16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਕੇਂਦਰੀ ਜੇਲ੍ਹ ’ ਚੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਤਿੰਨ ਬੰਦਿਆਂ ਸਮੇਤ ਚਾਰ ਖਿਲਾਫ਼ ਕੇਸ ਦਰਜ

ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਜੇਲ੍ਹ ਅਧਿਕਾਰੀਆਂ ਵੱਲੋਂ ਇਸ ਮਾਮਲੇ ਵਿੱਚ ਤਿੰਨ ਬੰਦਿਆਂ ਸਮੇਤ ਚਾਰ ਖਿਲਾਫ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਅਜੀਤ ਡੈਸਕ 16-11-2026
ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਜੇਲ੍ਹ ਅਧਿਕਾਰੀਆਂ ਵੱਲੋਂ ਇਸ ਮਾਮਲੇ ਵਿੱਚ ਤਿੰਨ ਬੰਦਿਆਂ ਸਮੇਤ ਚਾਰ ਖਿਲਾਫ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਇਹ ਕਾਰਵਾਈ ਸਿਮਰਤਪਾਲ ਸਿੰਘ ਤੇ ਜਸਪ੍ਰੀਤ ਸਿੰਘ ਸਹਾਇਕ ਸੁਪਰੀਡੈਂਟ ਦੀ ਸ਼ਿਕਾਇਤ ‘ਤੇ ਅਮਲ ਵਿੱਚ ਲਿਆਂਦੀ ਹੈ। ਜੇਲ੍ਹ ਅਧਿਕਾਰੀਆਂ ਨੇ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿੱਚ ਦੱਸਿਆ ਕਿ ਬੀਤੇ ਦਿਨ ਕਥਿਤ ਦੋਸ਼ੀ ਧਰਮਪਾਲ ਜੇਲ੍ਹ ਵਿੱਚ ਬੰਦ ਨਵੀਨ ਅਤੇ ਗੁਰੂ ਕੀਰਤ ਨਾਲ ਮੁਲਾਕਾਤ ਕਰਨ ਲਈ ਆਇਆ ਸੀ ਅਤੇ ਇਸ ਦੌਰਾਨ ਉਹਨਾਂ ਨੂੰ ਜਦੋਂ ਨਸ਼ੀਲੇ ਪਦਾਰਥ ਫੜਾ ਰਿਹਾ ਸੀ ਕਿ ਮੁਲਾਜ਼ਮਾਂ ਨੇ ਉਸ ਨੂੰ ਦੇਖ ਲਿਆ ਤੇ ਧਰਮਪਾਲ ਨੂੰ ਮੌਕੇ ‘ਤੇ ਹੀ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ। ਦੂਜੇ ਮਾਮਲੇ ਵਿੱਚ ਪੁਲਿਸ ਨੇ ਕੈਦੀ ਚਰਨਜੀਤ ਸਿੰਘ ਵਾਸੀ ਅੱਗਾ ਨਗਰ ਖਿਲਾਫ਼ ਵੀ ਕੇਸ ਦਰਜ ਕੀਤਾ ਹੈ। ਜੇਲ੍ਹ ਅਧਿਕਾਰੀਆਂ ਮੁਤਾਬਕ ਕਥਿਤ ਦੋਸ਼ੀ ਦ ਪੈਰੋਲ ਦੇ ਬਾਹਰ ਗਿਆ ਸੀ। ਜਦੋਂ ਉਹ ਵਾਪਸ ਆਇਆ ਤਾਂ ਮੁਲਾਜ਼ਮਾਂ ਵੱਲੋਂ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਉਸਦੇ ਕਬਜ਼ੇ ਵਿੱਚੋਂ 330 ਗ੍ਰਾਮ ਜਰਦਾ ਅਫੀਮ ਤੇ ਹੋਰ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ। ਅਧਿਕਾਰੀਆਂ ਵੱਲੋਂ ਇਹਨਾਂ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਆਫ਼ ਪੁਲਿਸ ਧਰਾਵਾਥ ਸਾਈ ਪ੍ਰਕਾਸ਼ ਗੁਰਦੁਆਰਾ ਸ਼ੀਹਦ ਬਾਬਾ ਦੀਪ ਸਿੰਘ ਜੀ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।