13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪਰਾਲੀ ਪ੍ਰਬੰਧਨ ਲਈ ਨੌਜਵਾਨਾਂ ਨੂੰ ਜਾਗਰੂਕ ਕਰਨ ਵਾਸਤੇ ਪੀ . ਏ . ਯੂ . ਨੇ ਕੈਂਪ ਲਗਾਇਆ

ਲੁਧਿਆਣਾ, 12 ਨਵੰਬਰ (ਜਸਵਿੰਦਰ ਸਿੰਘ)-ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀ ਅਗਵਾਈ ਹੇਠ ਸਕਿੱਲ ਡਿਵੈਲਪਮੈਂਟ ਸੈਂਟਰ ਵਲੋਂ ਨਿਰਦੇਸ਼ਕ ਵਿਦਿਆਰਥੀ ਭਲਾਈ ਦੇ ਸਹਿਯੋਗ ਨਾਲ 11 ਨਵੰਬਰ, 2026 ਨੂੰ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਸਿਖਲਾਈ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿੱਚ ਯੂਨੀਵਰਸਿਟੀ ਦੇ 350 ਐੱਨ.

ਅਜੀਤ ਡੈਸਕ 13-11-2026
ਲੁਧਿਆਣਾ, 12 ਨਵੰਬਰ (ਜਸਵਿੰਦਰ ਸਿੰਘ)-ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀ ਅਗਵਾਈ ਹੇਠ ਸਕਿੱਲ ਡਿਵੈਲਪਮੈਂਟ ਸੈਂਟਰ ਵਲੋਂ ਨਿਰਦੇਸ਼ਕ ਵਿਦਿਆਰਥੀ ਭਲਾਈ ਦੇ ਸਹਿਯੋਗ ਨਾਲ 11 ਨਵੰਬਰ, 2026 ਨੂੰ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਸਿਖਲਾਈ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿੱਚ ਯੂਨੀਵਰਸਿਟੀ ਦੇ 350 ਐੱਨ. ਐੱਸ. ਐੱਸ. ਵਲੰਟੀਅਰਾਂ ਨੇ ਭਾਗ ਲਿਆ। ਇਸ ਮੌਕੇ ਦੌਰਾਨ ਡਾ. ਪੀ. ਐੱਸ. ਸੰਧੂ, ਅੱਪਰ ਨਿਰਦੇਸ਼ਕ ਪਸਾਰ ਸਿੱਖਿਆ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਮਕਸਦ ਐੱਨ. ਐੱਸ. ਐੱਸ. ਵਲੰਟਿਅਰਾਂ ਨੂੰ ਕਿਸਾਨਾਂ ਦੁਆਰਾ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤ ਵਿੱਚ ਵਾਹੁਣ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਜਾਗਰੂਕ ਕਰਨਾ ਸੀ ਤਾਂ ਜੋ ਉਹ ਪਿੰਡਾਂ ਵਿੱਚ ਕਿਸਾਨਾਂ ਨੂੰ ਯੂਨੀਵਰਸਿਟੀ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣੂੰ ਕਰਵਾ ਸਕਣ। ਡਾ. ਰੁਪਿੰਦਰ ਕੌਰ, ਸਹਿਯੋਗੀ ਨਿਰਦੇਸ਼ਕ(ਸਕਿੱਲ ਡਿਵੈਲਪਮੈਂਟ) ਨੇ ਪਰਾਲੀ ਸਾੜਣ ਤੋਂ ਗੁਰੇਜ਼ ਕਰਨ ਅਤੇ ਇਸ ਨੂੰ ਖੇਤ ਵਿੱਚ ਹੀ ਸੰਭਾਲਣ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ। ਡਾ. ਲਵਲੀਸ਼ ਗਰਗ ਨੇ ਪੰਜਾਬ ਰਾਜ ਵਿੱਚ ਪਰਾਲੀ ਦੀ ਸਾਂਭ-ਸੰਭਾਲ ਦੇ ਵੱਖ-ਵੱਖ ਤਰੀਕਿਆਂ ਬਾਰੇ ਚਾਨਣਾ ਪਾਇਆ। ਡਾ. ਹਰਮੀਤ ਸਰਲਾਚ ਨੇ ਸਿਖਿਆਰਥੀਆਂ ਨੂੰ ਸਹੁੰ ਚੁਕਾਈ ਕਿ ਉਹ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਪੁਰਜ਼ੋਰ ਯਤਨ ਕਰਨਗੇ ਅਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣਗੇ।
ਪਿਛਲੀ ਖ਼ਬਰ ਨਸ਼ੀਲੀਆਂ ਦਵਾਈਆਂ ਸਮੇਤ ਦੋ ਕਾਬੂ ਅਗਲੀ ਖ਼ਬਰ ਜਵੱਦੀ ਟਕਸਾਲ ਦੇ ਮੁਖੀ ਸੰਤ ਬਾਬਾ ਅਮੀਰ ਸਿੰਘ ਨੇ ਡਾ. ਗੁਰਨਾਮ ਸਿੰਘ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।