11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਕਾਂਗਰਸ ਦੀ ਮਜਬੂਤੀ ਲਈ ਗੁਰਮੇਲ ਸਿੰਘ ਪਹਿਲਵਾਨ ਤੇ ਐਡਵੋਕੇਟ ਵਿਕਰਮਜੀਤ ਸਿੰਘ ਦੀ ਅਗਵਾਈ ਹੇਠ ਮੀਟਿੰਗ ਹੋਈ

ਲੁਧਿਆਣਾ, 10 ਨਵੰਬਰ (ਜਤਿੰਦਰ ਭੰਬੀ)- ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਕਾਂਗਰਸ ਦੇ ਸੀਨੀਅਰ ਆਗੂ ਗੁਰਮੇਲ ਸਿੰਘ ਪਹਿਲਵਾਨ ਤੇ ਉਨ੍ਹਾਂ ਦੇ ਬੇਟੇ ਐਡਵੋਕੇਟ ਵਿਕਰਮਜੀਤ ਸਿੰਘ ਪਹਿਲਵਾਨ ਦੀ ਅਗਵਾਈ ਹੇਠ ਵਾਰਡ ਨੰਬਰ 6, ਕਿ੍ਰਸ਼ਨਾ ਕਲੋਨੀ ਰਾਹੋਂ ਰੋਡ ਵਿਖੇ ਕਾਂਗਰਸ ਪਾਰਟੀ ਦੀ ਮਜਬੂਤੀ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਹ ਮੀਟਿੰਗ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਤੇ ਸਾਬਕਾ ਸਰਪੰਚ ਪਿੰਡ ਢੇਰੀ ਜੈਮਲ ਸਿੰਘ ਚੌਹਾਨ ਦੇ ਦਫ਼ਤਰ ਵਿਖੇ ਹੋਈ।

ਅਜੀਤ ਡੈਸਕ 11-11-2026
ਲੁਧਿਆਣਾ, 10 ਨਵੰਬਰ (ਜਤਿੰਦਰ ਭੰਬੀ)- ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਕਾਂਗਰਸ ਦੇ ਸੀਨੀਅਰ ਆਗੂ ਗੁਰਮੇਲ ਸਿੰਘ ਪਹਿਲਵਾਨ ਤੇ ਉਨ੍ਹਾਂ ਦੇ ਬੇਟੇ ਐਡਵੋਕੇਟ ਵਿਕਰਮਜੀਤ ਸਿੰਘ ਪਹਿਲਵਾਨ ਦੀ ਅਗਵਾਈ ਹੇਠ ਵਾਰਡ ਨੰਬਰ 6, ਕਿ੍ਰਸ਼ਨਾ ਕਲੋਨੀ ਰਾਹੋਂ ਰੋਡ ਵਿਖੇ ਕਾਂਗਰਸ ਪਾਰਟੀ ਦੀ ਮਜਬੂਤੀ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਹ ਮੀਟਿੰਗ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਤੇ ਸਾਬਕਾ ਸਰਪੰਚ ਪਿੰਡ ਢੇਰੀ ਜੈਮਲ ਸਿੰਘ ਚੌਹਾਨ ਦੇ ਦਫ਼ਤਰ ਵਿਖੇ ਹੋਈ। ਇਸ ਮੌਕੇ ਗੱਲਬਾਤ ਕਰਦਿਆਂ ਗੁਰਮੇਲ ਸਿੰਘ ਪਹਿਲਵਾਨ ਤੇ ਐਡਵੋਕੇਟ ਵਿਕਰਮਜੀਤ ਸਿੰਘ ਪਹਿਲਵਾਨ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਵੱਧ ਰਹੀ ਸਮੱਸਿਆ, ਦਿਨ-ਦਿਹਾੜੇ ਹੋ ਰਹੀਆਂ ਲੁੱਟ-ਖੋਹ ਦੀਆਂ ਘਟਨਾਵਾਂ ਤੇ ਗੁੰਡਾਗਰਦੀ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਪਾਈ ਜਾ ਰਹੀ ਹੈ। ਉਨਾਂ ਕਿਹਾ ਕਿ ਉਹ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਬਾਰੇ ਲੋਕਾਂ ਨਾਲ ਵਿਚਾਰ-ਵਟਾਂਦਰਾ ਕਰ ਰਹੇ ਹਨ। ਉਨਾਂ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਸੁਧਾਰਨ, ਨਸ਼ਿਆਂ ਦੀ ਸਮੱਸਿਆ ਨੂੰ ਖਤਮ ਕਰਨ ਤੇ ਇਲਾਕਿਆਂ ਵਿਚ ਹੋ ਰਹੀਆਂ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ। ਇਸ ਮੌਕੇ ਉਨਾਂ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਪ੍ਰਗਟ ਸਿੰਘ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਖੁਦ ਹਾਕੀ ਦੇ ਖਿਡਾਰੀ ਰਹਿ ਚੁੱਕੇ ਹਨ ਅਤੇ ਉਨਾਂ ਨੂੰ ਉਮੀਦ ਹੈ ਕਿ ਪੰਜਾਬ ਦੀ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਮੀਟਿੰਗ ਦੌਰਾਨ ਇਲਾਕੇ ਦੀਆਂ ਸਮੱਸਿਆਵਾਂ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ ਕਰਨ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜੰਗ ਸਿੰਘ ਚੌਹਾਨ, ਸੁਰਿੰਦਰ ਸਿੰਘ ਮਾਸਕੋ, ਰੋਸ਼ਨ ਸਿੰਘ ਸਾਗਰ, ਸਰਵਣ ਸਿੰਘ, ਅਜਮੇਰ ਸਿੰਘ, ਓਂਕਾਰ ਸਿੰਘ, ਰਾਜੇਸ਼ ਕੁਮਾਰ, ਰਾਕੇਸ ਕਲਿਆਣ, ਰਾਜੂ, ਭੁਪਿੰਦਰ ਸਿੰਘ, ਰੋਬਿਨ ਸਿੰਘ, ਗੁਰਦਿਆਲ ਸਿੰਘ ਢਿੱਲੋਂ ਤੇ ਜਸਵਿੰਦਰ ਸਿੰਘ ਵਾਲੀਆ ਸਮੇਤ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ’ ਚ ਭਾਜਪਾ ਦਾ ਆਧਾਰ ਦਿਨੋਂ ਦਿਨ ਹੋ ਰਿਹਾ ਮਜ਼ਬੂਤ - ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ 5 ਕਰੋੜ ਦੇ ਭੁਗਤਾਨ , 3 ਕਰੋੜ ਰੁਪਏ ਦੇ ਬਿੱਲ ! ਨਗਰ ਨਿਗਮ ਦੇ ਖ਼ਜ਼ਾਨੇ ’ਚੋਂ ਕਰੋੜਾਂ ਖ਼ਰਚਣ ਦੇ ਮਾਮਲੇ ਨੇ ਛੇੜੀ ਨਵੀਂ ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।