ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ
ਲੁਧਿਆਣਾ, 22 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਗੁਰਮਤਿ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆਸ਼ ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਹਾਜ਼ਰੀ ਭਰ ਕੇ ਗੁਰਬਾਣੀ ਕਥਾ ਸਰਵਣ ਕਰਦਿਆਂ ਅਤੇ ਗੁਰੂ ਚਰਨਾਂ ਨਾਲ ਜੁੜ ਕੇ ਆਪਣਾ ਜੀਵਨ ਸਫਲ ਕੀਤਾ। ਇਸ ਮੌਕੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਵਰਿੰਦਰ ਸਿੰਘ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਜੱਥੇ ਨੇ ਮਨੋਹਰ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।
ਅਜੀਤ ਡੈਸਕ
23-11-2026