ਕੜਵੱਲ ਦੀ ਅਗਵਾਈ ਹੇਠ ਸ਼ੁਰੂ ਕੀਤੀ ‘ ਜਵਾਨੀ ਸੰਭਾਲ ’ ਸਾਈਕਲ ਯਾਤਰਾ ’ ਚ ਪੁੱਜੇ ਰਾਣਾ ਗੁਰਜੀਤ ਸਿੰਘ ਨੇ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਕੀਤੀ ਅਪੀਲ
ਲੁਧਿਆਣਾ, 26 ਨਵੰਬਰ (ਜਤਿੰਦਰ ਭੰਬੀ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਕਾਂਗਰਸ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਵਲੋਂ ਸ਼ੁਰੂ ਕੀਤੀ ਗਈ ‘ਜਵਾਨੀ ਸੰਭਾਲ’ ਸਾਈਕਲ ਯਾਤਰਾ ਤਹਿਤ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਕਮਲਜੀਤ ਸਿੰਘ ਕੜਵੱਲ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਸਾਈਕਲ ਯਾਤਰਾ ਵਿਚ ਵਿਸ਼ੇਸ਼ ਤੌਰ ‘ਤੇ ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਵੱਖ-ਵੱਖ ਆਗੂਆਂ ਵਲੋਂ ਕੱਢੀਆਂ ਜਾ ਰਹੀਆਂ ਰੈਲੀਆਂ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਸਹਾਈ ਸਿੱਧ ਹੋਣਗੀਆਂ, ਜਦ ਉਨ੍ਹਾਂ ਕੋਲੋਂ ਇਹ ਪੁੱਛਿਆ ਗਿਆ ਕਿ ਹਲਕਾ ਆਤਮ ਨਗਰ ਵਿਖੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਸ਼ੁਰੂ ਕੀਤੇ ਜਾ ਰਹੇ ਇਨਸਾਫ਼ ਮਾਰਚ ਵਿਚ ਤੁਸੀਂ ਸ਼ਿਰਕਤ ਕਰੋਗੇ ਤਾਂ ਉਨ੍ਹਾਂ ਕਿਹਾ ਕਿ ਮੈਨੂੰ ਕਾਂਗਰਸ ਦੀ ਮਜ਼ਬੂਤੀ ਲਈ ਕੋਈ ਵੀ ਸੱਦੇਗਾ ਤਾਂ ਮੈਂ ਜ਼ਰੂਰ ਜਾਵਾਂਗਾ, ਪਰ ਮੈਨੂੰ ਉਨ੍ਹਾਂ ਵਲੋਂ ਹਾਲ ਦੀ ਘੜੀ ਕੋਈ ਸੁਨੇਹਾ ਨਹੀਂ ਆਇਆ।
ਲੁਧਿਆਣਾ, 26 ਨਵੰਬਰ (ਜਤਿੰਦਰ ਭੰਬੀ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਕਾਂਗਰਸ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਵਲੋਂ ਸ਼ੁਰੂ ਕੀਤੀ ਗਈ ‘ਜਵਾਨੀ ਸੰਭਾਲ’ ਸਾਈਕਲ ਯਾਤਰਾ ਤਹਿਤ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਕਮਲਜੀਤ ਸਿੰਘ ਕੜਵੱਲ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਸਾਈਕਲ ਯਾਤਰਾ ਵਿਚ ਵਿਸ਼ੇਸ਼ ਤੌਰ ‘ਤੇ ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਵੱਖ-ਵੱਖ ਆਗੂਆਂ ਵਲੋਂ ਕੱਢੀਆਂ ਜਾ ਰਹੀਆਂ ਰੈਲੀਆਂ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਸਹਾਈ ਸਿੱਧ ਹੋਣਗੀਆਂ, ਜਦ ਉਨ੍ਹਾਂ ਕੋਲੋਂ ਇਹ ਪੁੱਛਿਆ ਗਿਆ ਕਿ ਹਲਕਾ ਆਤਮ ਨਗਰ ਵਿਖੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਸ਼ੁਰੂ ਕੀਤੇ ਜਾ ਰਹੇ ਇਨਸਾਫ਼ ਮਾਰਚ ਵਿਚ ਤੁਸੀਂ ਸ਼ਿਰਕਤ ਕਰੋਗੇ ਤਾਂ ਉਨ੍ਹਾਂ ਕਿਹਾ ਕਿ ਮੈਨੂੰ ਕਾਂਗਰਸ ਦੀ ਮਜ਼ਬੂਤੀ ਲਈ ਕੋਈ ਵੀ ਸੱਦੇਗਾ ਤਾਂ ਮੈਂ ਜ਼ਰੂਰ ਜਾਵਾਂਗਾ, ਪਰ ਮੈਨੂੰ ਉਨ੍ਹਾਂ ਵਲੋਂ ਹਾਲ ਦੀ ਘੜੀ ਕੋਈ ਸੁਨੇਹਾ ਨਹੀਂ ਆਇਆ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੇ ਰਾਜ ਦੌਰਾਨ ਸੂਬੇ ਵਿਚ ਨਸ਼ਾ ਬਹੁਤ ਤੇਜ਼ੀ ਨਾਲ ਫੈਲਿਆ ਹੈ, ਜਿਸ ਨੇ ਕਈ ਘਰਾਂ ਦੇ ਚਿਰਾਗ਼ ਬੁਝਾ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣਨ ਤੇ ਨਸ਼ੇ ਨੂੰ ਜੜੋ ਖ਼ਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਪ ਸਰਕਾਰ ਤੋਂ ਅੱਕ ਚੁੱਕੇ ਲੋਕ ਹੁਣ ਕਾਂਗਰਸ ਸਰਕਾਰ ਸਮੇਂ ਹੋਏ ਕੰਮਾਂ ਨੂੰ ਯਾਦ ਕਰ ਰਹੇ ਹਨ ਅਤੇ 2027 ਵਿਧਾਨ ਸਭਾ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਸੂਬੇ ਵਿਚ ਕਾਂਗਰਸ ਦੀ ਸਰਕਾਰ ਲਿਆਂਦੀ ਜਾ ਸਕੇ। ਇਸ ਮੌਕੇ ਕੜਵੱਲ ਦੀ ਅਗਵਾਈ ਹੇਠ ਕੱਢੀ ਗਈ ਜਵਾਨੀ ਸੰਭਾਲ ਸਾਈਕਲ ਯਾਤਰਾ ਵਿਚ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰਾਂ ਤੇ ਸਮਰਥਕਾਂ ਨੇ ਹਾਜ਼ਰੀ ਲਵਾਈ।