ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ
ਸਮਰਾਲਾ, 10 ਨਵੰਬਰ (ਕੁਲਵਿੰਦਰ ਸਿੰਘ)- ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਮੀਟਿੰਗ ਸਕਿੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਗੁਰੁਦਆਰਾ ਸਾਹਿਬ ਮੇਨ ਚੌਂਕ ਸਮਰਾਲਾ ਵਿਖੇ ਹੋਈ। ਸਭ ਤੋਂ ਪਹਿਲਾਂ ਵਿਛੜ ਗਏ ਪੈਨਸ਼ਨਰ ਸਾਥੀਆਂ ਤੇ ਰਿਸ਼ਤੇਦਾਰਾਂ ਗੁਰਦੀਪ ਸਿੰਘ ਲਾਈਨਮੈਨ ਕਟਾਣੀ ਕਲਾਂ, ਗੁਰਜੀਤ ਸਿੰਘ ਜੇ.
ਪ
ਪੈਨਸ਼ਨਰਜ਼ ਪਾਵਰਕਾਮ ਐਸੋਸੀਏਸ਼ਨ ਸਮਰਾਲਾ ਦੇ ਪੈਨਸ਼ਨਰਜ਼ ਵਲੋਂ ਮਾਸਿਕ ਮੀਟਿੰਗ ਦੌਰਾਨ।
11-11-2026
ਸਮਰਾਲਾ, 10 ਨਵੰਬਰ (ਕੁਲਵਿੰਦਰ ਸਿੰਘ)- ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਮੀਟਿੰਗ ਸਕਿੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਗੁਰੁਦਆਰਾ ਸਾਹਿਬ ਮੇਨ ਚੌਂਕ ਸਮਰਾਲਾ ਵਿਖੇ ਹੋਈ। ਸਭ ਤੋਂ ਪਹਿਲਾਂ ਵਿਛੜ ਗਏ ਪੈਨਸ਼ਨਰ ਸਾਥੀਆਂ ਤੇ ਰਿਸ਼ਤੇਦਾਰਾਂ ਗੁਰਦੀਪ ਸਿੰਘ ਲਾਈਨਮੈਨ ਕਟਾਣੀ ਕਲਾਂ, ਗੁਰਜੀਤ ਸਿੰਘ ਜੇ.ਈ. ਕੋਹਾੜਾ ਦੇ ਮਾਤਾ, ਜਸਵੀਰ ਕੌਰ ਪਤਨੀ ਚਰਨ ਸਿੰਘ ਗੜ੍ਹੀ, ਜਰਨੈਲ ਸਿੰਘ ਲਾਈਨਮੈਨ ਸਮਰਾਲਾ ਦੇ ਰਿਸ਼ਤੇਦਾਰ ਦਲਬਾਰਾ ਸਿੰਘ ਦੋਰਾਹਾ, ਸਰਬਜੀਤ ਕੌਰ ਫੈਮਲੀ ਪੈਨਸ਼ਨਰ ਰੁੜਕਾ ਦੇ ਨੌਜਵਾਨ ਬੇਟੇ ਦੀ ਮੌਤ, ਜੋਗਿੰਦਰ ਕੌਰ ਪਤਨੀ ਅਮਰ ਸਿੰਘ ਕੋਟਾਲਾ ਦੀ ਬੇਵਕਤੀ ਮੌਤ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦੇ ਹੋਏ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਿਕੰਦਰ ਸਿੰਘ ਨੇ ਕਿਹਾ ਕਿ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਲੜਾਈ ਲੜ੍ਹ ਰਹੇ ਪਰਵਿੰਦਰ ਸਿੰਘ ਝੋਟਾ ਦਾ ਨਸ਼ਾ ਤਸਕਰਾ ਵਲੋਂ ਸ਼ਰੇਆਮ ਗੋਲੀਆਂ ਮਾਰ ਕੇ ਕੀਤੇ ਕਤਲ ਦੀ ਨਿਖੇਧੀ ਕਰਦੇ ਹਾਂ । ਉਨ੍ਹਾਂ ਅੱਗੇ ਪੰਜਾਬ ਸਰਕਾਰ ’ਤੇ ਵਰਦਿਆਂ ਕਿਹਾਕਿ ਪੰਜਾਬ ਦੀ ਮੌਜੂਦਾ ਸਰਕਾਰ ਮੁਲਾਜਮਾਂ ਅਤੇ ਪੈਨਸ਼ਨਰਾਂ ਦੇ ਡੀ.ਏ. ਅਤੇ ਬਕਾਏ ਦੇਣ ਸਬੰਧੀ ਮਾਨਯੋਗ ਉੱਚ ਅਦਾਲਤਾਂ ਦੇ ਫੈਸਲੇ ਨੂੰ ਵੀ ਮੰਨਣ ਤੋਂ ਇਨਕਾਰੀ ਹੋਈ ਬੈਠੀ ਹੈ। ਜੇਕਰ ਸਰਕਾਰ ਨੇ ਜਲਦੀ ਹੀ ਇਸ ਸਬੰਧੀ ਕੋਈ ਫੈਸਲਾ ਨਾ ਕੀਤਾ ਤਾਂ ਪਾਵਰਕਾਮ ਦੇ ਪੈਨਸ਼ਨਰਾਂ ਵਲੋਂ ਸਰਕਾਰ ਦੇ ਵਿਰੁਧ 13 ਨਵੰਬਰ ਤੋਂ 19 ਨਵੰਬਰ ਤੱਕ ਡੀ. ਸੀ. ਦਫ਼ਤਰ ਸੰਗਰੂਰ ਵਿਖੇ ਲਗਾਤਾਰ ਧਰਨਾ ਦਿੱਤਾ ਜਾਵੇਗਾ, ਜਿਸ ਵਿਚ ਰੋਪੜ ਸਰਕਲ 16 ਨਵੰਬਰ ਨੂੰ ਆਪਣਾ ਵੱਡਾ ਜਥਾ ਲੈ ਕੇ ਸੰਘਰਸ਼ ਵਿੱਚ ਸ਼ਾਮਲ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਸੰਘਰਸ਼ਾਂ ਦੀ ਲੜ੍ਹੀ ਨੂੰ ਅੱਗੇ ਤੋਰਦੇ ਹੋਏ 6 ਦਸੰਬਰ ਨੂੰ ਲੁਧਿਆਣਾ ਵਿਖੇ ਬੁੱਢੇ ਨਾਲੇ ਵਿਚ ਪੰਜਾਬ ਸਰਕਾਰ ਦੇ ਫੁੱਲ ਪਾਏ ਜਾਣਗੇ। ਇਸ ਮੌਕੇ ਇੰਜ: ਪ੍ਰੇਮ ਸਿੰਘ ਸਾਬਕਾ ਐਸ. ਡੀ. ਓ., ਇੰਜ: ਜੁਗਲ ਕਿਸ਼ੋਰ ਸਾਹਨੀ, ਰਾਜਿੰਦਰਪਾਲ ਵਡੇਰਾ ਡਿਪਟੀ ਸੀ. ਏ. ਓ., ਜਗਤਾਰ ਸਿੰਘ, ਸੁਰਜੀਤ ਵਿਸ਼ਾਦ, ਦਰਸ਼ਨ ਸਿੰਘ ਕੋਟਾਲਾ, ਇੰਜ: ਦਰਸ਼ਨ ਸਿੰਘ ਗੜ੍ਹੀ ਵਿੱਤ ਸਕੱਤਰ, ਜਸਵੰਤ ਸਿੰਘ ਢੰਡਾ, ਪ੍ਰੇਮ ਚੰਦ ਭਲਾ ਲੋਕ, ਅਮਰੀਕ ਸਿੰਘ ਖਮਾਣੋਂ ਤੇ ਹੋਰ ਹਾਜ਼ਰ ਸਨ।