14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਵਲੋਂ ਪੁਸਤਕ ਦਾਨ ਮੁਹਿੰਮ ਦਾ ਪ੍ਰਬੰਧ

ਲੁਧਿਆਣਾ, 13 ਨਵੰਬਰ (ਜਸਵਿੰਦਰ ਸਿੰਘ)- ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਵਿਖੇ ਇਕ ਸ਼ਲਾਘਾਯੋਗ ਉਪਰਾਲੇ ਤਹਿਤ ਬੀ. ਐੱਡ.

ਅਜੀਤ ਡੈਸਕ 14-11-2026
ਲੁਧਿਆਣਾ, 13 ਨਵੰਬਰ (ਜਸਵਿੰਦਰ ਸਿੰਘ)- ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਵਿਖੇ ਇਕ ਸ਼ਲਾਘਾਯੋਗ ਉਪਰਾਲੇ ਤਹਿਤ ਬੀ. ਐੱਡ. ਤੇ ਐੱਮ. ਐੱਡ. ਦੇ ਵਿਦਿਆਰਥੀਆਂ ਨੇ ਸਮੂਹਿਕ ਤੌਰ ‘ਤੇ ਕਾਲਜ ਦੀ ਲਾਇਬ੍ਰੇਰੀ ਲਈ ਪੁਸਤਕਾਂ ਦਾਨ ਕੀਤੀਆਂ। ਇਸ ਉਪਰਾਲੇ ਦਾ ਮੁੱਖ ਉਦੇਸ਼ ਭਵਿੱਖ ਦੇ ਵਿਦਿਆਰਥੀਆਂ ਵਿਚ ਗਿਆਨ ਦੇ ਪ੍ਰਸਾਰ, ਪੜ੍ਹਨ ਦੀ ਆਦਤ ਨੂੰ ਉਤਸ਼ਾਹਿਤ ਕਰਨ ਅਤੇ ਅਕਾਦਮਿਕ ਉੱਤਮਤਾ ਨੂੰ ਪ੍ਰਫੁੱਲਿਤ ਕਰਨਾ ਸੀ। ਦਾਨ ਕੀਤੀਆਂ ਗਈਆਂ ਪੁਸਤਕਾਂ ਵਿਚ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਪੁਸਤਕਾਂ ਸ਼ਾਮਿਲ ਸਨ, ਜਿਨ੍ਹਾਂ ਵਿਚ ਬੀ. ਐੱਡ. ਨਾਲ ਸਬੰਧਿਤ ਅਕਾਦਮਿਕ ਸਮਗਰੀ ਅਤੇ ਵੱਖ-ਵੱਖ ਭਾਸ਼ਾਵਾਂ ਦਾ ਸਾਹਿਤ ਵੀ ਸ਼ਾਮਿਲ ਸੀ। ਵਿਦਿਆਰਥੀਆਂ ਦੇ ਇਸ ਸੁਹਿਰਦ ਯੋਗਦਾਨ ਨਾਲ ਕਾਲਜ ਦੀ ਲਾਇਬ੍ਰੇਰੀ ਦੇ ਸਰੋਤਾਂ ਵਿਚ ਵਾਧਾ ਹੋਵੇਗਾ ਅਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਅਧਿਐਨ ਸਮਗਰੀ ਉਪਲਬਧ ਹੋ ਸਕੇਗੀ। ਇਸ ਨਾਲ ਉਨ੍ਹਾਂ ਦੇ ਗਿਆਨ ਵਿਚ ਵਾਧਾ ਹੋਵੇਗਾ, ਉਨ੍ਹਾਂ ਦਾ ਦ੍ਰਿਸ਼ਟੀਕੋਣ ਵਿਸ਼ਾਲ ਹੋਵੇਗਾ ਅਤੇ ਵੱਖ-ਵੱਖ ਵਿਸ਼ਿਆਂ ਤੇ ਭਾਸ਼ਾਵਾਂ ਦੀ ਡੂੰਘੀ ਸਮਝ ਵਿਕਸਿਤ ਕਰਨ ਵਿਚ ਮਦਦ ਮਿਲੇਗੀ। ਕਾਲਜ ਦੀ ਕਾਰਜਕਾਰੀ ਪ੍ਰਿੰਸੀਪਲ ਡਾ. ਤ੍ਰਿਪਤਾ ਨੇ ਬੀ.ਐੱਡ. ਅਤੇ ਐੱਮ.ਐੱਡ. ਦੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਉਦਾਰ ਯੋਗਦਾਨ ਲਈ ਦਿਲੋਂ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਨੇ ਇਸ ਨੇਕ ਕਾਰਜ ਲਈ ਵਿਦਿਆਰਥੀਆਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਪੁਸਤਕਾਂ ਗਿਆਨ ਅਤੇ ਪ੍ਰੇਰਨਾ ਦਾ ਅਨਮੋਲ ਸਰੋਤ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਅਜਿਹੀਆਂ ਰਚਨਾਤਮਿਕ ਤੇ ਉਸਾਰੂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ, ਜੋ ਦੂਜਿਆਂ ਦੇ ਅਕਾਦਮਿਕ ਵਿਕਾਸ ਤੇ ਭਲਾਈ ਵਿਚ ਯੋਗਦਾਨ ਪਾਉਂਦੀਆਂ ਹਨ।
ਪਿਛਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਅਗਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਨੇ ਸੱਭਿਆਚਾਰਕ ਵਿਭਿੰਨਤਾ ਦਾ ਜਸ਼ਨ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।