ਮਲਕੀਤ ਸਿੰਘ ਦਾਖਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਦੀ ਹੋਈ ਮੀਟਿੰਗ
ਫੁੱਲਾਂਵਾਲ, 1 ਨਵੰਬਰ (ਮਨਜੀਤ ਸਿੰਘ ਦੁੱਗਰੀ)- ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਕਾਨੂੰਨ ਵਿਵਸਥਾ ਦੀ ਪੂਰੀ ਤਰ੍ਹਾਂ ਵਿਗੜ ਚੁੱਕੀ ਸਥਿਤੀ, ਗੈਂਗਸਟਰਵਾਦ ਤੇ ਨਸ਼ਿਆਂ ਦੇ ਵਧ ਰਹੇ ਪਸਾਰ ਨੂੰ ਲੈ ਕੇ ਸੂਬੇ ਦੇ ਲੋਕ ਚਿੰਤਤ ਹਨ ਅਤੇ ਸੂਬੇ ਅੰਦਰ ਆਏ ਦਿਨ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਪੰਜਾਬ ਕਾਂਗਰਸ ਵਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਕੀਤੀ ਜਾ ਰਹੀ ਇਨਸਾਫ਼ ਰੈਲੀ ਨੂੰ ਲੈ ਕੇ ਹਲਕਾ ਗਿੱਲ ਦੇ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਫੁੱਲਾਂਵਾਲ, 1 ਨਵੰਬਰ (ਮਨਜੀਤ ਸਿੰਘ ਦੁੱਗਰੀ)- ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਕਾਨੂੰਨ ਵਿਵਸਥਾ ਦੀ ਪੂਰੀ ਤਰ੍ਹਾਂ ਵਿਗੜ ਚੁੱਕੀ ਸਥਿਤੀ, ਗੈਂਗਸਟਰਵਾਦ ਤੇ ਨਸ਼ਿਆਂ ਦੇ ਵਧ ਰਹੇ ਪਸਾਰ ਨੂੰ ਲੈ ਕੇ ਸੂਬੇ ਦੇ ਲੋਕ ਚਿੰਤਤ ਹਨ ਅਤੇ ਸੂਬੇ ਅੰਦਰ ਆਏ ਦਿਨ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਪੰਜਾਬ ਕਾਂਗਰਸ ਵਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਕੀਤੀ ਜਾ ਰਹੀ ਇਨਸਾਫ਼ ਰੈਲੀ ਨੂੰ ਲੈ ਕੇ ਹਲਕਾ ਗਿੱਲ ਦੇ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਗਿੱਲ ਵਿਚ ਦਸਤਕ ਦਿੰਦਿਆਂ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਮਲਕੀਤ ਸਿੰਘ ਦਾਖਾ ਨੇ ਸੰਗਰੂਰ ਰੈਲੀ ਦੀਆਂ ਤਿਆਰੀਆਂ ਸਬੰਧੀ ਸਿਟੀ ਇਨਕਲੇਵ ਮਾਣਕਵਾਲ ਵਿਖੇ ਵਿਨੋਦ ਕੁਮਾਰ ਧਵਨ ਦੀ ਅਗਵਾਈ ਹੇਠ ਕੀਤੀ ਅਹਿਮ ਮੀਟਿੰਗ ਦੌਰਾਨ ਕਰਦਿਆਂ ਕੀਤਾ। ਉਨ੍ਹਾਂ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਰੈਲੀ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ। ਇਸ ਮੌਕੇ ਗੋਗੀ ਗਿੱਲ ਸਪੋਕਸਮੈਨ ਪੰਜਾਬ ਕਾਂਗਰਸ, ਟਹਿਲ ਸਿੰਘ, ਮਨਪ੍ਰੀਤ ਸਿੰਘ ਸੈਬੀ, ਗੁਰਦੀਪ ਸਿੰਘ, ਆੜ੍ਹਤੀਆ ਗੁਰਜੀਤ ਸਿੰਘ ਧਾਂਦਰਾ, ਸੁਨੀਲ ਗੋਇਲ, ਨਿਤਿਨ ਜਿੰਦਲ, ਰਜੇਸ਼ ਮਲਹੋਤਰਾ, ਅਨਿਲ ਜਿੰਦਲ, ਕਪਿਲ ਗੌਰ, ਪਰਮਿੰਦਰ ਸਿੰਘ, ਇੰਦਰਜੀਤ ਸਿੰਘ ਲਾਡੀ, ਸਰਬਜੀਤ ਸਿੰਘ, ਹਰਿੰਦਰ ਸਿੰਘ ਮਾਣਕਵਾਲ, ਮਨਜੀਤ ਸਿੰਘ ਬੱਲਾ, ਰਣਧੀਰ ਸਿੰਘ ਮਾਣਕਵਾਲ, ਭਰਪੂਰ ਸਿੰਘ ਮਾਣਕਵਾਲ, ਗੁਰਪ੍ਰੀਤ ਸਿੰਘ ਗੋਪੀ, ਗੁਰਸਿਮਰਨ ਸਿੰਘ ਐਮਪੀ, ਅੰਕਿਤ ਅਰੋੜਾ, ਡਾ. ਰਜੀਵ ਭਾਰਦਵਾਜ, ਦਵਿੰਦਰ ਸਿੰਘ, ਮਨੋਹਰ ਲਾਲ, ਸਰੂਤੀ ਸੂਦ, ਸੰਜੀਵ ਅਗਰਵਾਲ, ਜੋਕਸੀ, ਸੰਦੀਪ ਅਹੂਜਾ, ਹਰੀਸ਼ ਚੰਦਰ ਘਈ ਤੇ ਹੋਰ ਹਾਜ਼ਰ ਸਨ।