13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਨਨਕਾਣਾ ਸਾਹਿਬ ਸਕੂਲ ਵਿਖੇ ਸਾਲਾਨਾ ਖੇਡ ਮੁਕਾਬਲੇ ਕਰਵਾਏ

ਆਲਮਗੀਰ, 12 ਨਵੰਬਰ (ਜਰਨੈਲ ਸਿੰਘ ਪੱਟੀ)- ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਦੀਆ 49ਵੇਂ ਸਾਲਾਨਾ ਖੇਡ ਮੁਕਾਬਲੇ ਦੇ ਦੂਜੇ ਦਿਨ ਪ੍ਰਾਇਮਰੀ ਵਿੰਗ ਦੇ ਖੇਡ ਮੁਕਾਬਲੇ ਕਰਵਾਏ ਗਏ। ਇਸ ਮੌਕੇ ਗੁਰਦੇਵ ਸਿੰਘ ਏ.

ਅਜੀਤ ਡੈਸਕ 13-11-2026
ਆਲਮਗੀਰ, 12 ਨਵੰਬਰ (ਜਰਨੈਲ ਸਿੰਘ ਪੱਟੀ)- ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਦੀਆ 49ਵੇਂ ਸਾਲਾਨਾ ਖੇਡ ਮੁਕਾਬਲੇ ਦੇ ਦੂਜੇ ਦਿਨ ਪ੍ਰਾਇਮਰੀ ਵਿੰਗ ਦੇ ਖੇਡ ਮੁਕਾਬਲੇ ਕਰਵਾਏ ਗਏ। ਇਸ ਮੌਕੇ ਗੁਰਦੇਵ ਸਿੰਘ ਏ.ਸੀ.ਪੀ. ਟ੍ਰੈਫਿਕ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਤੋਂ ਇਲਾਵਾ ਸਕੂਲ ਦੀ ਸਾਬਕਾ ਵਿਦਿਆਰਥਣ ਡਾ. ਸੰਦੀਪ ਕੌਰ ਡੀ.ਐਮ. ਨਿਊਰੋਲੋਜੀ ਅਤੇ ਰਾਸ਼ਟਰੀ ਪੁਰਸਕਾਰ ਪ੍ਰਾਪਤ ਡਾ. ਵੰਦਨਾ ਸ਼ਾਹੀ ਪ੍ਰਿੰਸੀਪਲ ਬੀ.ਸੀ.ਐਮ. ਦੁੱਗਰੀ ਅਤੇ ਜ਼ਿਲ੍ਹਾ ਸਿਖਲਾਈ ਕੋਆਰਡੀਨੇਟਰ, ਸੀ.ਬੀ.ਐਸ.ਈ. ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਸਨ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਹਰਚਰਨ ਸਿੰਘ ਗੋਹਲਵੜੀਆ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਤੇ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਦਾਰ ਤਾਰਾ ਸਿੰਘ ਗਿੱਲ, ਬਲਜੀਤ ਸਿੰਘ ਗਿੱਲ ਤੇ ਗੁਰਪ੍ਰੀਤ ਸਿੰਘ ਗਿੱਲ ਤੇ ਸੇਵਾ ਮੁਕਤ ਪ੍ਰਿੰਸੀਪਲ ਕੁਲਦੀਪ ਕੌਰ ਗਿੱਲ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਸਕੂਲ ਦੇ ਐਨ.ਸੀ.ਸੀ. ਕੈਡਿਟਾਂ ਵਲੋਂ ਮਹਿਮਾਨਾਂ ਨੂੰ ‘ਗਾਰਡ ਆਫ਼ ਆਨਰ’ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ, ਐਨ. ਐਸ. ਪੀ. ਐਸ. ਗਿੱਲ ਪਾਰਕ ਦੇ ਪ੍ਰਿੰਸੀਪਲ ਅਤੇ ਸ਼ਹਿਰੀ ਕੋਆਰਡੀਨੇਟਰ ਨੇ ਸਕੂਲ ਦੀ ਸਾਲਾਨਾ ਖੇਡ ਰਿਪੋਰਟ ਪੇਸ਼ ਕੀਤੀ। ਮੁੱਖ ਮਹਿਮਾਨ ਨੇ ਹਵਾ ਵਿਚ ਗ਼ੁਬਾਰਿਆਂ ਦਾ ਗੁੱਛਾ ਛੱਡ ਕੇ ਖੇਡ ਮੁਕਾਬਲੇ ਦੀ ਰਸਮੀ ਸ਼ੁਰੂਆਤ ਕੀਤੀ। ਵਿਦਿਆਰਥੀਆਂ ਦੀਆਂ ਖੇਡ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਮੁੱਖ ਮਹਿਮਾਨ ਗੁਰਦੇਵ ਸਿੰਘ ਨੇ ਕਿਹਾ ਕਿ ਮੈਨੂੰ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਕਿ ਸੇਵਾ ਮੁਕਤੀ ਤੋਂ ਬਾਅਦ ਮੈਨੂੰ ਇੱਥੇ ਸੱਦਾ ਦਿੱਤਾ ਗਿਆ। ਮੁੱਖ ਮਹਿਮਾਨ ਡਾ. ਸੰਦੀਪ ਕੌਰ ਨੇ ਵਿਦਿਆਰਥੀਆਂ ਨੂੰ ਜਿੱਤ-ਹਾਰ ਦੀ ਪ੍ਰਵਾਹ ਕੀਤੇ ਬਿਨਾਂ ਖੇਡਾਂ ਵਿਚ ਹਿੱਸਾ ਲੈਂਦੇ ਰਹਿਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਮੁੱਖ ਮਹਿਮਾਨ ਵਜੋਂ ਸੱਦਾ ਦੇਣ ਲਈ ਸਕੂਲ ਦੀ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ। ਦੂਜੇ ਦਿਨ ਦੇ ਸਮਾਗਮਾਂ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ। ਮੁੱਖ ਮਹਿਮਾਨ ਨੇ ਐਨ.ਸੀ.ਸੀ. ਕੈਡਿਟਾਂ ਤੋਂ ਸਲਾਮੀ ਲਈ ਤੇ ਸਕੂਲ ਦੇ ਚਾਰੇ ਹਾਊਸਾਂ ਅਤੇ ਐਨ.ਐਸ.ਐਸ. ਦਸਤੇ ਦੇ ਮਾਰਚ ਪਾਸਟ ਦਾ ਜਾਇਜ਼ਾ ਲਿਆ। ਪ੍ਰਾਇਮਰੀ ਵਿੰਗ ਦੇ ਪ੍ਰੋਕਟੋਰੀਅਲ ਬੋਰਡ ਨੇ ਖੇਡ ਭਾਵਨਾ ਦੀ ਸਹੁੰ ਚੁੱਕੀ। ਫਿਊਜ਼ਨ, ਗਤਕਾ, ਯੋਗਾ ਤੇ ਰਾਜਸਥਾਨੀ ਨਾਚ ਦੇ ਸ਼ਾਨਦਾਰ ਪ੍ਰਦਰਸ਼ਨਾਂ ਨੇ ਸਾਰਿਆਂ ਨੂੰ ਮੰਤਰ-ਮੁਗਧ ਕਰ ਦਿੱਤਾ।
ਪਿਛਲੀ ਖ਼ਬਰ ਜਵੱਦੀ ਟਕਸਾਲ ਦੇ ਮੁਖੀ ਸੰਤ ਬਾਬਾ ਅਮੀਰ ਸਿੰਘ ਨੇ ਡਾ. ਗੁਰਨਾਮ ਸਿੰਘ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼ -1, ਦੁੱਗਰੀ ਵਿਖੇ ਕੀਰਤਨ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।