ਜੇਲ੍ਹ ਵਿਚੋਂ ਨਸ਼ੀਲਾ ਪਾਊਡਰ ਬਰਾਮਦ
ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਇਕ ਹਵਾਲਾਤੀ ਪਾਸੋਂ ਨਸ਼ੀਲਾ ਬਾਰਡਰ ਬਰਾਮਦ ਕੀਤਾ ਗਿਆ ਹੈ। ਜੇਲ੍ਹ ਅਧਿਕਾਰੀਆਂ ਵਲੋਂ ਇਹ ਸਾਰਾ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵਲੋਂ ਇਸ ਮਾਮਲੇ ਵਿਚ ਸਹਾਇਕ ਸੁਪਰਡੈਂਟ ਰਜੇਸ਼ ਕੁਮਾਰ ਦੀ ਸ਼ਿਕਾਇਤ ’ਤੇ ਹਵਾਲਾਤੀ ਵਿਜੇ ਕੁਮਾਰ ਵਾਸੀ ਸਤਿਗੁਰੂ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਅਜੀਤ ਡੈਸਕ
22-11-2026