31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਡਾ . ਅੰਬੇਡਕਰ ਦੇ ਬੁੱਤ ਦਾ ਅਪਮਾਨ ਹੋਣਾ ਸਰਕਾਰ ਦੀ ਨਿਕੰਮੀ ਕਾਰਗੁਜ਼ਾਰੀ ਦਾ ਨਤੀਜਾ - ਲਵ ਦਰਾਵਿੜ

ਲੁਧਿਆਣਾ, 30 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਵਿਚ ਵਾਰ ਵਾਰ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦਾ ਹੋ ਰਿਹਾ ਅਪਮਾਨ ਸੂਬਾ ਸਰਕਾਰ ਦੀ ਨਿਕੰਮੀ ਕਾਰਗੁਜ਼ਾਰੀ ਦਾ ਨਤੀਜਾ ਹੈ।

ਅਜੀਤ ਡੈਸਕ 31-10-2026
ਲੁਧਿਆਣਾ, 30 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਵਿਚ ਵਾਰ ਵਾਰ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦਾ ਹੋ ਰਿਹਾ ਅਪਮਾਨ ਸੂਬਾ ਸਰਕਾਰ ਦੀ ਨਿਕੰਮੀ ਕਾਰਗੁਜ਼ਾਰੀ ਦਾ ਨਤੀਜਾ ਹੈ। ਇਹ ਪ੍ਰਗਟਾਵਾ ਯੂਥ ਅਕਾਲੀ ਦਲ (ਬ) ਦੇ ਆਗੂ ਲਵ ਦਾਵ੍ਰਿੜ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ਵਿਚ ਅੰਮ੍ਰਿਤਸਰ, ਹੁਸ਼ਿਆਰਪੁਰ ਤੇ ਲੁਧਿਆਣਾ ਸਮੇਤ ਬਾਕੀ ਸ਼ਹਿਰਾਂ ਵਿਚ ਵੀ ਲਗਾਤਾਰ ਬਾਬਾ ਸਾਹਿਬ ਦੇ ਬੁੱਤ ਦਾ ਅਪਮਾਨ ਹੋ ਰਿਹਾ ਹੈ ਅਤੇ ਸਭ ਤੋਂ ਹੈਰਾਨੀ ਦੀ ਗੱਲ ਹੈ ਕਿ ਲੁਧਿਆਣਾ ਸ਼ਹਿਰ ਵਿਚ ਵਾਰ ਵਾਰ ਪ੍ਰਸ਼ਾਸਨ ਨੂੰ ਚੌਕਸ ਕਰਨ ਦੇ ਬਾਵਜੂਦ ਇਹ ਤੀਜੀ ਘਟਨਾ ਹੈ, ਜਿਸ ਵਿਚ ਸ਼ਰਾਰਤੀ ਅਨਸਰਾਂ ਵਲੋਂ ਬਾਬਾ ਸਾਹਿਬ ਦੇ ਬੁੱਤ ਦਾ ਅਪਮਾਨ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਅਜਿਹੀ ਘਟਨਾ ਹੋ ਜਾਂਦੀ ਤਾਂ ਸਰਕਾਰ ਗੂੜ੍ਹੀ ਨੀਂਦ ਸੌ ਜਾਂਦੀ ਹੈ ਅਤੇ ਡੇਢ ਮਹੀਨੇ ਪਹਿਲਾਂ ਡਾ. ਅੰਬੇਡਕਰ ਦੇ ਬੁੱਤ ਦਾ ਅਪਮਾਨ ਕੀਤਾ ਗਿਆ ਸੀ ਤਾਂ ਵੀ ਕਿਸੇ ਵੀ ਮੰਤਰੀ ਜਾਂ ਵਿਧਾਇਕ ਨੇ ਇਸ ਘਟਨਾ ਦੀ ਸਾਰ ਲੈਣਾ ਜ਼ਰੂਰੀ ਨਹੀਂ ਸਮਝਿਆ ਸੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਵਾਰ ਵਾਰ ਚੇਤਾਵਨੀ ਦੇਣ ਦੇ ਬਾਵਜੂਦ ਅਜਿਹੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਤੇ ਪ੍ਰਸ਼ਾਸਨ ਨੇ ਸਿਰਫ਼ ਕੈਮਰੇ ਲਾ ਕੇ ਖਾਨਾਪੂਰਤੀ ਕੀਤੀ ਹੈ ਅਤੇ ਜੇਕਰ ਚੌਕ ਵਿਚ ਸੁਰੱਖਿਆ ਕਰਮੀਂ ਤਾਇਨਾਤ ਕੀਤੇ ਹੁੰਦੇ ਤਾਂ ਅਜਿਹੀ ਘਟਨਾ ਤੀਜੀ ਵਾਰ ਨਾ ਵਾਪਰਦੀ।
ਪਿਛਲੀ ਖ਼ਬਰ ਡੀ . ਆਰ . ਸਹਿਕਾਰੀ ਸਭਾਵਾਂ ਨੂੰ ਮਿਲਿਆ ਭਾਕਿਯੂ ਏਕਤਾ ਉਗਰਾਹਾਂ ਦਾ ਵਫ਼ਦ ਅਗਲੀ ਖ਼ਬਰ ਪੰਜਾਬ ਦੀ ਆਤਮਾ, ਗੁਰਮਤਿ ਸੰਗੀਤ, ਸੂਫੀਵਾਦ ਤੇ ਭਾਈਚਾਰੇ ਦੇ ਵਿਸ਼ੇ ’ਤੇ ਲੇਖਕ ਸਰਬਪ੍ਰੀਤ ਸਿੰਘ ਨੇ ਦਿੱਤਾ ਵਿਸ਼ੇਸ਼ ਭਾਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।