01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਬੋਰਡ ਵਲੋਂ ਮਿਲੇ ਟਾਸਕ ਤਹਿਤ ਵਿਦਿਆਰਥੀਆਂ ਨੇ ਸਜਾਵਟੀ ਕਲਾਕ੍ਰਿਤੀਆਂ ਦੀ ਕੀਤੀ ਨੁਮਾਇਸ਼

ਢੰਡਾਰੀ ਕਲਾਂ/ਲੁਧਿਆਣਾ, 31 ਅਕਤੂਬਰ (ਜਸਵੀਰ ਸਿੰਘ ਬੰਗਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਸਿੱਖਿਆ ਪ੍ਰਤੀ ਪ੍ਰੇਰਿਤ ਕਰਨ ਲਈ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਟਾਸਕ ਦਿੱਤੇ ਗਏ, ਜਿਸ ਤਹਿਤ ਉਨ੍ਹਾਂ ਵਲੋਂ ਸਜਾਵਟੀ ਕਲਾਕ੍ਰਿਤੀਆਂ ਤੇ ਹੋਰ ਸਮਾਨ ਹੱਥੀ ਤਿਆਰ ਕਰਕੇ ਉਸਨੂੰ ਪ੍ਰਦਰਸ਼ਨੀਆਂ ਰਾਹੀਂ ਵਿੱਕਰੀ ਕਰਕੇ ‘ਤੇ ਲਾਭ ਹਾਨੀ ਦਾ ਲੇਖਾ ਜੋਖਾ ਬੋਰਡ ਤੱਕ ਪਹੁੰਚਾਉਣਾ ਹੈ। ਇਸੇ ਤਹਿਤ ਐਸ.

ਅਜੀਤ ਡੈਸਕ 01-11-2026
ਢੰਡਾਰੀ ਕਲਾਂ/ਲੁਧਿਆਣਾ, 31 ਅਕਤੂਬਰ (ਜਸਵੀਰ ਸਿੰਘ ਬੰਗਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਸਿੱਖਿਆ ਪ੍ਰਤੀ ਪ੍ਰੇਰਿਤ ਕਰਨ ਲਈ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਟਾਸਕ ਦਿੱਤੇ ਗਏ, ਜਿਸ ਤਹਿਤ ਉਨ੍ਹਾਂ ਵਲੋਂ ਸਜਾਵਟੀ ਕਲਾਕ੍ਰਿਤੀਆਂ ਤੇ ਹੋਰ ਸਮਾਨ ਹੱਥੀ ਤਿਆਰ ਕਰਕੇ ਉਸਨੂੰ ਪ੍ਰਦਰਸ਼ਨੀਆਂ ਰਾਹੀਂ ਵਿੱਕਰੀ ਕਰਕੇ ‘ਤੇ ਲਾਭ ਹਾਨੀ ਦਾ ਲੇਖਾ ਜੋਖਾ ਬੋਰਡ ਤੱਕ ਪਹੁੰਚਾਉਣਾ ਹੈ। ਇਸੇ ਤਹਿਤ ਐਸ.ਜੀ.ਡੀ. ਗਰਾਮਰ ਸੀਨੀਅਰ ਸੈਕੰਡਰੀ ਸਕੂਲ ਢੰਡਾਰੀ ਕਲਾਂ ਵਿਖੇ ਵਿਦਿਆਰਥੀਆਂ ਵਲੋਂ ਆਪਣੇ ਹੱਥੀ ਤਿਆਰ ਕੀਤੇ ਸਮਾਨ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਡਾਇਰੈਕਟਰ ਸਰੋਜ ਸ਼ਰਮਾ ਤੇ ਪ੍ਰਭੂ ਦੱਤ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮਿਲੇ ਟਾਸਕ ਤਹਿਤ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀਆਂ ਵਲੋਂ ਸਜਾਵਟੀ ਸਮਾਨ ਤੇ ਹੋਰ ਕਲਾਕ੍ਰਿਤੀਆਂ ਤਿਆਰ ਕਰਕੇ ਉਨ੍ਹਾਂ ਦੀ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਸ਼ਮੂਲੀਅਤ ਕਰਕੇ ਸਮਾਨ ਦੀ ਖ਼ਰੀਦਦਾਰੀ ਕੀਤੀ ਗਈ। ਇਸ ਮੌਕੇ ਵਾਰਡ ਨੰਬਰ 32 ਤੋਂ ਕੌਂਸਲਰ ਜਸਵਿੰਦਰ ਸਿੰਘ ਵੀਰੂ ਆਪਣੇ ਸਾਥੀਆਂ ਸਮੇਤ ਸ਼ਾਮਿਲ ਹੋਏ ਅਤੇ ਉਨ੍ਹਾਂ ਵਲੋਂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਗਈ ਅਤੇ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਸਮਾਨ ਦੀ ਸ਼ਲਾਘਾ ਕਰਦਿਆਂ ਖ਼ਰੀਦਦਾਰੀ ਵੀ ਕੀਤੀ। ਕੌਂਸਲਰ ਵੀਰੂ ਨੇ ਕਿਹਾ ਕਿ ਪ੍ਰਦਰਸ਼ਨੀ ‘ਚ ਵਿਦਿਆਰਥੀਆਂ ਵਲੋਂ ਬਣਾਈਆਂ ਗਈਆਂ ਸਾਰੀਆਂ ਚੀਜ਼ਾਂ ਬਹੁਤ ਹੀ ਸ਼ਾਨਦਾਰ ਅਤੇ ਕਾਬਿਲ-ਏ-ਤਾਰੀਫ਼ ਸਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਰਚਨਾਤਮਿਕ ਸੋਚ ਦੇਖ ਕੇ ਬਹੁਤ ਖ਼ੁਸ਼ੀ ਹੋਈ ਹੈ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਅਤੇ ਨਵੀਆਂ ਉਚਾਈਆਂ ਨੂੰ ਛੂਹਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ, ਇਨ੍ਹਾਂ ਦੀ ਪ੍ਰਤਿਭਾ ਨੂੰ ਸਹੀ ਦਿਸ਼ਾ ਅਤੇ ਹੌਂਸਲਾ ਦੇਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ।
ਪਿਛਲੀ ਖ਼ਬਰ ਵੱਖ - ਵੱਖ ਇਲਾਕਿਆਂ ਵਿਚੋਂ ਦੋ ਲੜਕੀਆਂ ਸ਼ੱਕੀ ਹਾਲਾਤ ਵਿਚ ਵਰਗਲਾਈਆਂ ਅਗਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਵਲੋਂ ਪਦਮਸ੍ਰੀ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੰਜਾਬ ਰਤਨ ਐਵਾਰਡ ਡਾ. ਸਰਦਾਰਾ ਸਿੰਘ ਜੌਹਲ ਨੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।