26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਡਾ . ਸੁਸ਼ਮਿੰਦਰ ਜੀਤ ਕੌਰ ਵੱਕਾਰੀ ਸਾਰਕ ਸਾਹਿਤ ਪੁਰਸਕਾਰ ਨਾਲ ਸਨਮਾਨਿਤ

ਲੁਧਿਆਣਾ, 25 ਨਵੰਬਰ (ਡਾ. ਤਰਲੋਚਨ ਸਿੰਘ)-ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਅੰਗਰੇਜ਼ੀ ਵਿਭਾਗ ਦੀ ਮੁਖੀ, ਕਵਿੱਤਰੀ , ਸਾਹਿਤਕ ਸੰਪਾਦਕ ਤੇ ਸਫ਼ਲ ਅਨੁਵਾਦਕ ਡਾ.

ਅਜੀਤ ਡੈਸਕ 26-11-2026
ਲੁਧਿਆਣਾ, 25 ਨਵੰਬਰ (ਡਾ. ਤਰਲੋਚਨ ਸਿੰਘ)-ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਅੰਗਰੇਜ਼ੀ ਵਿਭਾਗ ਦੀ ਮੁਖੀ, ਕਵਿੱਤਰੀ , ਸਾਹਿਤਕ ਸੰਪਾਦਕ ਤੇ ਸਫ਼ਲ ਅਨੁਵਾਦਕ ਡਾ. ਸੁਸ਼ਮਿੰਦਰ ਜੀਤ ਕੌਰ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਪੰਜਾਬੀ ਸਾਹਿਤ ਦਾ ਅੰਗਰੇਜ਼ੀ ਵਿੱਚ ਅਨੁਵਾਦ ਕਰਨ ਬਦਲੇ 67ਵੇਂ ਸਾਰਕ ਸਾਹਿਤ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਸਨਮਾਨ ਉਨ੍ਹਾਂ ਦੀ ਲੰਮੀ ਸਾਹਿਤਕ ਸਾਧਨਾ, ਸਿਰਜਣਾਤਮਕ ਪ੍ਰਤਿਭਾ ਅਤੇ ਸਾਹਿਤ ਦੇ ਵੱਖ-ਵੱਖ ਖੇਤਰਾਂ ਵਿੱਚ ਨਿਰੰਤਰ ਯੋਗਦਾਨ ਲਈ ਦਿੱਤਾ ਗਿਆ ਹੈ। ਡਾ. ਸੁਸ਼ਮਿੰਦਰ ਜੀਤ ਕੌਰ ਨੇ ਇਸ ਮੰਚ ਉੱਤੇ ਆਪਣੀਆਂ ਕਵਿਤਾਵਾਂ ਪੇਸ਼ ਕਰਨ ਦੇ ਨਾਲ-ਨਾਲ ਦੋ ਸਾਹਿਤਕ ਸੈਸ਼ਨਾਂ ਦੀ ਪ੍ਰਧਾਨਗੀ ਵੀ ਕੀਤੀ। ਉਨ੍ਹਾਂ ਨੇ ਪ੍ਰਸਿੱਧ ਲੇਖਿਕਾ ਪਦਮ ਸ਼੍ਰੀ ਅਜੀਤ ਕੌਰ ਦੀ ਪੰਜਾਬੀ ਪੁਸਤਕ ‘ਓਸ ਪਾਰ’ ਦੇ ਅੰਗਰੇਜ਼ੀ ਅਨੁਵਾਦ ਦੇ ਕੁਝ ਅੰਸ਼ ਵੀ ਪੇਸ਼ ਕੀਤੇ। ਉਨ੍ਹਾਂ ਦੀਆਂ ਹੁਣ ਤੱਕ 25 ਪੁਸਤਕਾਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ, ਜਿਨਾਂ ਵਿੱਚ ਕਾਵਿ-ਸੰਗ੍ਰਹਿ, ਅਨੁਵਾਦਿਤ ਰਚਨਾਵਾਂ ਅਤੇ ਸੰਪਾਦਿਤ ਪੁਸਤਕਾਂ ਸ਼ਾਮਲ ਹਨ। ਉਨ੍ਹਾਂ ਨੂੰ ਇਸ ਤੋਂ ਪਹਿਲਾਂ ਵੀ ਅੰਤਰਰਾਸ਼ਟਰੀ ਪੱਧਰ ਦੀਆਂ ਸਾਹਿਤਕ ਸੰਸਥਾਵਾਂ ਵੱਲੋਂ ਸਨਮਾਨਿਤ ਕੀਤਾ ਜਾ ਚੁੱਕਾ ਹੈ। ਇੰਟਰਨੈਸ਼ਨਲ ਅਕੈਡਮੀ ਆਫ ਐਥਿਕਸ ਅਤੇ ਵਰਲਡ ਪੋਇਟਰੀ ਕਾਨਫਰੰਸ ਨਾਲ ਸਬੰਧਤ ਸਨਮਾਨਾਂ ਰਾਹੀਂ ਉਨ੍ਹਾਂ ਨੂੰ ਤਿੰਨ ਵਾਰ ਸਨਮਾਨਿਤ ਕੀਤਾ ਗਿਆ ਹੈ।
ਪਿਛਲੀ ਖ਼ਬਰ ‘ ਆਪ ’ ਦੀ ਅੱਜ ਹੋਣ ਵਾਲੀ ਰੈਲੀ ਪੰਜਾਬ ’ ਚ ਮੁੜ ਤੋਂ ਸਰਕਾਰ ਬਣਾਉਣ ਦੀ ਰੱਖੇਗੀ ਨੀਂਹ - ਵਿਜੈ ਦਾਨਵ ਅਗਲੀ ਖ਼ਬਰ ਡਾਇੰਗ ਮਿੱਲਾਂ ਦੀਆਂ ਚਿਮਨੀਆਂ ’ਚੋਂ ਨਿਕਲਣ ਵਾਲੇ ਜ਼ਹਿਰੀਲੇ ਧੂੰਏਂ ਨੇ ਹੁਣ ਪਿੰਡਾਂ ’ਚ ਵੀ ਪਸਾਰੇ ਪੈਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।