ਹਲਕਾ ਇੰਚਾਰਜ਼ ਸਿੰਮਕ ਦੀ ਅਗਵਾਈ ਹੇਠ ਅਕਾਲੀ - ਭਾਜਪਾ ਗਠਜੋੜ ਹੋਣ ’ ਤੇ ਹੰਬੜਾਂ ’ ਚ ਵਰਕਰਾਂ ਨੇ ਲੱਡੂ ਵੰਡੇ
ਹੰਬੜਾਂ, 27 ਨਵੰਬਰ (ਮੇਜਰ ਹੰਬੜਾਂ)- ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਜਪਾ ਦੇ ਗੱਠਜੋੜ ਦੀ ਖੁਸ਼ੀ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਦੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਜਿਸ ਤਹਿਤ ਕਸਬਾ ਹੰਬੜਾਂ ਵਿਖੇ ਵਿਧਾਨ ਸਭਾ ਹਲਕਾ ਗਿੱਲ ਦੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਦੀ ਅਗਵਾਈ ਹੇਠ ਲੱਡੂ ਵੰਡੇ ਗਏ। ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਨੇ ਕਿਹਾ ਕਿ ਅਕਾਲੀ ਦਲ-ਭਾਜਪਾ ਗੱਠਜੋੜ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਬਹੁਮਤ ਨਾਲ ਸਰਕਾਰ ਬਣਾਏਗਾ ।
ਅਜੀਤ ਡੈਸਕ
28-11-2026