02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਮਾਈਨਿੰਗ ਥਾਵਾਂ ’ ਤੇ ਸਖ਼ਤ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ

ਲੁਧਿਆਣਾ, 1 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿਚ ਮਾਈਨਿੰਗ ਗਤੀਵਿਧੀਆਂ ਦੀ ਸਮੀਖਿਆ ਕਰਦਿਆਂ ਸਬੰਧਤ ਵਿਭਾਗਾਂ ਨੂੰ ਸਾਰੀਆਂ ਮਨਜ਼ੂਰਸ਼ੁਦਾ ਮਾਈਨਿੰਗ ਸਾਈਟਾਂ ‘ਤੇ ਸਖ਼ਤ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਅਧਿਕਾਰਤ ਮਾਈਨਿੰਗ ਦੀ ਆੜ ਵਿੱਚ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਮਾਈਨਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸਾਈਟਾਂ ਦਾ ਨਿਰੀਖਣ ਕਰਦੇ ਹੋਏ ਡਿਪਟੀ ਕਮਿਸ਼ਨਰ। ਅਜੀਤ ਤਸਵੀਰ 02-11-2026
ਲੁਧਿਆਣਾ, 1 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿਚ ਮਾਈਨਿੰਗ ਗਤੀਵਿਧੀਆਂ ਦੀ ਸਮੀਖਿਆ ਕਰਦਿਆਂ ਸਬੰਧਤ ਵਿਭਾਗਾਂ ਨੂੰ ਸਾਰੀਆਂ ਮਨਜ਼ੂਰਸ਼ੁਦਾ ਮਾਈਨਿੰਗ ਸਾਈਟਾਂ ‘ਤੇ ਸਖ਼ਤ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਅਧਿਕਾਰਤ ਮਾਈਨਿੰਗ ਦੀ ਆੜ ਵਿੱਚ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਮਾਈਨਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹ ਨਿਰਦੇਸ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਤਹਿਤ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਮਾਈਨਿੰਗ ਸਮੱਗਰੀ ਦੀ ਢੋਆ-ਢੁਆਈ ਵਿੱਚ ਲੱਗੇ ਹਰੇਕ ਟਿੱਪਰ ਤੇ ਟਰਾਲੀ ਵਿਚ ਕਾਰਜਸ਼ੀਲ ਜੀ.ਪੀ.ਐੱਸ. ਯੰਤਰ ਲਾਜ਼ਮੀ ਹੋਵੇ। ਸਾਰੇ ਅਧਿਕਾਰਤ ਵਾਹਨਾਂ ਦੀ ਸੂਚੀ ਸਬੰਧਤ ਐਸ.ਡੀ.ਐਮ. ਅਤੇ ਪੁਲਿਸ ਥਾਣਿਆਂ ਨਾਲ ਸਾਂਝੀ ਕੀਤੀ ਜਾਵੇ ਅਤੇ ਵਾਹਨਾਂ ਦੀ ਵਿੰਡਸਕਰੀਨ ‘ਤੇ ਵੈਧ ਪ੍ਰਵਾਨਗੀ ਪੱਤਰ ਪ੍ਰਮੁੱਖਤਾ ਨਾਲ ਲਗਾਇਆ ਜਾਵੇ। ਉਨ੍ਹਾਂ ਕਿਹਾ ਕਿ ਮਾਈਨਿੰਗ ਸਮੱਗਰੀ ਦੀ ਢੋਆ-ਢੁਆਈ ਸਿਰਫ਼ ਮਨਜ਼ੂਰਸ਼ੁਦਾ ਰੂਟਾਂ ਅਤੇ ਨਿਰਧਾਰਤ ਸਮੇਂ ਦੌਰਾਨ ਹੀ ਕੀਤੀ ਜਾ ਸਕੇਗੀ। ਇਸ ਤੋਂ ਇਲਾਵਾ ਹਰੇਕ ਮਾਈਨਿੰਗ ਸਾਈਟ ‘ਤੇ ਠੇਕੇਦਾਰ ਦਾ ਨਾਮ, ਪ੍ਰਵਾਨਗੀ ਨੰਬਰ, ਮਿਆਦ ਅਤੇ ਕੰਮਕਾਜੀ ਸਮੇਂ ਸਬੰਧੀ ਜਾਣਕਾਰੀ ਵਾਲੇ ਸਾਈਨਬੋਰਡ ਲਗਾਉਣੇ ਲਾਜ਼ਮੀ ਹੋਣਗੇ। ਉਨ੍ਹਾਂ ਕਿਹਾ ਕਿ ਜੀ.ਪੀ.ਐੱਸ. ਤੋਂ ਬਿਨਾਂ, ਬਿਨਾਂ ਮਨਜ਼ੂਰੀ ਜਾਂ ਨਿਰਧਾਰਤ ਰੂਟ ਅਤੇ ਸਮੇਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਰੇਨੇਜ-ਕਮ-ਜ਼ਿਲ੍ਹਾ ਮਾਈਨਿੰਗ ਅਫ਼ਸਰ ਨੂੰ ਸਾਰੇ ਸੁਰੱਖਿਆ ਪ੍ਰਬੰਧ ਸੱਤ ਦਿਨਾਂ ਦੇ ਅੰਦਰ ਲਾਗੂ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਸਬੰਧਤ ਐਸ.ਡੀ.ਐਮਜ਼ ਵਲੋਂ ਮੌਕੇ ‘ਤੇ ਭੌਤਿਕ ਜਾਂਚ ਕਰਨ ਉਪਰੰਤ ਹੀ ਪਾਲਣਾ ਰਿਪੋਰਟ ਪੇਸ਼ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸਾਰੇ ਸੁਰੱਖਿਆ ਪ੍ਰਬੰਧ ਲਾਗੂ ਅਤੇ ਤਸਦੀਕ ਹੋਣ ਤੱਕ ਮਾਈਨਿੰਗ ਕਾਰਜ ਮੁਅੱਤਲ ਰਹਿਣਗੇ। ਡਿਪਟੀ ਕਮਿਸ਼ਨਰ ਨੇ ਖੇਤਰੀ ਟਰਾਂਸਪੋਰਟ ਅਥਾਰਟੀ ਨੂੰ ਸ਼ੱਕੀ ਅਣਅਧਿਕਾਰਤ ਤੇ ਓਵਰਲੋਡ ਰੇਤ ਦੇ ਟਿੱਪਰਾਂ ਵਿਰੁੱਧ ਦਿਨ-ਰਾਤ ਜਾਂਚ ਮੁਹਿੰਮ ਚਲਾਉਣ ਦੇ ਹੁਕਮ ਦਿੱਤੇ। ਬਿਨਾਂ ਮਨਜ਼ੂਰੀ ਸਮੱਗਰੀ ਲਿਜਾਣ ਵਾਲੇ ਵਾਹਨਾਂ ਨੂੰ ਜ਼ਬਤ ਕਰਨ ਦੇ ਨਾਲ ਲੋੜ ਅਨੁਸਾਰ ਐਫ.ਆਈ.ਆਰ. ਦਰਜ ਕੀਤੀ ਜਾਵੇਗੀ ਅਤੇ ਵਾਰ-ਵਾਰ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਪਰਮਿਟ ਮੁਅੱਤਲ ਜਾਂ ਰੱਦ ਕੀਤੇ ਜਾ ਸਕਣਗੇ। ਪੁਲਿਸ ਵਿਭਾਗ ਨੂੰ ਦਰਿਆਈ ਖੇਤਰਾਂ ਵੱਲ ਜਾਣ ਵਾਲੇ ਰਸਤਿਆਂ ‘ਤੇ ਨਾਕਾਬੰਦੀ ਤੇ ਰਾਤ ਦੀ ਗਸ਼ਤ ਹੋਰ ਮਜ਼ਬੂਤ ਕਰਨ ਲਈ ਕਿਹਾ ਗਿਆ ਹੈ। ਗੈਰ-ਕਾਨੂੰਨੀ ਮਾਈਨਿੰਗ ਜਾਂ ਅਣਅਧਿਕਾਰਤ ਢੋਆ-ਢੁਆਈ ਵਿੱਚ ਸ਼ਾਮਲ ਵਾਹਨਾਂ ਅਤੇ ਮਸ਼ੀਨਰੀ ਨੂੰ ਜ਼ਬਤ ਕਰਕੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਹੁਕਮਾਂ ਦੀ ਪਾਲਣਾ ਜ਼ਮੀਨੀ ਪੱਧਰ ‘ਤੇ ਯਕੀਨੀ ਬਣਾਈ ਜਾਵੇ ਅਤੇ ਇਸ ਦੀ ਨਿਯਮਤ ਤਸਦੀਕ ਵੀ ਕੀਤੀ ਜਾਵੇ। ਉਨ੍ਹਾਂ ਦੁਹਰਾਇਆ ਕਿ ਸਰਕਾਰ ਵੱਲੋਂ ਨਿਰਧਾਰਤ ਨਿਯਮਾਂ ਅਨੁਸਾਰ ਅਧਿਕਾਰਤ ਮਾਈਨਿੰਗ ਦੀ ਹੀ ਇਜਾਜ਼ਤ ਹੋਵੇਗੀ ਅਤੇ ਗੈਰ-ਕਾਨੂੰਨੀ ਮਾਈਨਿੰਗ, ਅਣਅਧਿਕਾਰਤ ਢੋਆ-ਢੁਆਈ ਅਤੇ ਓਵਰਲੋਡਿੰਗ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਵੇਗੀ।
ਪਿਛਲੀ ਖ਼ਬਰ 475 ਏਕੜ ਸਕੀਮ ’ ਚ ਨਾਜਾਇਜ਼ ਉਸਾਰੀਆਂ ਦੀ ਭਰਮਾਰ ! ਨਿਯਮ ਛਿੱਕੇ ਟੰਗੇ, ਇੰਪਰੂਵਮੈਂਟ ਟਰੱਸਟ ਦੀ ਕਾਰਵਾਈ ’ਤੇ ਵੱਡਾ ਸਵਾਲ ਅਗਲੀ ਖ਼ਬਰ ਪ੍ਰੋਸੈਸਿੰਗ ਤੇ ਫੂਡ ਇੰਜੀਨੀਅਰਿੰਗ ਵਿਭਾਗ ਪੀ . ਏ . ਯੂ . ਨੇ ਐਗਰੋ - ਪ੍ਰੋਸੈਸਿੰਗ ਟ੍ਰੇਨਿੰਗ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।