16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਗੰਧਲੇ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਹਰ ਇਕ ਵਿਅਕਤੀ ਨੂੰ ਅੱਗੇ ਆਉਣ ਦੀ ਲੋੜ - ਧਾਲੀਵਾਲ

ਭਾਮੀਆਂ ਕਲਾਂ, 15 ਨਵੰਬਰ (ਜਤਿੰਦਰ ਭੰਬੀ)- ਦਿਨ-ਬ-ਦਿਨ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਦੇਖਦੇ ਹੋਏ ਸਮੇਂ ਦੀ ਸਰਕਾਰ ਅਤੇ ਸਬੰਧਿਤ ਵਿਭਾਗ ਨੂੰ ਕੋਈ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਉਘੇ ਸਮਾਜ ਸੇਵੀ ਭਗਵੰਤ ਸਿੰਘ ਧਾਲੀਵਾਲ ਨੇ ਕਿਹਾ ਕਿ ਗੰਧਲੇ ਹੋ ਰਹੇ ਵਾਤਾਵਰਨ ਨਾਲ ਜਿੱਥੇ ਸਾਹ ਲੈਣਾ ਔਖਾ ਹੋ ਰਿਹਾ ਹੈ, ਉਥੇ ਹੀ ਕਈ ਕਿਸਮ ਦੀਆਂ ਭਿਆਨਕ ਬਿਮਾਰੀਆਂ ਫੈਲਣ ਦਾ ਵੀ ਖਦਸ਼ਾ ਬਣਿਆ ਰਹਿੰਦਾ ਹੈ।

ਅਜੀਤ ਡੈਸਕ 16-11-2026
ਭਾਮੀਆਂ ਕਲਾਂ, 15 ਨਵੰਬਰ (ਜਤਿੰਦਰ ਭੰਬੀ)- ਦਿਨ-ਬ-ਦਿਨ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਦੇਖਦੇ ਹੋਏ ਸਮੇਂ ਦੀ ਸਰਕਾਰ ਅਤੇ ਸਬੰਧਿਤ ਵਿਭਾਗ ਨੂੰ ਕੋਈ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਉਘੇ ਸਮਾਜ ਸੇਵੀ ਭਗਵੰਤ ਸਿੰਘ ਧਾਲੀਵਾਲ ਨੇ ਕਿਹਾ ਕਿ ਗੰਧਲੇ ਹੋ ਰਹੇ ਵਾਤਾਵਰਨ ਨਾਲ ਜਿੱਥੇ ਸਾਹ ਲੈਣਾ ਔਖਾ ਹੋ ਰਿਹਾ ਹੈ, ਉਥੇ ਹੀ ਕਈ ਕਿਸਮ ਦੀਆਂ ਭਿਆਨਕ ਬਿਮਾਰੀਆਂ ਫੈਲਣ ਦਾ ਵੀ ਖਦਸ਼ਾ ਬਣਿਆ ਰਹਿੰਦਾ ਹੈ। ਉਨ੍ਹਾਂ ਚਿੰਤਤ ਹੁੰਦਿਆਂ ਕਿਹਾ ਕਿ ਗੰਧਲੇ ਹੋ ਰਹੇ ਵਾਤਾਵਰਨ ਨੂੰ ਲੈ ਕੇ ਭਾਵੇਂ ਕਈ ਸੰਸਥਾਵਾਂ ਵਲੋਂ ਜਿੱਥੇ ਜਾਗਰੂਕਤਾ ਫੈਲਾਈ ਜਾ ਰਹੀ ਹੈ, ਉਥੇ ਹੀ ਕਈ ਕਿਸਮ ਦੇ ਉਪਰਾਲੇ ਵੀ ਕੀਤੇ ਜਾ ਰਹੇ ਹਨ, ਜੋ ਕਿ ਵਧਾਈ ਦੇ ਪਾਤਰ ਹਨ, ਪਰ ਫਿਰ ਵੀ ਗੰਧਲੇ ਹੋ ਰਹੇ ਵਾਤਾਵਰਨ ਦੀ ਸ਼ੁੱਧਤਾ ਨੂੰ ਲੈ ਕੇ ਹਰ ਇਕ ਵਿਅਕਤੀ ਨੂੰ ਚਿੰਤਤ ਹੋਣਾ ਪੈਣਾ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਇਸ ਮੁਹਿੰਮ ਦਾ ਹਿੱਸਾ ਬਣਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਗੰਧਲੇ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਨੌਜਵਾਨ ਪੀੜੀ ਨੂੰ ਅੱਗੇ ਆਉਣ ਦੀ ਲੋੜ ਹੈ, ਤਾਂ ਕਿ ਗੰਧਲੇ ਹੋ ਰਹੇ ਵਾਤਾਵਰਨ ਨੂੰ ਬਚਾਇਆ ਜਾ ਸਕਦਾ ਹੈ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ -1, ਦੁੱਗਰੀ ਵਿਖੇ ਦਸਵੇਂ ਪਾਤਸ਼ਾਹ ਦਾ ਜੋਤੀ ਜੋਤਿ ਦਿਵਸ ਮਨਾਇਆ ਅਗਲੀ ਖ਼ਬਰ ਨਹਿਰੂ ਤੋਂ ਡਾ . ਮਨਮੋਹਣ ਸਿੰਘ ਤੱਕ ਭਾਰਤ ਨੂੰ ਦੇਣ ਵਿਸ਼ੇ ’ ਤੇ ਹੋਇਆ ਸਮਾਗਮ ਡਲਵੀ, ਬਾਵਾ, ਦਾਖਾ, ਤਲਵਾੜ, ਧੀਮਾਨ, ਬੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।