ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1, ਦੁੱਗਰੀ ਵਿਖੇ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਇਆ
ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1, ਦੁੱਗਰੀ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ਼ਾਮ ਵੇਲੇ ਸੋਦਰੁ ਰਹਿਰਾਸ ਸਾਹਿਬ ਜੀ ਦੇ ਪਾਠ ਦੀ ਚੌਂਕੀ, ਉਪਰੰਤ ਭਾਈ ਗਗਨਦੀਪ ਸਿੰਘ ਜੀ ਲਖਨਊ ਵਾਲਿਆਂ ਨੇ ਰਸਭਿੰਨੇ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1, ਦੁੱਗਰੀ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ਼ਾਮ ਵੇਲੇ ਸੋਦਰੁ ਰਹਿਰਾਸ ਸਾਹਿਬ ਜੀ ਦੇ ਪਾਠ ਦੀ ਚੌਂਕੀ, ਉਪਰੰਤ ਭਾਈ ਗਗਨਦੀਪ ਸਿੰਘ ਜੀ ਲਖਨਊ ਵਾਲਿਆਂ ਨੇ ਰਸਭਿੰਨੇ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਭਾਈ ਗਗਨਦੀਪ ਸਿੰਘ ਨੇ ਭਗਤ ਨਾਮਦੇਵ ਜੀ ਦੇ ਜੀਵਨ ’ਤੇ ਚਾਨਣਾ ਪਾਇਆ ਅਤੇ ਕਿਹਾ ਕਿ ਸਾਰਿਆਂ ਨੂੰ ਉਨ੍ਹਾਂ ਦੇ ਦੱਸੇ ਹੋਏ ਮਾਰਗ ‘ਤੇ ਚੱਲਦਿਆਂ ਰੋਜ਼ਾਨਾ ਗੁਰੂ ਘਰ ਦੀਆਂ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ। ਸਮਾਗਮ ਦੀ ਸਮਾਪਤੀ ਮੌਕੇ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਦਰਸ਼ਨ ਸਿੰਘ, ਤਜਿੰਦਰ ਸਿੰਘ ਅਤੇ ਤਰਲੋਕ ਸਿੰਘ ਨੇ ਭਾਈ ਗਗਨਦੀਪ ਸਿੰਘ ਜੀ ਲਖਨਊ ਵਾਲਿਆਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ। ਉਨ੍ਹਾਂ ਸਮੂਹ ਸੰਗਤ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਤਵਾਰ ਦੇ ਸਮਾਗਮ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਚੱਲ ਰਹੀ ਚਾਰ ਰੋਜ਼ਾ ਸਮਾਗਮਾਂ ਦੀ ਲੜੀ ਦੇ ਦੂਸਰੇ ਦਿਨ ਬੀਬੀ ਗੁਰਮਨਪ੍ਰੀਤ ਕੌਰ ਅਤੇ ਸ਼੍ਰੋਮਣੀ ਰਾਗੀ ਭਾਈ ਜਸਵੰਤ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ) ਆਪਣੀਆਂ ਹਾਜ਼ਰੀਆਂ ਭਰਨਗੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਨ੍ਹਾਂ ਲੜੀਵਾਰ ਸਮਾਗਮਾਂ ਵਿਚ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ। ਇਸ ਮੌਕੇ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਵਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਮਲਕੀਤ ਸਿੰਘ, ਜਸਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਬਲਵੀਰ ਸਿੰਘ, ਗੁਰਦੀਪ ਸਿੰਘ ਕਾਲੜਾ, ਰਘਬੀਰ ਸਿੰਘ, ਡਾ. ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਪਰਮਜੀਤ ਸਿੰਘ, ਅਮਰਜੀਤ ਸਿੰਘ ਅਤੇ ਤਰਲੋਕ ਸਿੰਘ ਨੇ ਸਮਾਗਮ ਵਿਚ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ। ਅਰਦਾਸ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।