28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪੰਜਾਬ ’ ਚ ਹਥਿਆਰਾਂ ਦੇ ਲਾਇਸੈਂਸਾਂ ਦੀ ਜਾਂਚ ਕਰਵਾਏ ਚੋਣ ਕਮਿਸ਼ਨ - ਮਹਿਤਾ

ਲੁਧਿਆਣਾ, 27 ਨਵੰਬਰ (ਭੁਪਿੰਦਰ ਸਿੰਘ ਬੈਂਸ)- ਸਾਬਕਾ ਕੌਂਸਲਰ ਤੇ ਸੀਨੀਅਰ ਆਗੂ ਪਰਮਿੰਦਰ ਮਹਿਤਾ ਨੇ ਪੰਜਾਬ ਵਿਚ ਪਿਛਲੇ ਕੁੱਝ ਸਾਲਾਂ ਦੌਰਾਨ ਜਾਰੀ ਕੀਤੇ ਗਏ ਹਥਿਆਰਾਂ ਦੇ ਲਾਇਸੈਂਸਾਂ ਦੀ ਚੋਣ ਕਮਿਸ਼ਨ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਗੋਲੀਬਾਰੀ, ਕਤਲ, ਲੁੱਟ ਖੋਹ ਅਤੇ ਡਕੈਤੀ ਦੀਆਂ ਵਧਦੀਆਂ ਵਾਰਦਾਤਾਂ ਚਿੰਤਾ ਦਾ ਵਿਸ਼ਾ ਹਨ।

ਅਜੀਤ ਡੈਸਕ 28-11-2026
ਲੁਧਿਆਣਾ, 27 ਨਵੰਬਰ (ਭੁਪਿੰਦਰ ਸਿੰਘ ਬੈਂਸ)- ਸਾਬਕਾ ਕੌਂਸਲਰ ਤੇ ਸੀਨੀਅਰ ਆਗੂ ਪਰਮਿੰਦਰ ਮਹਿਤਾ ਨੇ ਪੰਜਾਬ ਵਿਚ ਪਿਛਲੇ ਕੁੱਝ ਸਾਲਾਂ ਦੌਰਾਨ ਜਾਰੀ ਕੀਤੇ ਗਏ ਹਥਿਆਰਾਂ ਦੇ ਲਾਇਸੈਂਸਾਂ ਦੀ ਚੋਣ ਕਮਿਸ਼ਨ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਗੋਲੀਬਾਰੀ, ਕਤਲ, ਲੁੱਟ ਖੋਹ ਅਤੇ ਡਕੈਤੀ ਦੀਆਂ ਵਧਦੀਆਂ ਵਾਰਦਾਤਾਂ ਚਿੰਤਾ ਦਾ ਵਿਸ਼ਾ ਹਨ। ਮਹਿਤਾ ਨੇ ਮੰਗ ਕੀਤੀ ਕਿ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਦੇ ਹਥਿਆਰਾਂ ਦੇ ਲਾਇਸੈਂਸ ਰੱਦ ਕੀਤੇ ਜਾਣ ਅਤੇ ਲਾਇਸੈਂਸ ਜਾਰੀ ਕਰਨ ਵਿਚ ਜੇਕਰ ਕਿਸੇ ਆਗੂ ਜਾਂ ਅਧਿਕਾਰੀ ਦੀ ਗ਼ਲਤੀ ਸਾਹਮਣੇ ਆਉਂਦੀ ਹੈ ਤਾਂ ਉਸ ਦੀ ਜਵਾਬਦੇਹੀ ਵੀ ਤੈਅ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਚੋਣਾਂ ਦੇ ਮਾਹੌਲ ਵਿਚ ਹਥਿਆਰਾਂ ਦੀ ਦੁਰਵਰਤੋਂ ਰੋਕਣ ਤੇ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਚੋਣ ਕਮਿਸ਼ਨ ਨੂੰ ਇਸ ਮਾਮਲੇ ਵਿਚ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ।
ਪਿਛਲੀ ਖ਼ਬਰ ਅਧਿਆਪਕਾਂ ਦੀ ਘਾਟ ਤੇ ਪ੍ਰੋਜੈਕਟਾਂ ’ ਚ ਦੇਰੀ ’ ਤੇ ਪੰਜਾਬ ਦੇ ਸਿੱਖਿਆ ਮਾਡਲ ਉਪਰ ਦੀਵਾਨ ਨੇ ਚੁੱਕੇ ਸਵਾਲ ਅਗਲੀ ਖ਼ਬਰ ਹਲਕਾ ਆਤਮ ਨਗਰ ਵਿਖੇ ਬੈਂਸ ਦੀ ਅਗਵਾਈ ਹੇਠ ਕੱਢੇ ਇਨਸਾਫ਼ ਮਾਰਚ ’ ਚ ਭਾਰੀ ਗਿਣਤੀ ’ ਚ ਕਾਂਗਰਸੀ ਵਰਕਰ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।