13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਧਨਵੰਤ ਸਿੰਘ ਰੰਧਾਵਾ ਨੇ ਅਹੁਦਾ ਸੰਭਾਲਿਆ

ਇਯਾਲੀ/ਥਰੀਕੇ, 12 ਨਵੰਬਰ, 2026 (ਮਨਜੀਤ ਸਿੰਘ ਦੁੱਗਰੀ)- ਲੁਧਿਆਣਾ ਦਿਹਾਤੀ ਦੇ ਨਵੇਂ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਵਜੋਂ ਧਨਵੰਤ ਸਿੰਘ ਰੰਧਾਵਾ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਧਿਕਾਰੀ ਵਜੋਂ ਇਹ ਉਨ੍ਹਾਂ ਦੀ ਪਹਿਲੀ ਨਿਯੁਕਤੀ ਹੈ, ਜੋ ਕਿ ਲੁਧਿਆਣਾ ਵਿਖੇ ਹੋਈ ਹੈ।

ਧਨਵੰਤ ਸਿੰਘ ਰੰਧਾਵਾ 13-11-2026
ਇਯਾਲੀ/ਥਰੀਕੇ, 12 ਨਵੰਬਰ, 2026 (ਮਨਜੀਤ ਸਿੰਘ ਦੁੱਗਰੀ)- ਲੁਧਿਆਣਾ ਦਿਹਾਤੀ ਦੇ ਨਵੇਂ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਵਜੋਂ ਧਨਵੰਤ ਸਿੰਘ ਰੰਧਾਵਾ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਧਿਕਾਰੀ ਵਜੋਂ ਇਹ ਉਨ੍ਹਾਂ ਦੀ ਪਹਿਲੀ ਨਿਯੁਕਤੀ ਹੈ, ਜੋ ਕਿ ਲੁਧਿਆਣਾ ਵਿਖੇ ਹੋਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੋਹਾਲੀ ਵਿਖੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਲੁਧਿਆਣਾ ਸ਼ਹਿਰ ਅਤੇ ਇੱਥੋਂ ਦੇ ਪ੍ਰਸ਼ਾਸਨਿਕ ਕੰਮਕਾਜ ਨਾਲ ਉਨ੍ਹਾਂ ਦੀ ਪੁਰਾਣੀ ਸਾਂਝ ਹੈ, ਉਹ ਸਾਲ 2019 ਤੋਂ ਨਵੰਬਰ, 2021 ਤੱਕ ਲੁਧਿਆਣਾ ਵਿਖੇ ਵੀ ਬਤੌਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸੇਵਾਵਾਂ ਨਿਭਾ ਚੁੱਕੇ ਹਨ। ਅਹੁਦਾ ਸੰਭਾਲਣ ਉ ਪਰੰਤ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਸਰਕਾਰੀ ਯੋਜਨਾਵਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।
ਪਿਛਲੀ ਖ਼ਬਰ ਵਰਕਰਜ਼ ਫੈਡਰੇਸ਼ਨ ਇੰਟਕ ਦੇ ਪ੍ਰਧਾਨ ਸਵਰਨ ਸਿੰਘ ਨੇ ਮੋਹਲੀ ਨੂੰ ਅਗਰ ਨਗਰ ਮੰਡਲ ਦਾ ਪ੍ਰਧਾਨ ਥਾਪਿਆ ਅਗਲੀ ਖ਼ਬਰ ਵੱਖ-ਵੱਖ ਸੜਕ ਹਾਦਸਿਆਂ ’ਚ ਦੋ ਮੌਤਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।