05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਖਾਤੇ ’ਚੋਂ ਧੋਖੇ ਨਾਲ 50 ਹਜ਼ਾਰ ਦੀ ਨਕਦੀ ਕਢਵਾਉਣ ਦੇ ਮਾਮਲੇ ਵਿਚ ਕੇਸ ਦਰਜ

ਲੁਧਿਆਣਾ, 4 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਮੋਤੀ ਨਗਰ ਦੀ ਪੁਲਿਸ ਨੇ ਖਾਤੇ ਵਿਚੋਂ ਧੋਖੇ ਨਾਲ 50 ਹਜ਼ਾਰ ਦੀ ਨਕਦੀ ਕਢਵਾਉਣ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਮਹੇਸ਼ ਸਿੰਘ ਵਾਸੀ ਸ਼ੇਰਪੁਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਅਜੀਤ ਡੈਸਕ 05-11-2026
ਲੁਧਿਆਣਾ, 4 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਮੋਤੀ ਨਗਰ ਦੀ ਪੁਲਿਸ ਨੇ ਖਾਤੇ ਵਿਚੋਂ ਧੋਖੇ ਨਾਲ 50 ਹਜ਼ਾਰ ਦੀ ਨਕਦੀ ਕਢਵਾਉਣ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਮਹੇਸ਼ ਸਿੰਘ ਵਾਸੀ ਸ਼ੇਰਪੁਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਪੰਜਾਬ ਐਂਡ ਸਿੰਧ ਬੈਂਕ ਦੇ ਏ.ਟੀ.ਐਮ. ਤੋਂ ਨਕਦੀ ਕਢਵਾਉਣ ਲਈ ਗਿਆ ਸੀ ਕਿ ਉਥੇ ਦੋ ਵਿਅਕਤੀ ਅਤੇ ਇਕ ਔਰਤ ਆ ਗਏ, ਜਿਨ੍ਹਾਂ ਨੇ ਗੱਲਾਂ-ਗੱਲਾਂ ਵਿਚ ਹੀ ਉਸਦਾ ਏ. ਟੀ. ਐਮ. ਕਾਰਡ ਬਦਲ ਲਿਆ ਤੇ ਬਾਅਦ ਵਿਚ ਉਸ ਦੇ ਖਾਤੇ ਵਿਚੋਂ 50 ਹਜ਼ਾਰ ਰੁਪਏ ਦੀ ਨਕਦੀ ਕਢਵਾ ਲਈ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਗਿਆ। ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਕਰ ਦਰਜ ਲਿਆ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਹੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।
ਪਿਛਲੀ ਖ਼ਬਰ ਸੰਤ ਸੀਚੇਵਾਲ ਦੀ ਅਗਵਾਈ ਹੇਠ ਹੋਈ ਬੁੱਢੇ ਦਰਿਆ ਬਾਰੇ ਬਣੀ ਕਮੇਟੀ ਦੀ ਪਹਿਲੀ ਮੀਟਿੰਗ ਅਗਲੀ ਖ਼ਬਰ ਗਲਾਡਾ ਨੇ ਪਿੰਡ ਦਾਦ ਸਥਿਤ ‘ ਟੌਪ ਇਨਕਲੇਵ ਕਾਲੋਨੀ ’ ਵਿਖੇ ਕੀਤੀ ਕਾਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।