11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਅਕਾਲੀ ਆਗੂ ਦੀ ਜ਼ਮੀਨ ’ ਤੇ ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਕਰਨ ਦੇ ਮਾਮਲੇ ’ ਚ ਦੋ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 10 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਅਕਾਲੀ ਆਗੂ ਦੀ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਅਕਾਲੀ ਆਗੂ ਹਰਜਿੰਦਰ ਸਿੰਘ ਗਰਚਾ ਪੁੱਤਰ ਜਗਦੀਸ਼ ਸਿੰਘ ਗਰਚਾ ਵਾਸੀ ਗੁਰਦੇਵ ਨਗਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਜਰਨੈਲ ਸਿੰਘ ਪੁੱਤਰ ਕਰਨੈਲ ਸਿੰਘ ਅਤੇ ਸੰਦੀਪ ਕੁਮਾਰ ਪੁੱਤਰ ਰਾਜੇਸ਼ ਕੁਮਾਰ ਵਾਸੀ ਸਿਵਲ ਲਾਈਨ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਅਜੀਤ ਡੈਸਕ 11-11-2026
ਲੁਧਿਆਣਾ, 10 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਅਕਾਲੀ ਆਗੂ ਦੀ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਅਕਾਲੀ ਆਗੂ ਹਰਜਿੰਦਰ ਸਿੰਘ ਗਰਚਾ ਪੁੱਤਰ ਜਗਦੀਸ਼ ਸਿੰਘ ਗਰਚਾ ਵਾਸੀ ਗੁਰਦੇਵ ਨਗਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਜਰਨੈਲ ਸਿੰਘ ਪੁੱਤਰ ਕਰਨੈਲ ਸਿੰਘ ਅਤੇ ਸੰਦੀਪ ਕੁਮਾਰ ਪੁੱਤਰ ਰਾਜੇਸ਼ ਕੁਮਾਰ ਵਾਸੀ ਸਿਵਲ ਲਾਈਨ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਵਲੋਂ ਉਸ ਦੀ ਇਆਲੀ ਕਲਾਂ ਸਥਿਤ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਕੀਤੀ ਗਈ, ਜਿਸ ’ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪਿਛਲੀ ਖ਼ਬਰ ਝੋਨੇ ਦੀ ਖ਼ਰੀਦ ਬੰਦ ਕਰਨ ਖ਼ਿਲਾਫ਼ ਵਫ਼ਦ ਏ . ਡੀ . ਸੀ . ਨੂੰ ਮਿਲਿਆ ਅਗਲੀ ਖ਼ਬਰ ਰਾਹੋਂ ਰੋਡ ’ ਤੇ 3 ਮੰਜ਼ਿਲਾਂ ਹੌਜ਼ਰੀ ਫ਼ੈਕਟਰੀ ਨੂੰ ਲੱਗੀ ਅੱਗ * ਲੱਖਾਂ ਦਾ ਸਾਮਾਨ ਸੜ ਕੇ ਸੁਆਹ, * 22 ਫਾਇਰ ਬ੍ਰਿਗੇਡ ਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।