ਲਖਬੀਰ ਸੰਧੂ ਵਲੋਂ ਦੇਸ਼ ਵਾਸੀਆਂ ਨੂੰ ਗ੍ਰੀਨ ਦੀਵਾਲੀ ਮਨਾਉਣ ਦੀ ਅਪੀਲ
ਡਾਬਾ/ਲੁਹਾਰਾ, 4 ਨਵੰਬਰ (ਕੁਲਵੰਤ ਸਿੰਘ ਸੱਪਲ)- ਸਹੀਦ ਭਗਤ ਸਿੰਘ ਯੂਥ ਫੈਡਰੇਸ਼ਨ ਦੇ ਪ੍ਰਧਾਨ ਅਤੇ ਕਾਗਰਸ ਪਾਰਟੀ ਆਤਮ ਨਗਰ ਬਲਾਕ-2 ਦੇ ਪ੍ਰਧਾਨ ਲਖਬੀਰ ਸਿੰਘ ਸੰਧੂ ਨੇ ਦੇਸ਼ ਵਾਸੀਆਂ ਨੂੰ ਦੀਵਾਲੀ ਦਾ ਤਿਉਹਾਰ ਵਾਤਾਵਰਨ ਦੀ ਸੰਭਾਲ ਨੂੰ ਮੁੱਖ ਰੱਖਦਿਆਂ ਗ੍ਰੀਨ ਦੀਵਾਲੀ ਵਜੋਂ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਰੋਸ਼ਨੀਆਂ, ਖੁਸ਼ੀਆਂ ਅਤੇ ਆਪਸੀ ਪਿਆਰ ਦਾ ਪ੍ਰਤੀਕ ਹੈ, ਇਸ ਲਈ ਇਸ ਪਵਿੱਤਰ ਤਿਉਹਾਰ ਨੂੰ ਪ੍ਰਦੂਸ਼ਣ ਰਹਿਤ ਤੇ ਸੁਰੱਖਿਅਤ ਢੰਗ ਨਾਲ ਮਨਾਉਣ ਲਈ ਸਾਰਿਆਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਡਾਬਾ/ਲੁਹਾਰਾ, 4 ਨਵੰਬਰ (ਕੁਲਵੰਤ ਸਿੰਘ ਸੱਪਲ)- ਸਹੀਦ ਭਗਤ ਸਿੰਘ ਯੂਥ ਫੈਡਰੇਸ਼ਨ ਦੇ ਪ੍ਰਧਾਨ ਅਤੇ ਕਾਗਰਸ ਪਾਰਟੀ ਆਤਮ ਨਗਰ ਬਲਾਕ-2 ਦੇ ਪ੍ਰਧਾਨ ਲਖਬੀਰ ਸਿੰਘ ਸੰਧੂ ਨੇ ਦੇਸ਼ ਵਾਸੀਆਂ ਨੂੰ ਦੀਵਾਲੀ ਦਾ ਤਿਉਹਾਰ ਵਾਤਾਵਰਨ ਦੀ ਸੰਭਾਲ ਨੂੰ ਮੁੱਖ ਰੱਖਦਿਆਂ ਗ੍ਰੀਨ ਦੀਵਾਲੀ ਵਜੋਂ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਰੋਸ਼ਨੀਆਂ, ਖੁਸ਼ੀਆਂ ਅਤੇ ਆਪਸੀ ਪਿਆਰ ਦਾ ਪ੍ਰਤੀਕ ਹੈ, ਇਸ ਲਈ ਇਸ ਪਵਿੱਤਰ ਤਿਉਹਾਰ ਨੂੰ ਪ੍ਰਦੂਸ਼ਣ ਰਹਿਤ ਤੇ ਸੁਰੱਖਿਅਤ ਢੰਗ ਨਾਲ ਮਨਾਉਣ ਲਈ ਸਾਰਿਆਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਲਖਬੀਰ ਸੰਧੂ ਨੇ ਕਿਹਾ ਕਿ ਦੀਵਾਲੀ ਮੌਕੇ ਪਟਾਕਿਆਂ ਦੀ ਵਰਤੋਂ ਨਾਲ ਹਵਾ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਸ਼ੋਰ ਪ੍ਰਦੂਸ਼ਣ ਵੀ ਵਧਦਾ ਹੈ ਜਿਸ ਦਾ ਅਸਰ ਬੱਚਿਆਂ, ਬਜ਼ੁਰਗਾਂ ਤੇ ਸਾਹ ਸਬੰਧੀ ਸਮੱਸਿਆਵਾਂ ਤੋਂ ਪੀੜਤ ਲੋਕਾਂ ’ਤੇ ਪੈ ਸਕਦਾ ਹੈ।