01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਵੱਖ - ਵੱਖ ਸੜਕ ਹਾਦਸਿਆਂ ਵਿਚ ਦੋ ਮੌਤਾਂ

ਲੁਧਿਆਣਾ, 31 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਹੋਏ ਵੱਖ ਵੱਖ ਸੜਕ ਹਾਦਸਿਆਂ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਇਸਕਾਨ ਮੰਦਿਰ ਨੇੜੇ ਹੋਏ ਸੜਕ ਹਾਦਸੇ ਵਿਚ ਚਮਕੌਰ ਸਿੰਘ ਨਾਮੀ ਵਿਅਕਤੀ ਦੀ ਮੌਤ ਹੋ ਗਈ ਹੈ।

ਅਜੀਤ ਡੈਸਕ 01-11-2026
ਲੁਧਿਆਣਾ, 31 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਹੋਏ ਵੱਖ ਵੱਖ ਸੜਕ ਹਾਦਸਿਆਂ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਇਸਕਾਨ ਮੰਦਿਰ ਨੇੜੇ ਹੋਏ ਸੜਕ ਹਾਦਸੇ ਵਿਚ ਚਮਕੌਰ ਸਿੰਘ ਨਾਮੀ ਵਿਅਕਤੀ ਦੀ ਮੌਤ ਹੋ ਗਈ ਹੈ। ਚਮਕੌਰ ਸਿੰਘ ਆਪਣੀ ਪਤਨੀ ਨਾਲ ਮੋਟਰਸਾਈਕਲ ’ਤੇ ਜਾ ਰਿਹਾ ਸੀ ਕਿ ਇਕ ਤੇਜ਼ ਰਫ਼ਤਾਰ ਦੇ ਮੋਟਰਸਾਈਕਲ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਹੀ ਸੜਕ ’ਤੇ ਡਿੱਗੇ। ਦੋਵਾਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਆਂਦਾ ਗਿਆ, ਜਿੱਥੇ ਚਮਕੌਰ ਸਿੰਘ ਦੀ ਮੌਤ ਹੋ ਗਈ। ਪੁਲਿਸ ਵਲੋਂ ਇਸ ਮਾਮਲੇ ਵਿਚ ਅਣਪਛਾਤੇ ਮੋਟਰਸਾਈਕਲ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੂਜੇ ਮਾਮਲੇ ਵਿਚ ਮੱਤੇਵਾੜਾ ਨੇੜੇ ਹੋਏ ਸੜਕ ਹਾਦਸੇ ਵਿਚ ਸ਼ਮਸ਼ੇਰ ਸਿੰਘ ਨਾਮੀ ਵਿਅਕਤੀ ਦੀ ਮੌਤ ਹੋ ਗਈ। ਸ਼ਮਸ਼ੇਰ ਸਿੰਘ ਆਪਣੇ ਭਰਾ ਇੰਦਰਜੀਤ ਸਿੰਘ ਨਾਲ ਸਕੂਟਰ ’ਤੇ ਜਾ ਰਿਹਾ ਸੀ ਕਿ ਮੱਤੇਵਾੜਾ ਨੇੜੇ ਇਕ ਟਰੈਕਟਰ ਟਰਾਲੀ ਨੇ ਉਨ੍ਹਾਂ ਨੂੰ ਲਪੇਟ ਵਿਚ ਲੈ ਲਿਆ, ਜਿਸ ਦੇ ਸਿੱਟੇ ਵਜੋਂ ਦੋਵੇਂ ਜ਼ਖਮੀ ਹੋ ਗਏ। ਦੋਵਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਸ਼ਮਸ਼ੇਰ ਸਿੰਘ ਨੂੰ ਡਾਕਟਰਾਂ ਨੇ ਮ੍ਰਿਤਕ ਕਰਾਰ ਦੇ ਦਿੱਤਾ। ਪੁਲਿਸ ਵਲੋਂ ਇਸ ਮਾਮਲੇ ਵਿਚ ਟਰੈਕਟਰ ਟਰਾਲੀ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਦੋਵਾਂ ਲਾਸ਼ਾਂ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ।
ਪਿਛਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਵਲੋਂ ਪਦਮਸ੍ਰੀ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੰਜਾਬ ਰਤਨ ਐਵਾਰਡ ਡਾ. ਸਰਦਾਰਾ ਸਿੰਘ ਜੌਹਲ ਨੂੰ... ਅਗਲੀ ਖ਼ਬਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਕੇਂਦਰੀ ਜ਼ਨਾਨਾ ਅਤੇ ਬੋਰਸਟਲ ਜੇਲ੍ਹ ਦੀ ਅਚਨਚੇਤ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।