22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਦੂਨ ਔਕਸਫੋਰਡ ਸਕੂਲ ਠੱਕਰਵਾਲ ਵਿਖੇ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ

ਫੁੱਲਾਂਵਾਲ, 21 ਨਵੰਬਰ (ਮਨਜੀਤ ਸਿੰਘ ਦੁੱਗਰੀ)-ਦੂਨ ਔਕਸਫੋਰਡ ਸਕੂਲ ਠੱਕਰਵਾਲ ਵਿਖੇ ਪਹਿਲੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਭ ਤੋਂ ਪਹਿਲਾਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਬੜੇ ਸਤਿਕਾਰ ਨਾਲ ਸਕੂਲ ਵਿਚ ਲਿਆਂਦਾ ਗਿਆ।

ਅਜੀਤ ਡੈਸਕ 22-11-2026
ਫੁੱਲਾਂਵਾਲ, 21 ਨਵੰਬਰ (ਮਨਜੀਤ ਸਿੰਘ ਦੁੱਗਰੀ)-ਦੂਨ ਔਕਸਫੋਰਡ ਸਕੂਲ ਠੱਕਰਵਾਲ ਵਿਖੇ ਪਹਿਲੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਭ ਤੋਂ ਪਹਿਲਾਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਬੜੇ ਸਤਿਕਾਰ ਨਾਲ ਸਕੂਲ ਵਿਚ ਲਿਆਂਦਾ ਗਿਆ।ਵਿਦਿਆਰਥੀਆਂ ਦੁਆਰਾ ਸ੍ਰੀ ਸੁਖਮਨੀ ਸਾਹਿਬ ਅਤੇ ਸ੍ਰੀ ਜਪੁਜੀ ਸਾਹਿਬ ਦੇ ਪਾਠ ਕਰਨ ਉਪਰੰਤ ਸੀਨੀਅਰ ਜਮਾਤ ਦੇ ਵਿਦਿਆਰਥੀਆਂ ਵਲੋਂ ‘ਸਾ ਧਰਤੀ ਭਈ ਹਰਿਆਵਲੀ, ਧੰਨ ਨਾਨਕ ਤੇਰੀ ਵੱਡੀ ਕਮਾਈ’, ‘ਸਭ ਤੇ ਵੱਡਾ ਸਤਿਗੁਰੂ ਨਾਨਕ ਅਤੇ ਧੰਨ ਨਾਨਕ ਤੇਰੀ ਵੱਡੀ ਕਮਾਈ’ ਸ਼ਬਦ ਗਾਇਣ ਕੀਤਾ ਗਿਆ ਅਤੇ ‘ਜਗਤ ਜਲੰਦਾ ਅਤੇ ਹਰਿਦੁਆਰ ਵਾਲੀ ਸਾਖੀ’ ਸਾਖੀ ਵੀ ਵੀ ਸੁਣਾਈ ਗਈ। ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ 10ਵੀਂ ਅਤੇ 12ਵੀਂ ਜਮਾਤ ਦੇ ਚੰਗੇ ਨਤੀਜਿਆਂ ਦੀ ਆਸ ਵਿਚ ਸ੍ਰੀ ਸਹਿਜ ਪਾਠ ਦੀ ਆਰੰਭਤਾ ਕੀਤੀ। ਧਾਰਮਿਕ ਸਿੱਖਿਆ ਦੇ ਅਧਿਆਪਕਾ ਪਰਮਜੀਤ ਕੌਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ’ਤੇ ਚਾਨਣਾ ਪਾਇਆ ਗਿਆ। ਇਸ ਸਮਾਗਮ ਦੌਰਾਨ ਸਕੂਲ ਦੀ ਮੈਨੇਜਿੰਗ ਕਮੇਟੀ ਵਲੋਂ ਐਮ.ਡੀ. ਕੁਲਵਿੰਦਰ ਕੌਰ ਧਾਮੀ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਿੱਤੇ ਹੋਏ ਉਪਦੇਸ਼ਾਂ ਕਿਰਤ ਕਰੋ, ਨਾਮ ਜਪੋ ਤੇ ਵੰਡ ਕੇ ਛਕੋ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਪਾਇਲ ਚੋਪੜਾ ਵਲੋਂ ਵਿਦਿਆਰਥੀਆਂ ਨੂੰ ਅਤੇ ਸਕੂਲ ਦੇ ਸਮੂਹ ਸਟਾਫ਼ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਲੱਖ-ਲੱਖ ਵਧਾਈ ਦਿੱਤੀ ਗਈ। ਅੰਤ ਵਿਚ ਅਰਦਾਸ ਕਰਨ ਉਪਰੰਤ ਹੁਕਮਨਾਮਾ ਸਰਵਣ ਕਰਨ ਉਪਰੰਤ ਗੁਰੂ ਕੀ ਦੇਗ ਵਰਤਾਈ ਗਈ ਅਤੇ ਵਿਦਿਆਰਥੀਆਂ ਅਤੇ ਹਾਜ਼ਰੀਨਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਪਿਛਲੀ ਖ਼ਬਰ ਦੋਹਰੀਆਂ ਡਿਊਟੀਆਂ ਤੇ ਅਧਿਆਪਕਾਂ ਦੀ ਤਨਖ਼ਾਹ ਰੋਕਣ ਦੇ ਹੁਕਮ ਬੇਤੁਕੇ-ਢਿੱਲੋਂ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਅੰਤਰਰਾਸ਼ਟਰੀ ਹਰਿਜਸ ਕੀਰਤਨ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।