲਾਵਾ ਭਾਈ ਸਿਮਰਨ ਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਸਤਿਨਾਮ ਸਿੰਘ ਕੋਹਾੜਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਾਲਿਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਦੂਜੇ ਦਿਨ ਭਾਈ ਸ਼ੁਭਪ੍ਰੀਤ ਸਿੰਘ ਤੇ ਭਾਈ ਗੁਰਪ੍ਰੀਤ ਸਿੰਘ ਸ਼ਿਮਲਾ ਵਾਲੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ। ਜਥੇਦਾਰ ਭਾਈ ਬਲਜੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਨੇ ਸਮਾਜਿਕ ਤੇ ਧਾਰਮਿਕ ਵਿਚਾਰਾਂ ਨਾਲ ਸਾਂਝ ਪਾਈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਰਵਿੰਦਰ ਸਿੰਘ, ਪ੍ਰਚਾਰ ਸਭਾ ਦੇ ਮਨੋਹਰ ਸਿੰਘ ਮੱਕੜ, ਭਾਈ ਉਮਪ੍ਰੀਤ ਸਿੰਘ, ਸਤਿੰਦਰ ਪਾਲ ਸਿੰਘ ਨੰਦਾ ਨੇ ਦੀਵਾਨ ‘ਚ ਸ਼ਾਮਿਲ ਹੋਣ ਵਾਲੀ ਪ੍ਰਮੁੱਖ ਸ਼ਖਸੀਅਤਾਂ ਦਾ ਸਨਮਾਨ ਕੀਤਾ। ਦੀਵਾਨ ਦੇ ਦੌਰਾਨ ਲੰਗਰ ਅਤੁੱਟ ਵਰਤਾਏ ਗਏ। ਸਮਾਗਮਾਂ ’ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨ ਸ਼ਨ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ, ਬਲਬੀਰ ਸਿੰਘ ਭਾਟੀਆ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ। ਇਸ ਮੌਕੇ.ਨਿਰਭੈ ਸਿੰਘ, ਮਹਿੰਦਰ ਸਿੰਘ ਕੰਵਲਨੈਨ ਸਿੰਘ ਭਾਟੀਆ, ਰਾਮ ਸਿੰਘ, ਸੁਖਵਿੰਦਰ ਸਿੰਘ, ਨਰਿੰਦਰ ਸਿੰਘ, ਪਰਮਿੰਦਰ ਸਿੰਘ, ਪ੍ਰਿੰਸ ਗੰਭੀਰ, ਵਰਿੰਦਰ ਸਿੰਘ ਕਮਲ, ਜੀਵਨਜੋਤ ਸਿੰਘ, ਕਵਲਪ੍ਰੀਤ ਸਿੰਘ, ਗੁਰਮੀਤ ਸਿੰਘ ਕੋਹਲੀ ਆਦਿ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।