ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਦੀ ਹਾਕੀ ਟੀਮ ਨੂੰ ਪ੍ਰਬੰਧਕਾਂ ਨੇ ਕੀਤਾ ਸਨਮਾਨਿਤ
ਡਾਬਾ/ਲੁਹਾਰਾ, 21 ਨਵੰਬਰ (ਕੁਲਵੰਤ ਸਿੰਘ ਸੱਪਲ)-ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ, ਢਿੱਲੋਂ ਨਗਰ ਲੁਹਾਰਾ ਲੁਧਿਆਣਾ ਵਿਖੇ ਪ੍ਰਧਾਨ ਬਲਦੇਵ ਸਿੰਘ ਦੋਸਾਂਝ ਦੀ ਰਹਿਨੁਮਾਈ ਹੇਠ ਤੇ ਸਮੁੱਚੀ ਪ੍ਰਬੰਧਕ ਕਮੇਟੀ ਕਸ਼ਯਪ ਰਾਜਪੂਤ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਰਾਊਂਡ ਗਲਾਸ ਹਾਕੀ ਟੀਮ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਹੋਈਆਂ 70ਵੀਂਆਂ (ਜ਼ੋਨਲ ਪੱਧਰ ਖੇਡਾਂ ਹਾਕੀ ਟੂਰਨਾਮੈਂਟ ਅੰਡਰ 17 (2026) ਵਿਚ ਪਹਿਲੇ ਦਰਜੇ ‘ਚ ਜੇਤੂ ਰਹੀ ਸਕੂਲ ਦੀ ਹਾਕੀ ਟੀਮ ਨੂੰ ਜ਼ੋਨਲ ਦੇ ਸਰਟੀਫਿਕੇਟ ਵੰਡਦਿਆਂ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਤੇ ਨਾਲ ਹੀ ਅਗਲੇ ਸਾਲ (ਜ਼ਿਲ੍ਹਾ ਪੱਧਰ) ‘ਤੇ ਇਸੇ ਹੀ ਤਰ੍ਹਾਂ ਸਖ਼ਤ ਮਿਹਨਤ ਕਰਦਿਆਂ ਜਿੱਤ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਚੇਅਰਮੈਨ ਨਿਰਮਲ ਸਿੰਘ ਐੱਸ.
ਡਾਬਾ/ਲੁਹਾਰਾ, 21 ਨਵੰਬਰ (ਕੁਲਵੰਤ ਸਿੰਘ ਸੱਪਲ)-ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ, ਢਿੱਲੋਂ ਨਗਰ ਲੁਹਾਰਾ ਲੁਧਿਆਣਾ ਵਿਖੇ ਪ੍ਰਧਾਨ ਬਲਦੇਵ ਸਿੰਘ ਦੋਸਾਂਝ ਦੀ ਰਹਿਨੁਮਾਈ ਹੇਠ ਤੇ ਸਮੁੱਚੀ ਪ੍ਰਬੰਧਕ ਕਮੇਟੀ ਕਸ਼ਯਪ ਰਾਜਪੂਤ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਰਾਊਂਡ ਗਲਾਸ ਹਾਕੀ ਟੀਮ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਹੋਈਆਂ 70ਵੀਂਆਂ (ਜ਼ੋਨਲ ਪੱਧਰ ਖੇਡਾਂ ਹਾਕੀ ਟੂਰਨਾਮੈਂਟ ਅੰਡਰ 17 (2026) ਵਿਚ ਪਹਿਲੇ ਦਰਜੇ ‘ਚ ਜੇਤੂ ਰਹੀ ਸਕੂਲ ਦੀ ਹਾਕੀ ਟੀਮ ਨੂੰ ਜ਼ੋਨਲ ਦੇ ਸਰਟੀਫਿਕੇਟ ਵੰਡਦਿਆਂ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਤੇ ਨਾਲ ਹੀ ਅਗਲੇ ਸਾਲ (ਜ਼ਿਲ੍ਹਾ ਪੱਧਰ) ‘ਤੇ ਇਸੇ ਹੀ ਤਰ੍ਹਾਂ ਸਖ਼ਤ ਮਿਹਨਤ ਕਰਦਿਆਂ ਜਿੱਤ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਚੇਅਰਮੈਨ ਨਿਰਮਲ ਸਿੰਘ ਐੱਸ.ਐੱਸ. ਨੇ ਸਮੁੱਚੀ ਪ੍ਰਬੰਧਕ ਕਮੇਟੀ ਸਕੂਲ ਦੇ ਪ੍ਰਿੰਸੀਪਲ ਸਰਬਜੀਤ ਕੌਰ ਨੂੰ ਸਕੂਲ ਦੀ ਹਾਕੀ ਟੀਮ ਤੇ ਸਕੂਲ ਅਧਿਆਪਕਾਂ ਨੂੰ ਤਹਿ ਦਿਲੋਂ ਵਧਾਈਆਂ ਦਿੱਤੀਆਂ। ਪ੍ਰਿੰਸੀਪਲ ਸਰਬਜੀਤ ਕੌਰ ਨੇ ਇਸ ਖੁਸ਼ੀ ਦੇ ਮੌਕੇ ‘ਤੇ ਸਮੁੱਚੀ ਪ੍ਰਬੰਧਕ ਕਮੇਟੀ ਤੇ ਸਕੂਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਦੇ ਹਾਕੀ ਕੋਚ ਗੁਰਮੀਤ ਸਿੰਘ ਦੋਸਾਂਝ ਤੇ ਗੁਰਪ੍ਰੀਤ ਸਿੰਘ ਸੰਗੋਵਾਲ ਵਲੋਂ ਕਰਵਾਈ ਸਖ਼ਤ ਮਿਹਨਤ ਤੋਂ ਪ੍ਰੇਰਿਤ ਹੋ ਕੇ ਸਕੂਲ ਦੀ ਹਾਕੀ ਟੀਮ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਤੱਕ ਪਹੁੰਚ ਕੇ ਇਕ ਮਿਸਾਲ ਕਾਇਮ ਕਰੇਗੀ। ਇਸ ਮੌ ਕੇ ਉਨ੍ਹਾਂ ਨਾਲ ਸੀਨੀ. ਉਪ ਪ੍ਰਧਾਨ ਬਲਦੇਵ ਸਿੰਘ ਲੋਹਾਰਾ, ਕਾਰਜਕਾਰੀ ਪ੍ਰਧਾਨ ਸੁਰਜੀਤ ਸਿੰਘ ਗਾਦੜੀ, ਸੰਯੁਕਤ ਸਕੱਤਰ ਰਘਬੀਰ ਸਿੰਘ ਗਾਦੜਾ, ਸਲਾਹਕਾਰ ਬਲਵੀਰ ਸਿੰਘ ਟਿੱਬਾ, ਕੈਸ਼ੀਅਰ ਗੁਰਪ੍ਰੀਤ ਸਿੰਘ ਮਾਲੜਾ, ਅਗਜੈਕਟਿਵ ਮੈਂਬਰ ਗੁਰਚਰਨ ਸਿੰਘ ਮਾਲਵਾ, ਸਲਾਹਕਾਰ ਕਰਨੈਲ ਸਿੰਘ ਦੋਸਾਂਝ, ਸੰਯੁਕਤ ਸਕੱਤਰ ਤਜਿੰਦਰ ਸਿੰਘ ਕੁੱਕੂ ਤੇ ਵਾਇਸ ਪ੍ਰਿੰਸੀਪਲ ਮਨਦੀਪ ਸਿੰਘ, ਵਾਇਸ ਪ੍ਰਿੰਸੀਪਲ ਜਸਬੀਰ ਕੌਰ, ਰਜਵਿੰਦਰ ਕੌਰ, ਸੁਰਜੀਤ ਕੌਰ, ਗਗਨਦੀਪ ਕੌਰ, ਅਨੂ ਸ਼ਰਮਾ, ਹਰਜੀਤ ਕੌਰ, ਸਿਮਰਨ ਕੌਰ, ਤਰਨਪ੍ਰੀਤ ਕੌਰ, ਵਰਸਾ, ਨੀਲਮ ਸ਼ਰਮਾ, ਸਿਮਰਨਜੀਤ ਕੌਰ, ਮੀਨਾ ਬਖਸ਼ੀ, ਸੁਰੇਖਾ ਦੇਵੀ, ਸੰਗੀਤਾ, ਸਿਮਰਨਜੀਤ ਕੌਰ, ਡੀ.ਪੀ. ਗੁਰਪ੍ਰੀਤ ਸਿੰਘ ਸੰਗੋਵਾਲ ਸਮੂਹ ਕਮੇਟੀ ਮੈਂਬਰ ਸਮੂਹ ਸਟਾਫ਼ ਮੈਂਬਰ ਸ਼ਾਮਿਲ ਸਨ।