21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਨਹਿਰ ਨਾਲ ਲੱਗਦੀ ਸੀਰਤ ਹਸਪਤਾਲ ਸ਼ਿਮਲਾਪੁਰੀ ਵਾਲੀ ਹੇਠਲੀ ਸੜਕ ’ ਤੇ ਪੈਚ ਵਰਕ ਸ਼ੁਰੂ

ਡਾਬਾ/ਲੁਹਾਰਾ, 21 ਨਵੰਬਰ (ਕੁਲਵੰਤ ਸਿੰਘ ਸੱਪਲ)-ਨਹਿਰ ਦੀ ਪਟੜੀ ਨਾਲ ਲੱਗਦੀ ਸੀਰਤ ਹਸਪਤਾਲ ਸ਼ਿਮਲਾਪੁਰੀ ਵਾਲੀ ਹੇਠਲੀ ਸੜਕ ਦੀ ਖਸਤਾ ਹਾਲਤ ਨੂੰ ਦੇਖਦਿਆਂ ਡਿਪਟੀ ਮੇਅਰ ਪ੍ਰਿੰਸ ਜੌਹਰ ਦੀ ਟੀਮ ਵਲੋਂ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾ ਕੇ ਇਲਾਕਾ ਵਾਸੀਆਂ ਅਤੇ ਰਾਹਗੀਰਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ । ਲੰਬੇ ਸਮੇਂ ਤੋਂ ਸੜਕ ’ਤੇ ਥਾਂ-ਥਾਂ ਟੋਏ ਪਏ ਹੋਣ ਕਾਰਨ ਲੋਕਾਂ ਨੂੰ ਆਉਣ-ਜਾਣ ਵਿਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਅਜੀਤ ਡੈਸਕ 22-11-2026
ਡਾਬਾ/ਲੁਹਾਰਾ, 21 ਨਵੰਬਰ (ਕੁਲਵੰਤ ਸਿੰਘ ਸੱਪਲ)-ਨਹਿਰ ਦੀ ਪਟੜੀ ਨਾਲ ਲੱਗਦੀ ਸੀਰਤ ਹਸਪਤਾਲ ਸ਼ਿਮਲਾਪੁਰੀ ਵਾਲੀ ਹੇਠਲੀ ਸੜਕ ਦੀ ਖਸਤਾ ਹਾਲਤ ਨੂੰ ਦੇਖਦਿਆਂ ਡਿਪਟੀ ਮੇਅਰ ਪ੍ਰਿੰਸ ਜੌਹਰ ਦੀ ਟੀਮ ਵਲੋਂ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾ ਕੇ ਇਲਾਕਾ ਵਾਸੀਆਂ ਅਤੇ ਰਾਹਗੀਰਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ । ਲੰਬੇ ਸਮੇਂ ਤੋਂ ਸੜਕ ’ਤੇ ਥਾਂ-ਥਾਂ ਟੋਏ ਪਏ ਹੋਣ ਕਾਰਨ ਲੋਕਾਂ ਨੂੰ ਆਉਣ-ਜਾਣ ਵਿਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਲਾਕਾ ਵਾਸੀਆਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਮੇਅਰ ਪ੍ਰਿੰਸ ਜੌਹਰ ਦੀ ਟੀਮ ਵਲੋਂ ਮੌਕੇ ‘ਤੇ ਪਹੁੰਚ ਕੇ ਸੜਕ ਉਪਰ ਪੈਚ ਵਰਕ ਦਾ ਕੰਮ ਸ਼ੁਰੂ ਕਰਵਾਇਆ ਗਿਆ, ਜਿਸ ਨਾਲ ਲੋਕਾਂ ਨੂੰ ਕਾਫ਼ੀ ਰਾਹਤ ਮਿਲਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਸੜਕ ਦਾ ਜਿੰਨਾ ਹਿੱਸਾ ਰਹਿੰਦਾ ਹੈ, ਉਸ ਦਾ ਪੈਚ ਵਰਕ ਵੀ ਸੋਮਵਾਰ ਨੂੰ ਕਰਵਾ ਕੇ ਮੁਕੰਮਲ ਕਰ ਦਿੱਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਆਵਾਜਾਈ ਦੌਰਾਨ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਪ੍ਰਿੰਸ ਜੌਹਰ ਨੇ ਕਿਹਾ ਕਿ ਬਹੁਤ ਜਲਦੀ ਇਸ ਸੜਕ ਨੂੰ ਆਰ.ਐਮ.ਸੀ. ਵਾਲੀ ਬਣਾ ਲੋਕਾਂ ਨੂੰ ਦਿੱਤੀ ਜਾਵੇਗੀ। ਪ੍ਰਿੰਸ ਜੌਹਰ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦੇਣਗੇ, ਇਲਾਕੇ ਦੇ ਵਿਕਾਸ ਕਾਰਜਾਂ ਵੱਲ ਲਗਾਤਾਰ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਆਪਣੇ ਇਲਾਕੇ ਵਿਚ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਬੇਝਿਜਕ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਦਾ ਚਿਮਨੀ ਰੋਡ ਵਾਲਾ ਦਫ਼ਤਰ ਲੋਕਾਂ ਲੋਕਾਂ ਲਈ ਸਾਰਾ ਦਿਨ ਖੁੱਲ੍ਹਾ ਰਹਿੰਦਾ ਹੈ।
ਪਿਛਲੀ ਖ਼ਬਰ ਕ੍ਰਿਸ਼ਚੀਅਨ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਪੰਜਵੀਂ ਰਾਸ਼ਟਰੀ ਕਾਨਫ਼ਰੰਸ ਨੈਪਟੀਕੋਨ-2026 ਸਮਾਪਤ, ਦੇਸ਼ ਭਰ ’ਚੋਂ 550 ਪ੍ਰਤ... ਅਗਲੀ ਖ਼ਬਰ ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਐਸੋਸੀਏਸ਼ਨ ਵਲੋਂ ਤਿੱਖੇ ਸੰਘਰਸ਼ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।