21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਡੇਢ ਕਿੱਲੋ ਅਫ਼ੀਮ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ

ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਡੇਢ ਕਿੱਲੋ ਅਫ਼ੀਮ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਤਪਵੇਸ਼ਵਰ ਯਾਦਵ ਪੁੱਤਰ ਰਾਮਜੀ ਯਾਦਵ ਵਾਸੀ ਪ੍ਰੀਤ ਨਗਰ ਅਤੇ ਬੁੱਧ ਰੰਜਨ ਯਾਦਵ ਵਾਸੀ ਢੋਕਾ ਮੁਹੱਲਾ ਸ਼ਾਮਿਲ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਗੁਰਦੇਵ ਸ਼ਰਮਾ ਦੇਬੀ, ਨਾਲ ਮੌਜੂਦ ਗੁਰਦੀਪ ਸਿੰਘ ਨੀਟੂ। ਤਸਵੀਰ-ਸੇਵਕ ਸਿੰਘ 22-11-2026
ਲੁਧਿਆਣਾ, 21 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਡੇਢ ਕਿੱਲੋ ਅਫ਼ੀਮ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਤਪਵੇਸ਼ਵਰ ਯਾਦਵ ਪੁੱਤਰ ਰਾਮਜੀ ਯਾਦਵ ਵਾਸੀ ਪ੍ਰੀਤ ਨਗਰ ਅਤੇ ਬੁੱਧ ਰੰਜਨ ਯਾਦਵ ਵਾਸੀ ਢੋਕਾ ਮੁਹੱਲਾ ਸ਼ਾਮਿਲ ਹਨ। ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸਨ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਅਫ਼ੀਮ ਸਪਲਾਈ ਕਰਦੇ ਸਨ। ਬੀਤੇ ਦਿਨ ਇਹ ਕੈਲਾਸ਼ ਨਗਰ ਨੇੜੇ ਜਾ ਰਹੇ ਸਨ ਕਿ ਪੁਲਿਸ ਨੇ ਇਹਨਾਂ ਨੂੰ ਕਾਬੂ ਕਰ ਲਿਆ । ਪੁਲਿਸ ਉਸ ਪਾਸੋਂ ਪੁੱਛ ਪੜਤਾਲ ਕਰ ਰਹੀ ਹੈ ਤੇ ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ। ਦੁਕਾਨ ਦੀ ਭੰਨਤੋੜ ਦਾ ਮਾਮਲਾ ਪੁਲਿਸ ਨੇ ਨੀਲ ਕੁਮਾਰ ਵਾਸੀ ਗੋਲਡਨ ਵਿਹਾਰ ਦੀ ਸ਼ਿਕਾਇਤ ’ਤੇ ਬੰਟੀ ਵਾਸੀ ਬਾਜ਼ੀਗਰ ਡੇਰਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਕਥਿਤ ਦੋਸ਼ੀ ਉਸ ਦੀ ਦੁਕਾਨ ਅੰਦਰ ਆਪਣੇ ਪੰਜ ਸਾਥੀਆਂ ਨਾਲ ਦਾਖਲ ਹੋਇਆ ਅਤੇ ਉਸ ਵਕਤ ਉਸ ਦੀ ਪਤਨੀ ਦੁਕਾਨ ’ਤੇ ਬੈਠੀ ਸੀ। ਕਥਿਤ ਦੋਸ਼ੀਆਂ ਵਲੋਂ ਦੁਕਾਨ ’ਤੇ ਹਮਲਾ ਕਰਕੇ ਦੁਕਾਨ ਦੀ ਭੰਨਤੋੜ ਕੀਤੀ ਅਤੇ ਪੈਸੇ ਕੱਢ ਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਨਾਜਾਇਜ਼ ਸ਼ਰਾਬ ਬਰਾਮਦ ਪੁਲਿਸ ਨੇ ਲਖਬੀਰ ਸਿੰਘ ਵਾਸੀ ਪਿੰਡ ਬਹਾਦਰਪੁਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚ 18 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਪਤੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪਤਨੀ ਸਮੇਤ ਛੇ ਖ਼ਿਲਾਫ਼ ਕੇਸ ਦਰਜ ਪਤੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਪਤਨੀ ਸਮੇਤ ਛੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਭਾਮੀਆਂ ਰੋਡ ਦੇ ਰਹਿਣ ਵਾਲੇ ਅਸ਼ੀਸ਼ ਕੋੜਾ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਉਸ ਦੀ ਪਤਨੀ ਨੇਹਾ ਉਸ ਦੀ ਮਾਂ ਭਰਾ ਗੌਰਵ ਅਰੋੜਾ ਅਮਿਤ ਰਮਨ ਡਾਵਰ ਤਰੁਣ ਵਰਿੰਦਰ ਲੂੰਬਾ ਵਾਸੀ ਜੈਨ ਕਾਲੋਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਆਪਣੀ ਪਤਨੀ ਨਾਲ ਵਿਵਾਦ ਚੱਲ ਰਿਹਾ ਹੈ। ਬੀਤੇ ਦਿਨ ਉਹ ਆਪਣੀ ਦੋਸਤ ਸੰਜਨਾ ਨਾਲ ਈਸਟਨ ਪਾਰਕ ਵਿਖੇ ਫਲੈਟ ਦੇਖਣ ਲਈ ਗਿਆ ਸੀ ਤਾਂ ਉਕਤ ਕਥਿਤ ਦੋਸ਼ੀਆਂ ਨੇ ਉਸ ’ਤੇ ਹਮਲਾ ਕਰ ਦਿੱਤਾ ਤੇ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਸੋਸ਼ਲ ਮੀਡੀਆ ’ਤੇ ਇਤਰਾਜ਼ਯੋਗ ਟਿੱਪਣੀਆਂ ਪੁਲਿਸ ਨੇ ਪ੍ਰੇਮ ਵਿਹਾਰ ਦੀ ਰਹਿਣ ਵਾਲੀ ਇਕ ਲੜਕੀ ਦੀ ਸ਼ਿਕਾਇਤ ’ਤੇ ਰੋਹਿਤ ਅਰੋੜਾ ਵਾਸੀ ਜੈਸ਼ਕਤੀ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਸੋਸ਼ਲ ਮੀਡੀਆ ’ਤੇ ਉਸ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਜਾਂਚ ਕਰ ਰਹੀ ਹੈ।
ਪਿਛਲੀ ਖ਼ਬਰ ਇਨਕਲਾਬੀ ਕਵੀ ਜੈਮਲ ਸਿੰਘ ਪੱਡਾ ਦੇ ਜੀਵਨ ਸੰਘਰਸ਼ ਸਮਾਲੋਚਨਾ ਤੇ ਕਾਵਿ ਰਚਨਾ ਤੇ ਆਧਾਰਿਤ ਪੁਸਤਕ ‘ ਲੋਕ ਪੀੜਾਂ ’ ਲੋਕ ਅਰਪ... ਅਗਲੀ ਖ਼ਬਰ ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਦੀ ਹਾਕੀ ਟੀਮ ਨੂੰ ਪ੍ਰਬੰਧਕਾਂ ਨੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।