05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਮਾਤਾ ਸਾਹਿਬ ਕੌਰ ਦਾ ਪ੍ਰਕਾਸ਼ ਪੁਰਬ ਮਨਾਇਆ

ਲਾਡੋਵਾਲ, 4 ਨਵੰਬਰ (ਬਲਬੀਰ ਸਿੰਘ ਰਾਣਾ)- ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਵਿਖੇ ਧੰਨ ਧੰਨ ਮਾਤਾ ਸਾਹਿਬ ਕੌਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ, ਜਿਸ ਵਿਚ ਇਲਾਕੇ ਦੀਆਂ ਸੰਗਤਾਂ ਨੇ ਵੱਧ ਚੜ ਕੇ ਹਿੱਸਾ ਲਿਆ। ਇਸ ਸਬੰਧੀ ਗੱਲਬਾਤ ਕਰਦਿਆਂ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਨਿਰਵਿਘਨ ਸੰਪੂਰਨ ਭੋਗ ਪਾਉਣ ਉਪਰੰਤ ਭਾਈ ਹਰਜੀਤ ਸਿੰਘ ਅਤੇ ਭਾਈ ਕਰਮ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਦੇ ਸ਼ਬਦ ਗਾਇਣ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ, ਜਦਕਿ ਉਨ੍ਹਾਂ ਖੁਦ ਵਲੋਂ ਕਥਾ ਅਤੇ ਮੁੱਖ ਸ਼੍ਰੀ ਵਾਕ ਦੀ ਵਿਸਥਾਰ ਪੂਰਵਕ ਵਿਆਖਿਆ ਕਰਦਿਆਂ ਕਿਹਾ ਕਿ ਸਾਨੂੰ ਗੁਰੂਆਂ ਦੇ ਦਰਸਾਏ ਮਾਰਗ ਉੱਪਰ ਚੱਲ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ।

ਅਜੀਤ ਡੈਸਕ 05-11-2026
ਲਾਡੋਵਾਲ, 4 ਨਵੰਬਰ (ਬਲਬੀਰ ਸਿੰਘ ਰਾਣਾ)- ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਵਿਖੇ ਧੰਨ ਧੰਨ ਮਾਤਾ ਸਾਹਿਬ ਕੌਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ, ਜਿਸ ਵਿਚ ਇਲਾਕੇ ਦੀਆਂ ਸੰਗਤਾਂ ਨੇ ਵੱਧ ਚੜ ਕੇ ਹਿੱਸਾ ਲਿਆ। ਇਸ ਸਬੰਧੀ ਗੱਲਬਾਤ ਕਰਦਿਆਂ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਨਿਰਵਿਘਨ ਸੰਪੂਰਨ ਭੋਗ ਪਾਉਣ ਉਪਰੰਤ ਭਾਈ ਹਰਜੀਤ ਸਿੰਘ ਅਤੇ ਭਾਈ ਕਰਮ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਦੇ ਸ਼ਬਦ ਗਾਇਣ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ, ਜਦਕਿ ਉਨ੍ਹਾਂ ਖੁਦ ਵਲੋਂ ਕਥਾ ਅਤੇ ਮੁੱਖ ਸ਼੍ਰੀ ਵਾਕ ਦੀ ਵਿਸਥਾਰ ਪੂਰਵਕ ਵਿਆਖਿਆ ਕਰਦਿਆਂ ਕਿਹਾ ਕਿ ਸਾਨੂੰ ਗੁਰੂਆਂ ਦੇ ਦਰਸਾਏ ਮਾਰਗ ਉੱਪਰ ਚੱਲ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਖੰਡੇ ਬਾਟੇ ਦੀ ਪਹੁਲ ਛੱਕ ਕੇ ਗੁਰੂ ਵਾਲੇ ਬਣ ਕੇ ਬਾਣੀ ਅਤੇ ਬਾਣੀ ਦੇ ਧਾਰਨੀ ਬਣਨਾ ਚਾਹੀਦਾ ਹੈ, ਤਾਂ ਜੋ ਸਾਡਾ ਮਨੁੱਖਾ ਜਨਮ ਸਫਲ ਹੋ ਸਕੇ। ਉਨ੍ਹਾਂ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਸੱਚਖੰਡ ਵਾਸੀ ਮਾਤਾ ਪ੍ਰਕਾਸ਼ ਕੌਰ ਸੰਧੂ ਦੇ ਸਮਾਗਮਾਂ ਸਬੰਧੀ ਨਵੰਬਰ ਮਹੀਨੇ ਦੇ ਪ੍ਰੋਗਰਾਮਾਂ ਦਾ ਇਕ ਪੋਸਟਰ ਵੀ ਜਾਰੀ ਕੀਤਾ ਗਿਆ। ਇਸ ਮੌਕੇ ਮਹਾਨ ਸ਼ਖ਼ਸੀਅਤਾਂ ਅਤੇ ਦਾਨੀ ਪੁਰਸ਼ਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੀਬੀ ਕਰਮਜੀਤ ਕੌਰ ਸੰਧੂ, ਡਾ. ਅਮਰਜੋਤ ਸਿੰਘ ਸੰਧੂ, ਗੁਰਮੇਲ ਸਿੰਘ, ਬਲਦੇਵ ਸਿੰਘ, ਹਰਪ੍ਰੀਤ ਸਿੰਘ, ਨਿਸ਼ਾਨ ਸਿੰਘ ਅਤੇ ਗੁਰਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਹਲਕਾ ਆਤਮ ਨਗਰ ਤੋਂ ਠੁਕਰਾਲ ਦੀ ਅਗਵਾਈ ਹੇਠ ਵੱਡੀ ਗਿਣਤੀ ’ ਚ ਕਾਂਗਰਸੀ ਵਰਕਰ ਸੰਗਰੂਰ ਰੈਲੀ ਲਈ ਹੋਏ ਰਵਾਨਾ ਅਗਲੀ ਖ਼ਬਰ ਭਾਕਿਯੂ ਕਾਦੀਆਂ ਵਲੋਂ ਸ਼੍ਰੋਮਣੀ ਅਕਾਲੀ ਦਲ ( ਬ ) ਨੂੰ ਸਮਰਥਨ ਦੇਣ ਨਾਲ ਮਿਲਿਆ ਵੱਡਾ ਬੱਲ - ਸਿੰਮਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।