29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪੀ.ਏ.ਯੂ. ਦੇ ਕਮਿਊਨਟੀ ਸਾਇੰਸ ਕਾਲਜ ਨੇ ਨਵੇਂ ਵਿਦਿਆਰਥੀਆਂ ਦਾ ਸਵਾਗਤ

ਲੁਧਿਆਣਾ, 28 ਅਕਤੂਬਰ (ਜਸਵਿੰਦਰ ਸਿੰਘ)-ਬੀਤੇ ਦਿਨੀਂ ਕਾਲਜ ਵਿਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਦੇ ਸਵਾਗਤ ਲਈ ਕਮਿਊਨਟੀ ਸਾਇੰਸ ਕਾਲਜ ਨੇ ਇਕ ਪਾਰਟੀ ਆਯੋਜਿਤ ਕੀਤੀ| ਇਸ ਵਿਚ ਪੋਸਟਗ੍ਰੈਜੂਏਟ ਅਤੇ ਅੰਡਰਗ੍ਰੈਜੂਏਟ ਵਿਦਿਆਰਥੀ ਜੋਸ਼ ਅਤੇ ਉਤਸ਼ਾਹ ਨਾਲ ਸ਼ਾਮਿਲ ਹੋਏ| ਅਕਾਦਮਿਕ ਪ੍ਰੋਗਰਾਮਾਂ ਦੇ ਪਹਿਲੇ ਸਾਲ ਵਿਚ ਦਾਖਲ ਹੋਏ ਵਿਦਿਆਰਥੀਆਂ ਨੇ ਮੰਚ ਉੱਪਰ ਵਿਸ਼ੇਸ਼ ਚਾਲ ਦਾ ਪ੍ਰਦਰਸ਼ਨ ਕੀਤਾ| ਜੱਜਾਂ ਸਾਹਮਣੇ ਆਪਣੇ ਉਤਸ਼ਾਹ ਅਤੇ ਵਿਸ਼ਵਾਸ ਦੇ ਪ੍ਰਗਟਾਵੇ ਤੋਂ ਬਾਅਦ ਸੀਮੋਨ ਨੂੰ ਮਿਸ. ਐਲੇਗੈਂਸ, ਸੀਰਤ ਨੂੰ ਮਿਸ.

ਅਜੀਤ ਡੈਸਕ 29-10-2026
ਲੁਧਿਆਣਾ, 28 ਅਕਤੂਬਰ (ਜਸਵਿੰਦਰ ਸਿੰਘ)-ਬੀਤੇ ਦਿਨੀਂ ਕਾਲਜ ਵਿਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਦੇ ਸਵਾਗਤ ਲਈ ਕਮਿਊਨਟੀ ਸਾਇੰਸ ਕਾਲਜ ਨੇ ਇਕ ਪਾਰਟੀ ਆਯੋਜਿਤ ਕੀਤੀ| ਇਸ ਵਿਚ ਪੋਸਟਗ੍ਰੈਜੂਏਟ ਅਤੇ ਅੰਡਰਗ੍ਰੈਜੂਏਟ ਵਿਦਿਆਰਥੀ ਜੋਸ਼ ਅਤੇ ਉਤਸ਼ਾਹ ਨਾਲ ਸ਼ਾਮਿਲ ਹੋਏ| ਅਕਾਦਮਿਕ ਪ੍ਰੋਗਰਾਮਾਂ ਦੇ ਪਹਿਲੇ ਸਾਲ ਵਿਚ ਦਾਖਲ ਹੋਏ ਵਿਦਿਆਰਥੀਆਂ ਨੇ ਮੰਚ ਉੱਪਰ ਵਿਸ਼ੇਸ਼ ਚਾਲ ਦਾ ਪ੍ਰਦਰਸ਼ਨ ਕੀਤਾ| ਜੱਜਾਂ ਸਾਹਮਣੇ ਆਪਣੇ ਉਤਸ਼ਾਹ ਅਤੇ ਵਿਸ਼ਵਾਸ ਦੇ ਪ੍ਰਗਟਾਵੇ ਤੋਂ ਬਾਅਦ ਸੀਮੋਨ ਨੂੰ ਮਿਸ. ਐਲੇਗੈਂਸ, ਸੀਰਤ ਨੂੰ ਮਿਸ. ਫਰੈਸ਼ਰ, ਰੁਹਾਨ ਨੂੰ ਮਿਸਟਰ ਫਰੈਸ਼ਰ ਅਤੇ ਮੁਸਕਾਨ ਨੂੰ ਸ਼ੋਅਸਟਾਪਰ ਨਾਲ ਨਿਵਾਜ਼ਿਆ ਗਿਆ| ਕਾਲਜ ਦੇ ਡੀਨ ਡਾ. ਕਿਰਨ ਬੈਂਸ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਇਹਨਾਂ ਸਹਿਗਤੀਵਿਧੀਆਂ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਆਪਣੇ ਅਕਾਦਮਿਕ ਪ੍ਰੋਗਰਾਮ ਬਾਰੇ ਸੰਜੀਦਗੀ ਅਤੇ ਗੰਭੀਰਤਾ ਨਾਲ ਜੁੜਨ ਦੀ ਵਿਸ਼ੇਸ਼ ਲੋੜ ਹੈ| ਉਹਨਾਂ ਕਾਲਜ ਦੀਆਂ ਅਮੀਰ ਪ੍ਰੰਪਰਾਵਾਂ ਅਤੇ ਸ਼ਾਨਦਾਰ ਵਿਰਾਸਤ ਦੇ ਹਵਾਲੇ ਨਾਲ ਵਿਦਿਆਰਥੀਆਂ ਨੂੰ ਵੱਧ ਮਿਹਨਤ ਕਰਨ ਦਾ ਸੱਦਾ ਵੀ ਦਿੱਤਾ|
ਪਿਛਲੀ ਖ਼ਬਰ ਬਾਲ ਸੁਧਾਰ ਘਰ ਵਿਚੋਂ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।