27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਐਨ. ਐਚ. ਐਮ. ਮੁਲਾਜ਼ਮਾਂ ਦੀ ਹੜਤਾਲ ਕਾਰਨ ਅਰੋਗਿਆ ਕੇਂਦਰਾਂ ਦੀ ਓ. ਪੀ. ਡੀ. ਠੱਪ-ਸੁਨੀਲ ਮੌਦਗਿਲ

ਲੁਧਿਆਣਾ, 27 ਨਵੰਬਰ (ਭੁਪਿੰਦਰ ਸਿੰਘ ਬੈਂਸ)- ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਨੇ ਐਨ. ਐਚ.

ਅਜੀਤ ਡੈਸਕ 28-11-2026
ਲੁਧਿਆਣਾ, 27 ਨਵੰਬਰ (ਭੁਪਿੰਦਰ ਸਿੰਘ ਬੈਂਸ)- ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਨੇ ਐਨ.ਐਚ.ਐਮ. ਮੁਲਾਜ਼ਮਾਂ ਦੀ 21 ਦਿਨਾਂ ਤੋਂ ਚੱਲ ਰਹੀ ਹੜਤਾਲ ਕਾਰਨ ਸਿਹਤ ਸੇਵਾਵਾਂ ਪ੍ਰਭਾਵਿਤ ਹੋਣ ’ਤੇ ਪੰਜਾਬ ਸਰਕਾਰ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਦੇ 236 ਆਯੁਸ਼ਮਾਨ ਅਰੋਗਿਆ ਕੇਂਦਰਾਂ ਵਿਚ ਓ.ਪੀ.ਡੀ. ਸੇਵਾਵਾਂ ਠੱਪ ਹੋਣ ਕਾਰਨ ਗ਼ਰੀਬ ਅਤੇ ਦਿਹਾਤੀ ਮਰੀਜ਼ ਇਲਾਜ ਲਈ ਪਰੇਸ਼ਾਨ ਹੋ ਰਹੇ ਹਨ। ਮੌਦਗਿਲ ਨੇ ਦੋਸ਼ ਲਾਇਆ ਕਿ ਬੱਚਿਆਂ ਦੀ ਸਿਹਤ ਜਾਂਚ, ਟੀਬੀ ਟੈੱਸਟ ਅਤੇ ਲੈਬ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਉਨ੍ਹਾਂ ਸਰਕਾਰ ਤੋਂ ਐਨ.ਐਚ.ਐਮ. ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਬਰਾਬਰ ਕੰਮ ਬਰਾਬਰ ਤਨਖ਼ਾਹ ਅਤੇ ਗ੍ਰੈਚੁਟੀ ਸਬੰਧੀ ਲਿਖਤੀ ਨੋਟੀਫ਼ਿਕੇਸ਼ਨ ਜਾਰੀ ਕਰਨ ਦੀ ਮੰਗ ਕੀਤੀ।
ਪਿਛਲੀ ਖ਼ਬਰ ਡਾ . ਧਾਲੀਵਾਲ ਨੇ ਪੋਸਟ ਹਾਰਵੈਸਟ ਤਕਨਾਲੋਜੀ ਕੇਂਦਰ ਦੇ ਕਾਰਜਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਗੁਰਦੀਪ ਸਿੰਘ ਸਿੱਧੂ ਚੂਹੜਪੁਰ ਦਾ ਦਿਹਾਂਤ, ਸਸਕਾਰ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।