ਹਾਊਸਿੰਗ ਬੋਰਡ ਕਾਲੋਨੀ ਵਿਖੇ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਇਯਾਲੀ/ਥਰੀਕੇ, 22 ਨਵੰਬਰ (ਮਨਜੀਤ ਸਿੰਘ ਦੁੱਗਰੀ)- ਭਗਤੀ ਲਹਿਰ ਦੇ ਅਨਮੋਲ ਰਤਨ ਬ੍ਰਹਮ ਗਿਆਨੀ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸਤਿਸੰਗ ਸਭਾ ਹਾਊਸਿੰਗ ਬੋਰਡ ਕਾਲੋਨੀ ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਵਿਖੇ ਬੜੀ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਗਏ ਦੀਵਾਨ ਅੰਦਰ ਹਜ਼ੂਰੀ ਰਾਗੀ ਜਥੇ ਭਾਈ ਅਮਨਿੰਦਰ ਸਿੰਘ ਕੋਮਲ ਨੇ ਗੁਰਬਾਣੀ ਕੀਰਤਨ ਰਾਹੀ ਸੰਗਤਾਂ ਨੂੰ ਗੁਰ ਸ਼ਬਦ ਨਾਲ ਜੋੜਿਆ, ਭਾਈ ਅਵਤਾਰ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਉਪਰੰਤ ਭਾਈ ਮਨਵੀਰ ਸਿੰਘ ਨੇ ਸੰਗਤਾਂ ਨੂੰ ਹੁਕਮਨਾਮਾ ਸਰਬਣ ਕਰਵਾਇਆ।
ਅਜੀਤ ਡੈਸਕ
23-11-2026