ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਗੁਰਮਤਿ ਸਮਾਗਮ ਕਰਵਾਇਆ
ਲੁਧਿਆਣਾ, 3 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਂਕ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਦਾ ਲਾਹਾ ਪ੍ਰਾਪਤ ਕੀਤਾ।
ਲੁਧਿਆਣਾ, 3 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਂਕ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਦਾ ਲਾਹਾ ਪ੍ਰਾਪਤ ਕੀਤਾ। ਅੰਮ੍ਰਿਤ ਵੇਲੇ ਤੋਂ ਹੀ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਗੁਰਮੇਲ ਸਿੰਘ ਬਰਨਾਲਾ ਵਾਲੇ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ ਤੇ ਭਾਈ ਪਰਮਵੀਰ ਸਿੰਘ ਲੁਧਿਆਣਾ ਵਾਲਿਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪੁੱਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਤੇ ਉਨ੍ਹਾਂ ਦੇ ਜਥੇ ਵਲੋਂ ਇਲਾਹੀ ਗੁਰਬਾਣੀ ਦੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਉਪਰੰਤ ਗਿਆਨੀ ਮਨਪ੍ਰੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਹੰਕਾਰ ਮਨੁੱਖ ਦੇ ਜੀਵਨ ਦਾ ਅਜਿਹਾ ਵਿਕਾਰ ਹੈ, ਜੋ ਉਸ ਦੀ ਸੋਚ, ਸਮਝ ਤੇ ਚੰਗੇ ਗੁਣਾਂ ਨੂੰ ਹੌਲੀ-ਹੌਲੀ ਪ੍ਰਭਾਵਿਤ ਕਰਕੇ ਉਸ ਨੂੰ ਸੱਚਾਈ ਅਤੇ ਨਿਮਰਤਾ ਦੇ ਮਾਰਗ ਤੋਂ ਭਟਕਾ ਦਿੰਦਾ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਤੇ ਜਨਰਲ ਸਕੱਤਰ ਤਜਿੰਦਰ ਸਿੰਘ ਡੰਗ ਨੇ ਗੁਰੂ ਘਰ ਨਤਮਸਤਕ ਹੋਣ ਪੁੱਜੀਆਂ ਸੰਗਤਾਂ ਤੇ ਕੀਰਤਨ ਦੀ ਸੇਵਾ ਨਿਭਾਉਣ ਵਾਲੇ ਰਾਗੀ ਜਥਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਤਰਲੋਚਨ ਸਿੰਘ ਬੱਬਰ, ਮਨਪ੍ਰੀਤ ਸਿੰਘ ਪ੍ਰਿੰਸ, ਸਵਰਨ ਸਿੰਘ ਮਹੌਲੀ, ਅਰਜਨ ਸਿੰਘ ਚੀਮਾ, ਮੋਹਨ ਸਿੰਘ ਚੌਹਾਨ, ਇੰਦਰਜੀਤ ਸਿੰਘ ਮੱਕੜ, ਸੁਰਿੰਦਰਜੀਤ ਸਿੰਘ ਮੱਕੜ, ਲਖਵਿੰਦਰ ਸਿੰਘ ਲੱਖਾ, ਪ੍ਰੀਤਮ ਸਿੰਘ ਮਣਕੂ, ਇੰਦਰਜੀਤ ਸਿੰਘ ਗੋਲਾ, ਬਲਜੀਤ ਸਿੰਘ ਦੁਖੀਆ, ਅਵਤਾਰ ਸਿੰਘ ਪਨੇਸਰ, ਪਰਮਿੰਦਰ ਸਿੰਘ, ਰਵਿੰਦਰ ਕੌਰ ਕਾਲੜਾ ਤੇ ਰਵਨੀਤ ਕੌਰ ਖੇੜੀ ਕਲਾਂ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।