18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਟੀ . ਐੱਸ . ਯੂ . ਤੋਂ ਬਲਜੀਤ ਸਿੰਘ ਨੇ ਦਿੱਤਾ ਅਸਤੀਫ਼ਾ

ਲੁਧਿਆਣਾ, 17 ਨਵੰਬਰ (ਜਤਿੰਦਰ ਭੰਬੀ)- ਮੁਲਾਜ਼ਮਾਂ ਦੇ ਹੱਕਾਂ ਲਈ ਹਮੇਸ਼ਾਂ ਅੱਗੇ ਹੋ ਕੇ ਲੜਨ ਵਾਲੇ ਟੀ. ਐੱਸ.

ਅਜੀਤ ਡੈਸਕ 18-11-2026
ਲੁਧਿਆਣਾ, 17 ਨਵੰਬਰ (ਜਤਿੰਦਰ ਭੰਬੀ)- ਮੁਲਾਜ਼ਮਾਂ ਦੇ ਹੱਕਾਂ ਲਈ ਹਮੇਸ਼ਾਂ ਅੱਗੇ ਹੋ ਕੇ ਲੜਨ ਵਾਲੇ ਟੀ. ਐੱਸ. ਯੂ. (ਖੰਨਾ) ਦੇ ਲੁਧਿਆਣਾ ਜੋਨ ਦੇ ਮੀਤ ਪ੍ਰਧਾਨ ਬਲਜੀਤ ਸਿੰਘ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਉਹ ਆਪਣੀ ਪੂਰੀ ਟੀਮ ਨਾਲ ਪੀ. ਐਸ. ਈ. ਬੀ. ਇੰਪਲਾਈਜ ਫੈਡਰੇਸ਼ਨ ਏਟਕ ਵਿੱਚ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਮੇਰੇ ਵੱਲੋਂ ਆਪੇ ਤੋਂ ਉਪਰ ਉੱਠ ਕੇ ਮੁਲਾਜ਼ਮਾਂ ਹਿੱਤਾਂ ਨੂੰ ਪਹਿਲ ਦਿੱਤੀ ਗਈ ਪਰ ਸਾਡੀ ਲੀਡਰਸ਼ਿਪ ਨਿੱਜੀ ਹਿੱਤਾਂ ਨੂੰ ਅੱਗੇ ਰੱਖ ਕੇ ਚੱਲ ਰਹੀ ਹੈ ਜਿਸ ਕਾਰਨ ਮੁਲਾਜ਼ਮਾਂ ਦਾ ਨੁਕਸਾਨ ਹੋ ਰਿਹਾ ਹੈ ਜੋ ਸਾਡੀ ਟੀਮ ਨੂੰ ਮਨਜੂਰ ਨਹੀਂ। ਉਨ੍ਹਾਂ ਕਿਹਾ ਕਿ ਲੀਡਰਸ਼ਿਪ ਨੂੰ ਆਪਣੀ ਕਾਰਗੁਜ਼ਾਰੀ ‘ਚ ਸੁਧਾਰ ਲਿਆਉਣ ਲਈ ਕਿਹਾ ਗਿਆ ਸੀ, ਪਰ ਅਜਿਹਾ ਨਾ ਹੋਣ ਕਰਕੇ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ। ਉਨ੍ਹਾਂ ਦਸਿਆ ਕਿ ਸਾਥੀਆਂ ਦੀ ਸਾਂਝੀ ਰਾਏ ਨਾਲ ਟੀ ਐੱਸ ਯੂ ਨੂੰ ਛੱਡ ਕੇ ਬਿਨ੍ਹਾ ਕਿਸੇ ਸ਼ਰਤ ਦੇ ਪੀ. ਐਸ. ਈ. ਬੀ. ਇੰਪਲਾਈਜ ਫੈਡਰੇਸ਼ਨ ਏਟਕ ‘ਚ ਜਾਣ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਮਿਤੀ 18 ਨਵੰਬਰ ਨੂੰ ਬੱਸ ਅੱਡੇ ਦੇ ਨੇੜੇ ਈਸੜੂ ਭਵਨ ਵਿਖੇ ਸਥਿਤ ਪੀ. ਐਸ. ਈ. ਬੀ. ਇੰਪਲਾਈਜ ਫੈਡਰੇਸ਼ਨ ਏਟਕ ਦੇ ਮੁੱਖ ਦਫਤਰ ਵਿਚ ਅਸੀਂ ਸਾਥੀਆਂ ਸਮੇਤ ਸਾਢੇ ਬਾਰਾਂ ਵਜੇ ਸੂਬਾਈ ਲੀਡਰਸ਼ਿਪ ਦੀ ਹਾਜਰੀ ਵਿੱਚ ਸ਼ਮੂਲੀਅਤ ਕਰਕੇ ਮੁਢਲੀ ਮੈਂਬਰਸ਼ਿਪ ਲਵਾਂਗੇ। ਉਨ੍ਹਾਂ ਆਪਣੇ ਸਾਰੇ ਜੁਝਾਰੂ ਮੁਲਾਜ਼ਮ ਸਾਥੀਆਂ ਨੂੰ ਇਸ ਸਮਾਗਮ ਵਿੱਚ ਪਹੁੰਚਣ ਦਾ ਸੱਦਾ ਦਿੱਤਾ।
ਪਿਛਲੀ ਖ਼ਬਰ ਰਜਨੀਸ਼ ਚੋਪੜਾ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਜਨਰਲ ਸਕੱਤਰ ਨਿਯੁਕਤ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਦੇ ਤੀਜੇ ਪੜਾਅ ਤਹਿਤ ਵੱਖ-ਵੱਖ 9 ਜ਼ਿਲ੍ਹਿਆਂ ’ਚ ਰਾਜ ਪੱਧਰੀ ਖੇਡਾਂ ਦਾ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।