26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸੁਖਬੀਰ ਹਲਕਾ ਗਿੱਲ ਵਿਖੇ 29 ਨੂੰ ਆਉਣਗੇ - ਸਿੰਮਕ

ਆਲਮਗੀਰ, 25 ਨਵੰਬਰ (ਜਰਨੈਲ ਸਿੰਘ ਪੱਟੀ)- ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਸਾਬਕਾ ਜੱਜ ਨੇ ਦੱਸਿਆ ਕਿ 29 ਨਵੰਬਰ ਨੂੰ ਹਲਕਾ ਗਿੱਲ ਵਿਚ ਟਰੇਡ ਤੇ ਇੰਡਸਟਰੀਅਲ ਵਿੰਗ ਦੀ ਹੋ ਰਹੀ ਅਹਿਮ ਮੀਟਿੰਗ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਸ.

ਅਜੀਤ ਡੈਸਕ 26-11-2026
ਆਲਮਗੀਰ, 25 ਨਵੰਬਰ (ਜਰਨੈਲ ਸਿੰਘ ਪੱਟੀ)- ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਸਾਬਕਾ ਜੱਜ ਨੇ ਦੱਸਿਆ ਕਿ 29 ਨਵੰਬਰ ਨੂੰ ਹਲਕਾ ਗਿੱਲ ਵਿਚ ਟਰੇਡ ਤੇ ਇੰਡਸਟਰੀਅਲ ਵਿੰਗ ਦੀ ਹੋ ਰਹੀ ਅਹਿਮ ਮੀਟਿੰਗ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਸ. ਸਿੰਮਕ ਨੇ ਦੱਸਿਆ ਕਿ ਦਿ ਰੂਪ ਗ੍ਰੈਂਡ ਰਿਜ਼ੋਰਟ ਫ਼ਿਰੋਜ਼ਪੁਰ ਰੋਡ ਲੁਧਿਆਣਾ ਵਿਖੇ ਹੋਵੇਗੀ, ਜਿਸ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਇਸ ਮੀਟਿੰਗ ਦੌਰਾਨ ਵਪਾਰਕ ਅਤੇ ਉਦਯੋਗਿਕ ਖੇਤਰ ਨਾਲ ਜੁੜੇ ਉਦਮੀਆਂ, ਵਪਾਰੀਆਂ ਤੇ ਉਦਯੋਗਪਤੀਆਂ ਨਾਲ ਸਿੱਧਾ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੀਟਿੰਗ ਸਬੰਧੀ ਹਲਕਾ ਗਿੱਲ ਦੇ ਸੀਨੀਅਰ ਅਹੁਦੇਦਾਰਾਂ ਤੇ ਵੱਖ-ਵੱਖ ਸਰਕਲਾਂ ਦੇ ਪ੍ਰਧਾਨਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ। ਇਸ ਦੌਰਾਨ ਸਮੂਹ ਆਗੂਆਂ ਨੇ ਮੀਟਿੰਗ ਨੂੰ ਸੁਚੱਜੇ ਅਤੇ ਸਫਲ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਪੋ-ਆਪਣੀਆਂ ਜ਼ਿੰਮੇਵਾਰੀਆਂ ਬਾਰੇ ਵਿਚਾਰ ਸਾਂਝੇ ਕੀਤੇ। ਇੰਚਾਰਜ ਸਿੰਮਕ ਨੇ ਕਿਹਾ ਕਿ ਵਪਾਰੀ ਤੇ ਉਦਯੋਗਪਤੀ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਉਮੀਦਾਂ ਨੂੰ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਯੋਗ ਉਪਰਾਲੇ ਕਰਨਾ ਬੇਹੱਦ ਜ਼ਰੂਰੀ ਹੈ। ਇਸੇ ਮਕਸਦ ਨਾਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਪਾਰਕ ਅਤੇ ਉਦਯੋਗਿਕ ਖੇਤਰ ਨਾਲ ਜੁੜੇ ਲੋਕਾਂ ਨਾਲ ਸਿੱਧਾ ਸੰਵਾਦ ਰਚਾਉਣ ਲਈ ਇਹ ਮੀਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਸਮੂਹ ਵਪਾਰੀਆਂ, ਉਦਯੋਗਪਤੀਆਂ, ਕਾਰੋਬਾਰੀਆਂ ਤੇ ਪਾਰਟੀ ਦੇ ਅਹੁਦੇਦਾਰਾਂ ਨੂੰ 29 ਨਵੰਬਰ ਨੂੰ ਹੋਣ ਵਾਲੀ ਇਸ ਮੀਟਿੰਗ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਸਬੰਧਿਤ ਵਿਭਾਗ ਨੂੰ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ-ਚੌਹਾਨ ਅਗਲੀ ਖ਼ਬਰ ਜਗਰਾਉਂ ਪੁਲ ਦੀ ਮਜ਼ਬੂਤੀ ਲਈ ਨਿਗਮ ਕਮਿਸ਼ਮਰ ਮਾਨ ਵਲੋਂ ਨਿਰੀਖਣ ਪ੍ਰੋਜੈਕਟ ਤੇਜ਼ ਕਰਨ ਦੇ ਦਿੱਤੇ ਹੁਕਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।