14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਆਲਮਗੀਰ ਵਿਖੇ ਲਾਲ ਲਕੀਰ ਵਾਲੇ ਘਰਾਂ ਦੇ ਮਾਲਕਾਂ ਨੂੰ ਮਾਲਕਾਨਾ ਦਸਤਾਵੇਜ਼ ਸੌਂਪੇ

ਆਲਮਗੀਰ, 13 ਨਵੰਬਰ (ਜਰਨੈਲ ਸਿੰਘ ਪੱਟੀ)- ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸਥਾਨਕ ਪਿੰਡ ਆਲਮਗੀਰ ਵਿਖੇ ਸਰਪੰਚ ਕਰਨਜੋਤ ਸਿੰਘ ਜੋਤੀ ਗਰੇਵਾਲ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪਿੰਡ ਆਲਮਗੀਰ ਦੇ 292 ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਸੌਂਪੇ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸੰਗੋਵਾਲ ਨੇ ਕਿਹਾ ਕਿ ਪਿੰਡਾਂ ਦੀ ਲਾਲ ਲਕੀਰ ਅੰਦਰ ਕਈ ਪਰਿਵਾਰ ਪੀੜ੍ਹੀਆਂ ਤੋਂ ਆਪਣੇ ਘਰਾਂ ਵਿਚ ਰਹਿ ਰਹੇ ਹਨ, ਪਰ ਇਨ੍ਹਾਂ ‘ਚੋਂ ਬਹੁਤੇ ਪਰਿਵਾਰਾਂ ਕੋਲ ਘਰਾਂ ਦੀ ਮਾਲਕੀ ਸਾਬਤ ਕਰਨ ਲਈ ਕੋਈ ਦਸਤਾਵੇਜ਼ ਨਹੀਂ ਸੀ।

ਅਜੀਤ ਡੈਸਕ 14-11-2026
ਆਲਮਗੀਰ, 13 ਨਵੰਬਰ (ਜਰਨੈਲ ਸਿੰਘ ਪੱਟੀ)- ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸਥਾਨਕ ਪਿੰਡ ਆਲਮਗੀਰ ਵਿਖੇ ਸਰਪੰਚ ਕਰਨਜੋਤ ਸਿੰਘ ਜੋਤੀ ਗਰੇਵਾਲ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪਿੰਡ ਆਲਮਗੀਰ ਦੇ 292 ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਸੌਂਪੇ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸੰਗੋਵਾਲ ਨੇ ਕਿਹਾ ਕਿ ਪਿੰਡਾਂ ਦੀ ਲਾਲ ਲਕੀਰ ਅੰਦਰ ਕਈ ਪਰਿਵਾਰ ਪੀੜ੍ਹੀਆਂ ਤੋਂ ਆਪਣੇ ਘਰਾਂ ਵਿਚ ਰਹਿ ਰਹੇ ਹਨ, ਪਰ ਇਨ੍ਹਾਂ ‘ਚੋਂ ਬਹੁਤੇ ਪਰਿਵਾਰਾਂ ਕੋਲ ਘਰਾਂ ਦੀ ਮਾਲਕੀ ਸਾਬਤ ਕਰਨ ਲਈ ਕੋਈ ਦਸਤਾਵੇਜ਼ ਨਹੀਂ ਸੀ। ‘ਮੇਰਾ ਘਰ ਮੇਰੇ ਨਾਮ’ ਯੋਜਨਾ ਦਾ ਮੁੱਖ ਉਦੇਸ਼ ਅਜਿਹੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦਾ ਦਸਤਾਵੇਜ਼ੀ ਸਬੂਤ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਸਰਪੰਚ ਆਲਮਗੀਰ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਲੰਮੇ ਸਮੇਂ ਤੋਂ ਆਪਣੇ ਘਰਾਂ ‘ਚ ਰਹਿ ਰਹੇ ਪਰਿਵਾਰਾਂ ਨੂੰ ਮਾਲਕੀ ਦਾ ਲਿਖਤੀ ਸਬੂਤ ਮਿਲਿਆ ਹੈ। ਇਸ ਮੌਕੇ ਸਾਬਕਾ ਸਰਪੰਚ ਮਲਕੀਤ ਸਿੰਘ ਆਲਮਗੀਰ, ਹਰਜੀਤ ਸਿੰਘ, ਨਾਮਦੇਵ, ਰਾਮ ਆਸਰਾ, ਕਰਨਦੀਪ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ (ਸਾਰੇ ਪੰਚ), ਸਵਿੰਦਰ ਸਿੰਘ, ਮਲਕੀਤ ਸਿੰਘ, ਕੁਲਵੰਤ ਸਿੰਘ, ਹਰਜੋਤ ਸਿੰਘ, ਇਕਬਾਲ ਸਿੰਘ, ਹਰਮਨ ਸਿੰਘ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਬੱਗਾ ਵਲੋਂ ਵਾਰਡ ਨੰਬਰ -66 ’ ਚ ਬਾਕਸ ਕ੍ਰਿਕੇਟ ਮੈਦਾਨ ਦਾ ਉਦਘਾਟਨ ਅਗਲੀ ਖ਼ਬਰ ਪੀ . ਏ . ਯੂ . ਨੇ ਸ਼ੱਕਰ ਰੋਗ ਬਾਰੇ ਜਾਗਰੂਕਤਾ ਦਾ ਕੀਤਾ ਪਸਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।