01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

1984 ਦੇ ਸ਼ਹੀਦ ਸਿੰਘਾਂ - ਸਿੰਘਣੀਆਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ -1 ਦੁੱਗਰੀ ਵਿਖੇ ਕੀਰਤਨ ਸਮਾਗਮ ਅੱਜ

ਲੁਧਿਆਣਾ, 31 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਨਵੰਬਰ 1984 ਦੇ ਸਿੱਖ ਕਤਲੇਆਮ ਦੌਰਾਨ ਸ਼ਹੀਦ ਹੋਏ ਸਮੂਹ ਸਿੰਘਾਂ-ਸਿੰਘਣੀਆਂ ਅਤੇ ਪੀੜਤ ਪਰਿਵਾਰਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਅੱਜ ਸ਼ਰਧਾ ਤੇ ਸਤਿਕਾਰ ਸਹਿਤ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ, ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਅਤੇ ਦੰਗਾ ਪੀੜਤ ਵੈੱਲਫੇਅਰ ਸੁਸਾਇਟੀ (ਇਸਤਰੀ ਵਿੰਗ) ਦੇ ਸਾਂਝੇ ਸਹਿਯੋਗ ਨਾਲ ਉਲੀਕਿਆ ਗਿਆ ਹੈ।

ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ 01-11-2026
ਲੁਧਿਆਣਾ, 31 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਨਵੰਬਰ 1984 ਦੇ ਸਿੱਖ ਕਤਲੇਆਮ ਦੌਰਾਨ ਸ਼ਹੀਦ ਹੋਏ ਸਮੂਹ ਸਿੰਘਾਂ-ਸਿੰਘਣੀਆਂ ਅਤੇ ਪੀੜਤ ਪਰਿਵਾਰਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਅੱਜ ਸ਼ਰਧਾ ਤੇ ਸਤਿਕਾਰ ਸਹਿਤ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ, ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਅਤੇ ਦੰਗਾ ਪੀੜਤ ਵੈੱਲਫੇਅਰ ਸੁਸਾਇਟੀ (ਇਸਤਰੀ ਵਿੰਗ) ਦੇ ਸਾਂਝੇ ਸਹਿਯੋਗ ਨਾਲ ਉਲੀਕਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਅਤੇ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਗੁਰਦੀਪ ਕੌਰ ਨੇ ਦੱਸਿਆ ਕਿ 1984 ਦੇ ਸ਼ਹੀਦਾਂ ਦੀ ਅਦੁੱਤੀ ਕੁਰਬਾਨੀ ਨੂੰ ਕੌਮ ਹਮੇਸ਼ਾ ਯਾਦ ਰੱਖੇਗੀ। ਪ੍ਰਬੰਧਕਾਂ ਵਲੋਂ ਹਰ ਸਾਲ ਇਨ੍ਹਾਂ ਸ਼ਹੀਦ ਪਰਿਵਾਰਾਂ ਦੀ ਯਾਦ ਵਿਚ ਸਮਾਗਮ ਕਰਵਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਂਦੇ ਹਨ ਅਤੇ ਇਸੇ ਲੜੀ ਤਹਿਤ ਇਸ ਵਾਰ ਵੀ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਇਹ ਯਾਦਗਾਰੀ ਸਮਾਗਮ ਕਰਵਾਇਆ ਜਾ ਰਿਹਾ ਹੈ।
ਪਿਛਲੀ ਖ਼ਬਰ ਲਿਟਲ ਲਰਨਰਜ਼ ਪ੍ਰੀ ਸਕੂਲ ਵਿਖੇ ਹੈਲੋਵੀਨ ਪਾਰਟੀ ਦਾ ਸ਼ਾਨਦਾਰ ਆਯੋਜਨ ਅਗਲੀ ਖ਼ਬਰ ਹਲਕਾ ਦੱਖਣੀ ’ਚ ਕਾਂਗਰਸ ਨੇ 2027 ਦੀਆਂ ਚੋਣਾਂ ਨੂੰ ਲੈ ਕੇ ਕੀਤੀਆਂ ਚੋਣ ਸਰਗਰਮੀਆਂ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।