ਗੁਰਮੇਲ ਸਿੰਘ ਪਹਿਲਵਾਨ ਨੇ ਕਾਂਗਰਸ ਦੀ ‘ ਜਵਾਨੀ ਸੰਭਾਲ ਯਾਤਰਾ ’ ਦਾ ਹਲਕਾ ਪੂਰਬੀ ਵਿਖੇ ਪੁੱਜਣ ’ ਤੇ ਕੀਤਾ ਸਵਾਗਤ
ਲੁਧਿਆਣਾ, 13 ਨਵੰਬਰ (ਜਤਿੰਦਰ ਭੰਬੀ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਵਲੋਂ ਕੱਢੀ ਜਾ ਰਹੀ ‘ਜਵਾਨੀ ਸੰਭਾਲ ਯਾਤਰਾ’ ਦਾ ਹਲਕਾ ਪੂਰਬੀ ਵਿਖੇ ਪਹੁੰਚਣ ਤੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਗੁਰਮੇਲ ਸਿੰਘ ਪਹਿਲਵਾਨ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰਮੇਲ ਸਿੰਘ ਪਹਿਲਵਾਨ ਨੇ ਕਿਹਾ ਕਿ ਨਸ਼ਿਆਂ ਦੀ ਦਲਦਲ ਵਿਚ ਫਸੀ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਕਾਂਗਰਸ ਵਲੋਂ ਹਰ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ।
ਅਜੀਤ ਡੈਸਕ
14-11-2026