ਬੀਬਾ ਹਰਸਿਮਰਤ ਕੌਰ ਬਾਦਲ ਦੀ ਹਲਕਾ ਪੂਰਬੀ ’ ਚ ਹੋਣ ਵਾਲੀ ਰੈਲੀ ਨੂੰ ਲੈ ਕੇ ਅਕਾਲੀ ਆਗੂਆਂ ਦੀ ਮੀਟਿੰਗ
ਲੁਧਿਆਣਾ, 2 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀ ਅਕਾਲੀ ਦਲ (ਬ) ਦੀ ਸਾਂਸਦ ਬੀਬਾ ਹਰਸਿਮਰਤ ਕੌਰ ਬਾਦਲ ਦੀ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਵਿਚ 16 ਨਵੰਬਰ ਨੂੰ ਹੋਣ ਵਾਲੀ ਰੈਲੀ ਨੂੰ ਮੁੱਖ ਰੱਖਦਿਆਂ ਸਰਕਲ ਪ੍ਰਧਾਨਾਂ, ਵਾਰਡ ਪ੍ਰਧਾਨਾਂ, ਵਾਰਡ ਇੰਚਾਰਜਾਂ ਅਤੇ ਵੱਖ-ਵੱਖ ਵਿੰਗਾਂ ਦੇ ਸਰਕਲ ਪ੍ਰਧਾਨਾਂ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਣਜੀਤ ਸਿੰਘ ਢਿੱਲੋਂ ਨੇ ਕੀਤੀ।
ਲੁਧਿਆਣਾ, 2 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀ ਅਕਾਲੀ ਦਲ (ਬ) ਦੀ ਸਾਂਸਦ ਬੀਬਾ ਹਰਸਿਮਰਤ ਕੌਰ ਬਾਦਲ ਦੀ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਵਿਚ 16 ਨਵੰਬਰ ਨੂੰ ਹੋਣ ਵਾਲੀ ਰੈਲੀ ਨੂੰ ਮੁੱਖ ਰੱਖਦਿਆਂ ਸਰਕਲ ਪ੍ਰਧਾਨਾਂ, ਵਾਰਡ ਪ੍ਰਧਾਨਾਂ, ਵਾਰਡ ਇੰਚਾਰਜਾਂ ਅਤੇ ਵੱਖ-ਵੱਖ ਵਿੰਗਾਂ ਦੇ ਸਰਕਲ ਪ੍ਰਧਾਨਾਂ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਣਜੀਤ ਸਿੰਘ ਢਿੱਲੋਂ ਨੇ ਕੀਤੀ। ਮੀਟਿੰਗ ਦੌਰਾਨ ਬੀਬਾ ਹਰਸਿਮਰਤ ਕੌਰ ਬਾਦਲ ਦੀ ਰੈਲੀ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਰਣਨੀਤੀ ਉਲੀਕੀ ਗਈ ਅਤੇ ਬੀਬੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਆਗੂਆਂ ਨੂੰ ਆਪੋ-ਆਪਣੇ ਵਾਰਡਾਂ ਅਤੇ ਸਰਕਲਾਂ ਵਿਚ ਘਰ-ਘਰ ਪਹੁੰਚ ਕਰਕੇ ਬੀਬੀਆਂ ਨੂੰ ਰੈਲੀ ਵਿਚ ਸ਼ਾਮਲ ਹੋਣ ਲਈ ਲਾਮਬੰਦ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸ ਮੌਕੇ ਸਰਬਜੀਤ ਸਿੰਘ ਲਾਡੀ, ਤੇਜਾ ਸਿੰਘ ਖਾਲਸਾ, ਬਲਵਿੰਦਰ ਸਿੰਘ ਐਮ.ਡੀ., ਸਿਮਰਨਜੀਤ ਸਿੰਘ ਹਨੀ, ਕਮਲ ਅਰੋੜਾ, ਗੁਰਮੇਲ ਸਿੰਘ ਜੱਜੀ, ਅਸ਼ੋਕ ਬੇਦੀ, ਮਨਜੀਤ ਕੌਰ, ਦਾਰਾ ਸਿੰਘ ਮਿੰਟੂ, ਮੁਨੀਸ਼ ਸਹਿਗਲ, ਸਿਮਰਜੀਤ ਸਿੰਘ ਸਮਰਾ, ਬਲਵੀਰ ਸਿੰਘ ਭਿੰਡਰ, ਬਲਵਿੰਦਰ ਸਿੰਘ, ਐਸ.ਪੀ. ਸੇਠੀ, ਰਾਜਨ ਅਰੋੜਾ, ਬੱਬੂ ਭਾਰਦਵਾਜ, ਇਰਸ਼ਾਦ ਮੋਹੰਮਦ, ਨਵਾਬ ਮਲਿਕ, ਜਸਵਿੰਦਰ ਸਿੰਘ ਚੰਦੀ, ਰਾਜਿੰਦਰ ਸਿੰਘ ਗਿੱਲ, ਜਗੀਰ ਸਿੰਘ, ਵਰਿੰਦਰ ਬਿੰਦੂ, ਸਰਬਜੀਤ ਸਿੰਘ ਸੋਢੀ, ਤੇਜੀ ਗਰੇਵਾਲ ਅਤੇ ਗੋਰਾ ਮਲਹੋਤਰਾ ਸਮੇਤ ਹੋਰ ਆਗੂ ਹਾਜ਼ਰ ਸਨ।