23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਬਾਬਾ ਈਸ਼ਰ ਸਿੰਘ ( ਨ ) ਸੀਨੀਅਰ ਸੈਕੰਡਰੀ ਸਕੂਲ ਵਿਖੇ ਸੂਫ਼ੀ ਗਾਇਨ ਮੁਕਾਬਲਾ

ਲੁਧਿਆਣਾ, 23 ਨਵੰਬਰ (ਭੁਪਿੰਦਰ ਸਿੰਘ ਬੈਂਸ)-ਬਾਬਾ ਈਸ਼ਰ ਸਿੰਘ (ਨ) ਸੀਨੀਅਰ ਸੈਕੰਡਰੀ ਸਕੂਲ ਵਿਖੇ ਸਹੋਦਿਆ ਬੋਰਡ ਦੇ ਸਹਿਯੋਗ ਨਾਲ ਸੂਫ਼ੀ ਗਾਇਣ ਮੁਕਾਬਲਾ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਣ ਨਾਲ ਹੋਈ, ਜਿਸ ਵਿਚ ਸ਼ਹਿਰ ਦੇ 21 ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 24-11-2026
ਲੁਧਿਆਣਾ, 23 ਨਵੰਬਰ (ਭੁਪਿੰਦਰ ਸਿੰਘ ਬੈਂਸ)-ਬਾਬਾ ਈਸ਼ਰ ਸਿੰਘ (ਨ) ਸੀਨੀਅਰ ਸੈਕੰਡਰੀ ਸਕੂਲ ਵਿਖੇ ਸਹੋਦਿਆ ਬੋਰਡ ਦੇ ਸਹਿਯੋਗ ਨਾਲ ਸੂਫ਼ੀ ਗਾਇਣ ਮੁਕਾਬਲਾ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਣ ਨਾਲ ਹੋਈ, ਜਿਸ ਵਿਚ ਸ਼ਹਿਰ ਦੇ 21 ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਆਪਣੀ ਸੁਰੀਲੀ ਗਾਇਕੀ ਅਤੇ ਰੂਹਾਨੀ ਪੇਸ਼ਕਾਰੀ ਨਾਲ ਸਰੋਤਿਆਂ ਨੂੰ ਮੰਤਰ ਮੁਗਧ ਕੀਤਾ। ਰਵਾਇਤੀ ਸਾਜਾਂ ਦੀਆਂ ਧੁਨਾਂ ਅਤੇ ਸੂਫ਼ੀ ਸੰਗੀਤ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਯਾਦਗਾਰੀ ਬਣਾਇਆ। ਇਸ ਮੌਕੇ ਰੰਗਾਰੰਗ ਪੇਸ਼ਕਾਰੀਆਂ ਨੇ ਵੀ ਸਮਾਗਮ ਦੀ ਰੌਣਕ ਵਧਾਈ। ਮੁੱਖ ਮਹਿਮਾਨ ਡਾ. ਸੰਦੀਪ ਵਰਮਾ ਅਤੇ ਡਾ. ਮੋਨਿਕਾ ਟੱਕਰ ਨੇ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕੀਤੀ। ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ। ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਭਾਜਪਾ ਆਗੂਆਂ ਤੇ ਵਰਕਰਾਂ ਨੇ ਸਮਰਸਤਾ ਸੰਕਲਪ ਯਾਤਰਾ ਦਾ ਕੀਤਾ ਨਿੱਘਾ ਸਵਾਗਤ ਅਗਲੀ ਖ਼ਬਰ ਵਿੱਤ ਤੇ ਠੇਕਾ ਕਮੇਟੀ ’ ਚ ਮੇਅਰ ਵਲੋਂ ਅਧਿਕਾਰੀਆਂ ਨੂੰ ਤਾੜਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।