06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਖ਼ੂਨਦਾਨ ਕੈਂਪ ਅੱਜ

ਲੁਧਿਆਣਾ, 5 ਨਵੰਬਰ (ਡਾ. ਤਰਲੋਚਨ ਸਿੰਘ)- ਬੰਧੂ ਹੈਲਪਿੰਗ ਹੈਂਡਜ਼ ਫਾਊਂਡੇਸ਼ਨ ਵਲੋਂ ਲੀਫੋਰਡ ਹੈਲਥ ਕੇਅਰ ਲਿਮਟਿਡ ਦੇ ਸਹਿਯੋਗ ਨਾਲ ‘ਜੀਵਨ ਦਾਨ’ ਮੁਹਿੰਮ ਤਹਿਤ 6 ਨਵੰਬਰ, ਦਿਨ ਸ਼ੁੱਕਰਵਾਰ ਨੂੰ ਹਰਚਰਨ ਨਗਰ, ਸਮਰਾਲਾ ਚੌਕ ਨਜ਼ਦੀਕ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ।

ਅਜੀਤ ਡੈਸਕ 06-11-2026
ਲੁਧਿਆਣਾ, 5 ਨਵੰਬਰ (ਡਾ. ਤਰਲੋਚਨ ਸਿੰਘ)- ਬੰਧੂ ਹੈਲਪਿੰਗ ਹੈਂਡਜ਼ ਫਾਊਂਡੇਸ਼ਨ ਵਲੋਂ ਲੀਫੋਰਡ ਹੈਲਥ ਕੇਅਰ ਲਿਮਟਿਡ ਦੇ ਸਹਿਯੋਗ ਨਾਲ ‘ਜੀਵਨ ਦਾਨ’ ਮੁਹਿੰਮ ਤਹਿਤ 6 ਨਵੰਬਰ, ਦਿਨ ਸ਼ੁੱਕਰਵਾਰ ਨੂੰ ਹਰਚਰਨ ਨਗਰ, ਸਮਰਾਲਾ ਚੌਕ ਨਜ਼ਦੀਕ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਫਾਊਂਡੇਸ਼ਨ ਦੀ ਡਾਇਰੈਕਟਰ ਸਮਰਤਾ ਕੌਰ ਨੇ ਦੱਸਿਆ ਕਿ ਕੈਂਪ ਲਗਾਉਣ ਦਾ ਮੁੱਖ ਮਕਸਦ ਲੋਕਾਂ ਨੂੰ ਖ਼ੂਨਦਾਨ ਪ੍ਰਤੀ ਜਾਗਰੂਕ ਕਰਨਾ ਅਤੇ ਲੋੜਵੰਦ ਮਰੀਜ਼ਾਂ ਦੀ ਮਦਦ ਕਰਨਾ ਹੈ। ਉਨ੍ਹਾਂ ਦੱਸਿਆ ਕਿ ‘ਜੀਵਨ ਦਾਨ’ ਮੁਹਿੰਮ ਤਹਿਤ ਲਗਾਇਆ ਜਾਣ ਵਾਲਾ ਇਹ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਨੇਕ ਕਾਰਜ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਖ਼ੂਨਦਾਨ ਕਰਕੇ ਕਿਸੇ ਲੋੜਵੰਦ ਦੀ ਕੀਮਤੀ ਜਾਨ ਬਚਾਉਣ ਵਿਚ ਆਪਣਾ ਯੋਗਦਾਨ ਪਾਉਣ।
ਪਿਛਲੀ ਖ਼ਬਰ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਕੀਟ ਐਸੋਸੀਏਸ਼ਨ ਵਲੋਂ ਜ਼ੋਨਲ ਕਮਿਸ਼ਨਰ ਸੇਖੋਂ ਦਾ ਸਵਾਗਤ ਅਗਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਦੇ ਅਧਿਆਪਕਾਂ ਨੇ ਪ੍ਰਾਪਤ ਕੀਤੇ ਦੋ ਵੱਕਾਰੀ ਖੋਜ ਪੁਰਸਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।