08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੀਵਾਲੀ ਮਨਾਈ

ਫੁੱਲਾਂਵਾਲ, 7 ਨਵੰਬਰ (ਮਨਜੀਤ ਸਿੰਘ ਦੁੱਗਰੀ)- ਧਾਂਦਰਾ ਸੜਕ ਜਿਸ ਨੂੰ ਜਸਟਿਸ ਗੁਰਨਾਮ ਸਿੰਘ ਮਾਰਗ ਦੇ ਨਾਮ ਨਾਲ ਵੀ ਜਾਣੀਆਂ ਜਾਂਦਾ ਹੈ ਸਥਿਤ ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਬਹੁਤ ਉਤਸ਼ਾਹ, ਉਤਸ਼ਾਹ ਤੇ ਖ਼ੁਸ਼ੀ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਪ੍ਰਾਰਥਨਾ ਸਭਾ ਨਾਲ ਹੋਈ ਜਿਸ ਵਿਚ ਵਿਦਿਆਰਥੀਆਂ ਨੂੰ ਦੀਵਾਲੀ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ।

ਅਜੀਤ ਡੈਸਕ 08-11-2026
ਫੁੱਲਾਂਵਾਲ, 7 ਨਵੰਬਰ (ਮਨਜੀਤ ਸਿੰਘ ਦੁੱਗਰੀ)- ਧਾਂਦਰਾ ਸੜਕ ਜਿਸ ਨੂੰ ਜਸਟਿਸ ਗੁਰਨਾਮ ਸਿੰਘ ਮਾਰਗ ਦੇ ਨਾਮ ਨਾਲ ਵੀ ਜਾਣੀਆਂ ਜਾਂਦਾ ਹੈ ਸਥਿਤ ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਬਹੁਤ ਉਤਸ਼ਾਹ, ਉਤਸ਼ਾਹ ਤੇ ਖ਼ੁਸ਼ੀ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਪ੍ਰਾਰਥਨਾ ਸਭਾ ਨਾਲ ਹੋਈ ਜਿਸ ਵਿਚ ਵਿਦਿਆਰਥੀਆਂ ਨੂੰ ਦੀਵਾਲੀ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਇਸ ਸ਼ੁੱਭ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਗੀਤਾਂ ‘ਤੇ ਨਾਚ ਪੇਸ਼ ਕੀਤੇ। ਵਿਦਿਆਰਥੀਆਂ ਨਾਲ ਦੀਵਾਲੀ ਨਾਲ ਸਬੰਧਿਤ ਕਈ ਗਤੀਵਿਧੀਆਂ ਕਰਵਾਈਆਂ ਗਈਆਂ ਜਿਨ੍ਹਾਂ ਵਿਚ ਦੀਵਾ ਤੇ ਮੋਮਬੱਤੀ ਸਜਾਉਣ ਅਤੇ ਰੰਗੋਲੀ ਮੁਕਾਬਲਾ ਸ਼ਾਮਲ ਸੀ। ਸਕੂਲ ਦੇ ਚੇਅਰਮੈਨ ਗੁਰਮੇਲ ਸਿੰਘ ਗਿੱਲ, ਡਾਇਰੈਕਟਰ ਸੁਖਦੀਪ ਗਿੱਲ ਤੇ ਪ੍ਰਿੰਸੀਪਲ ਅਵਨੀਤ ਕੌਰ ਖਾਨੂਜਾ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਇਤਿਹਾਸ ਤੋ ਜਾਣੂ ਕਰਵਾਉਂਦੇ ਦੱਸਿਆ ਕਿ ਇਹ ਤਿਉਹਾਰ ਸਾਂਝੀਵਾਲਤਾ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਦੇਖਦਿਆਂ ਵਿਦਿਆਰਥੀਆਂ ਨੂੰ ਹਰੀ ਦੀਵਾਲੀ ਮਨਾਉਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ, ਮਾਪਿਆਂ ਤੇ ਸਕੂਲ ਕਰਮਚਾਰੀਆਂ ਨੂੰ ਦੀਵਾਲੀ ਦੇ ਸ਼ੁੱਭ ਦਿਹਾੜੇ ਦੀਆਂ ਸ਼ੁੱਭਕਾਮਨਾਵਾਂ ਵੀ ਦਿੱਤੀਆਂ।
ਪਿਛਲੀ ਖ਼ਬਰ ਜਤਿੰਦਰ ਸਿੰਘ ਖ਼ਾਲਸਾ ਵਲੋਂ ਸ਼ਹਿਰ ਵਾਸੀਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਅਗਲੀ ਖ਼ਬਰ ਆਖ਼ਰ ਹਲਕਾ ਰਾਏਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਲੋਕਲ ਉਮੀਦਵਾਰ ਲੱਭਿਆ.! ਸੁਖਬੀਰ ਬਾਦਲ ਪਿੰਡ ਨੱਥੋਵਾਲ ਵਿਖੇ 13 ਨੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।