28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸੜਕ ਹਾਦਸੇ ਵਿਚ ਸਕੂਟਰ ਸਵਾਰ ਦੀ ਮੌਤ

ਲੁਧਿਆਣਾ, 27 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਚੀਮਾ ਚੌਕ ਨੇੜੇ ਹੋਏ ਸੜਕ ਹਾਦਸੇ ਵਿਚ ਨਗਰ ਨਿਗਮ ਦੇ ਅਸਥਾਈ ਕਰਮਚਾਰੀ ਦੀਪਕ ਕੁਮਾਰ ਦੀ ਮੌਤ ਹੋ ਗਈ। ਮ੍ਰਿਤਕ ਸ਼ਿਮਲਾਪੁਰੀ ਇਲਾਕੇ ਦਾ ਰਹਿਣ ਵਾਲਾ ਸੀ।

ਅਜੀਤ ਡੈਸਕ 28-10-2026
ਲੁਧਿਆਣਾ, 27 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਚੀਮਾ ਚੌਕ ਨੇੜੇ ਹੋਏ ਸੜਕ ਹਾਦਸੇ ਵਿਚ ਨਗਰ ਨਿਗਮ ਦੇ ਅਸਥਾਈ ਕਰਮਚਾਰੀ ਦੀਪਕ ਕੁਮਾਰ ਦੀ ਮੌਤ ਹੋ ਗਈ। ਮ੍ਰਿਤਕ ਸ਼ਿਮਲਾਪੁਰੀ ਇਲਾਕੇ ਦਾ ਰਹਿਣ ਵਾਲਾ ਸੀ। ਹਾਦਸੇ ਤੋਂ ਬਾਅਦ, ਉਸ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮੋਤੀ ਨਗਰ ਥਾਣਾ ਦੀ ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ। ਦੀਪਕ ਕੁਮਾਰ ਆਪਣੇ ਸਕੂਟਰ ‘ਤੇ ਸਵਾਰ ਸੀ। ਜਿਵੇਂ ਹੀ ਉਹ ਚੀਮਾ ਚੌਕ ਨੇੜੇ ਪਹੁੰਚਿਆ ਤਾਂ ਇਕ ਅਣਪਛਾਤੇ ਵਾਹਨ ਨੇ ਉਸਦੇ ਸਕੂਟਰ ਨੂੰ ਟੱਕਰ ਮਾਰ ਦਿੱਤੀ। ਉਹ ਜ਼ਮੀਨ ’ਤੇ ਡਿੱਗ ਪਿਆ, ਜਿਸ ਕਾਰਨ ਉਸ ਨੂੰ ਗੰਭੀਰ ਸੱਟਾਂ ਲੱਗੀਆਂ। ਮੌਕੇ ‘ਤੇ ਭੀੜ ਇਕੱਠੀ ਹੋ ਗਈ ਅਤੇ ਜ਼ਖਮੀ ਹਾਲਤ ਵਿਚ ਉਸ ਨੂੰ ਤੁਰੰਤ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ।
ਪਿਛਲੀ ਖ਼ਬਰ ਸਾਈਂ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਅਗਲੀ ਖ਼ਬਰ ਹਥਿਆਰਬੰਦ ਲੁਟੇਰਾ ਕਾਰੋਬਾਰੀ ਦੇ ਗਲੇ ਵਿਚੋਂ ਸੋਨੇ ਦੀ ਚੇਨ ਲੁੱਟ ਕੇ ਹੋਇਆ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।