02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸੰਗਰੂਰ ’ਚ 4 ਨੂੰ ਹੋਣ ਵਾਲੀ ਰੈਲੀ 2027 ਦੀਆਂ ਚੋਣਾਂ ’ਚ ਕਾਂਗਰਸ ਦੀ ਜਿੱਤ ਦਾ ਮੁੱਢ ਬੰਨ੍ਹੇਗੀ-ਪਵਨ ਦੀਵਾਨ

ਲੁਧਿਆਣਾ, 1 ਨਵੰਬਰ (ਜਤਿੰਦਰ ਭੰਬੀ)- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ 4 ਨਵੰਬਰ ਨੂੰ ਸੰਗਰੂਰ ਦੇ ਪਿੰਡ ਫੱਗੂਵਾਲ ਵਿਖੇ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ਸਬੰਧੀ ਸਰਾਭਾ ਨਗਰ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ, ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਦੀ ਅਗਵਾਈ ਹੇਠ ਕੀਤੀ ਗਈ। ਇਸ ਮੌਕੇ ਦੀਵਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਦਾ ਮੁੱਢ ਬੰਨ੍ਹੇਗੀ।

ਅਜੀਤ ਡੈਸਕ 02-11-2026
ਲੁਧਿਆਣਾ, 1 ਨਵੰਬਰ (ਜਤਿੰਦਰ ਭੰਬੀ)- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ 4 ਨਵੰਬਰ ਨੂੰ ਸੰਗਰੂਰ ਦੇ ਪਿੰਡ ਫੱਗੂਵਾਲ ਵਿਖੇ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ਸਬੰਧੀ ਸਰਾਭਾ ਨਗਰ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ, ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਦੀ ਅਗਵਾਈ ਹੇਠ ਕੀਤੀ ਗਈ। ਇਸ ਮੌਕੇ ਦੀਵਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਦਾ ਮੁੱਢ ਬੰਨ੍ਹੇਗੀ। ਉਨ੍ਹਾਂ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਸੱਦਾ ਦਿੰਦੇ ਹੋਇਆਂ ਕਿਹਾ ਕਿ ਪੰਜਾਬ ਦੀ ਬਿਹਤਰੀ ਲਈ ਰਾਹੁਲ ਗਾਂਧੀ ਦੇ ਵਿਚਾਰ ਸੁਣਨ ਲਈ ਹੁਮ ਹੁਮਾ ਕੇ ਪੁੱਜੋ ਤਾਂ ਕਿ ਪੰਜਾਬ ਨੂੰ ਆਮ ਆਦਮੀ ਦੇ ਚੁੰਗਲ ਵਿਚੋਂ ਬਚਾਇਆ ਜਾ ਸਕੇ। ਦੀਵਾਨ ਨੇ ਸੂਬੇ ਦੀ ਮੌਜੂਦਾ ਸਥਿਤੀ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਵਿਚ ਵਧ ਰਹੇ ਗੈਂਗਸਟਰਵਾਦ ਤੇ ਨਸ਼ਿਆਂ ਦੀ ਗੰਭੀਰ ਸਮੱਸਿਆ ਕਾਰਨ ਆਏ ਦਿਨ ਬੇਕਸੂਰ ਲੋਕਾਂ ਦੀਆਂ ਜਾਨਾਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਬੇਕਾਬੂ ਹੋ ਚੁੱਕੀ ਹੈ ਅਤੇ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਵਿਚ ਅਸਫਲ ਰਹੀ ਹੈ। ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਣ ਵਾਲੀ ਸੰਗਰੂਰ ਰੈਲੀ ਪਾਰਟੀ ਵਰਕਰਾਂ ਵਿਚ ਨਵਾਂ ਜੋਸ਼ ਅਤੇ ਉਤਸ਼ਾਹ ਭਰੇਗੀ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਕੁਲਬੀਰ ਸਿੰਘ ਨੀਟਾ, ਬਲਜੀਤ ਸਿੰਘ ਅਹੂਜਾ, ਵਰੁਣ ਸ਼ਰਮਾ, ਹੇਮੰਤ ਮਹਾਜਨ, ਵਿਕਰਮ ਮੋਹਨ ਸਿੰਘ, ਕਮਲ ਪਾਹਵਾ, ਜਸਵਿੰਦਰ ਸਿੰਘ ਬੱਗਾ, ਰੋਹਿਤ ਪਾਹਵਾ, ਐਡਵੋਕੇਟ ਸੰਦੀਪ ਅਰੋੜਾ, ਰਜਨੀਸ਼ ਸਿੰਗਲਾ ਤੇ ਹਰਭਗਤ ਗਰੇਵਾਲ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਭਾਵਾਧਸ ਵਲੋਂ ਪ੍ਰਗਟ ਦਿਵਸ ਮੌਕੇ ਲੰਗਰ ਲਾਇਆ ਅਗਲੀ ਖ਼ਬਰ ਕੈਰੋਂ ਵਿਖੇ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।