17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸਾਈਂ ਪਬਲਿਕ ਸਕੂਲ ’ ਚ ਬਾਲ ਦਿਵਸ ਮਨਾਇਆ

ਡਾਬਾ/ਲੁਹਾਰਾ, 17 ਨਵੰਬਰ (ਕੁਲਵੰਤ ਸਿੰਘ ਸੱਪਲ)- ਸਾਈ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਬਾਲ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ।

ਅਜੀਤ ਡੈਸਕ 18-11-2026
ਡਾਬਾ/ਲੁਹਾਰਾ, 17 ਨਵੰਬਰ (ਕੁਲਵੰਤ ਸਿੰਘ ਸੱਪਲ)- ਸਾਈ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਬਾਲ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ। ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਇਨ੍ਹਾਂ ਪ੍ਰੋਗਰਾਮਾਂ ਵਿਚ ਭਾਗ ਲਿਆ ਅਤੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਕਮੇਟੀ ਪ੍ਰਧਾਨ ਡਾ. ਦੀਪਕ ਮੰਨਣ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਆਪਣੇ ਜੀਵਨ ਵਿਚ ਵੱਡੇ ਸੁਪਨੇ ਦੇਖ ਕੇ ਉਨ੍ਹਾਂ ਨੂੰ ਪੂਰਾ ਕਰਨ ਲਈ ਲਗਾਤਾਰ ਮਿਹਨਤ ਕਰਨੀ ਚਾਹੀਦੀ ਹੈ। ਸਕੂਲ ਦੀ ਮੈਨੇਜਿੰਗ ਡਾਇਰੈਕਟਰ ਸਰੋਜ ਮੰਨਣ ਨੇ ਕਿਹਾ ਕਿ ਬਚਪਨ ਜੀਵਨ ਦਾ ਸਭ ਤੋਂ ਅਨਮੋਲ ਸਮਾਂ ਹੁੰਦਾ ਹੈ। ਬੱਚਿਆਂ ਨੂੰ ਸਿੱਖਿਆ ਦੇ ਨਾਲ-ਨਾਲ ਚੰਗੇ ਸੰਸਕਾਰ, ਆਤਮ-ਵਿਸ਼ਵਾਸ ਅਤੇ ਜੀਵਨ ਵਿਚ ਅੱਗੇ ਵਧਣ ਲਈ ਸਹੀ ਮਾਰਗ ਦਰਸ਼ਨ ਦੇਣਾ ਬਹੁਤ ਜ਼ਰੂਰੀ ਹੈ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਖ਼ੂਬ ਆਨੰਦ ਮਾਣਿਆ। ਪ੍ਰਿੰਸੀਪਲ ਅਨੁਰਾਗ ਅਰੋੜਾ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਪ੍ਰੋਗਰਾਮ ਦਾ ਸਮਾਪਨ ਖ਼ੁਸ਼ੀ ਤੇ ਉਤਸ਼ਾਹ ਭਰੇ ਮਾਹੌਲ ਵਿਚ ਹੋਇਆ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਛੱਠ ਪੂਜਾ ਦਾ ਤਿਉਹਾਰ ਭਾਰਤ ਦੀ ਅਨੇਕਤਾ ’ ਚ ਏਕਤਾ ਦਾ ਪ੍ਰਤੀਕ - ਬਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।