29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

‘ ਆਪ ’ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਸਿਰੇ ਚੜ੍ਹਾਇਆ - ਚੇਅਰਮੈਨ ਰਾਜੀ ਸਾਹਨੇਵਾਲ

ਭਾਮੀਆਂ ਕਲਾਂ, 28 ਨਵੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਉਘੇ ਸਮਾਜ ਸੇਵੀ ਵਜੋਂ ਜਾਣੇ ਜਾਂਦੇ ਬੀ. ਸੀ.

ਅਜੀਤ ਡੈਸਕ 29-11-2026
ਭਾਮੀਆਂ ਕਲਾਂ, 28 ਨਵੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਉਘੇ ਸਮਾਜ ਸੇਵੀ ਵਜੋਂ ਜਾਣੇ ਜਾਂਦੇ ਬੀ.ਸੀ. ਵਿੰਗ ਦੇ ਵਾਇਸ ਪ੍ਰਧਾਨ ਅਤੇ ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਹੇਮਰਾਜ ਰਾਜੀ ਸਾਹਨੇਵਾਲ ਨੇ ਆਉਂਦੀਆਂ ਵਿਧਾਨ ਸਭਾ ਦੀਆਂ ਚੋਣਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਅੰਦਰ ਹੋਈਆਂ 2022 ਦੀਆਂ ਚੋਣਾਂ ਦੌਰਾਨ ਜਿਹੜੇ ਵੀ ਵਾਅਦੇ ਸੂਬੇ ਦੇ ਲੋਕਾਂ ਨਾਲ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕਰਕੇ ਪੰਜਾਬ ਦੇ ਲੋਕਾਂ ‘ਚ ਵਿਸ਼ਵਾਸ ਨੂੰ ਹੋਰ ਵੀ ਜ਼ਿਆਦਾ ਮਜ਼ਬੂਤ ਕੀਤਾ ਹੈ, ਜਿਸ ਦੇ ਨਤੀਜੇ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਦੇਖਣ ਨੂੰ ਮਿਲਣਗੇ, ਜਦੋਂ ਸੂਬੇ ਦੇ ਲੋਕ ਆਪਣੇ ਮੱਤ ਦਾ ਦਾਨ ਕਰ ਕੇ ਪੰਜਾਬ ਅੰਦਰ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਮੁੜ ਪੰਜਾਬ ਅੰਦਰ ‘ਆਪ’ ਦੀ ਸਰਕਾਰ ਬਣਾਉਣਗੇ ਕਿਉਂਕਿ ਸੂਬੇ ਦੇ ਲੋਕ ਇਸ ਬਾਰੇ ਚੰਗੀ ਤਰ੍ਹਾਂ ਨਾਲ ਸਮਝ ਚੁੱਕੇ ਹਨ ਕਿ ਇਕੋ-ਇਕ ਆਮ ਆਦਮੀ ਪਾਰਟੀ ਹੀ ਅਜਿਹੀ ਪਾਰਟੀ ਹੈ, ਜੋ ਲੋਕਾਂ ਨਾਲ ਕੀਤੇ ਵਾਅਦਿਆਂ ’ਤੇ ਪਹਿਰਾ ਦਿੰਦੀ ਹੈ, ਨਹੀਂ ਤਾਂ ਦੂਜੀਆਂ ਵਿਰੋਧੀ ਪਾਰਟੀਆਂ ਦੀ ਕਹਿਣੀ ਤੇ ਕਰਨੀ ’ਚ ਜ਼ਮੀਨ ਅਸਮਾਨ ਦਾ ਫ਼ਰਕ ਹੈ, ਪਰ ‘ਆਪ’ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਸਿਰੇ ਚੜ੍ਹਾ ਕੇ ਇਹ ਦੱਸ ਦਿੱਤਾ ਕਿ ਆਮ ਆਦਮੀ ਪਾਰਟੀ ਬਲਕਿ ਹੀ ਆਮ ਲੋਕਾਂ ਦੀ ਪਾਰਟੀ ਹੈ।
ਪਿਛਲੀ ਖ਼ਬਰ ਕਾਂਗਰਸੀ ਆਗੂ ਨਾਲ ਜਾਇਦਾਦ ਦੇ ਮਾਮਲੇ ਵਿਚ 15 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਔਰਤ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਅਕਾਲੀ - ਭਾਜਪਾ ਗੱਠਜੋੜ ਪੰਜਾਬ ਦੀ ਰਾਜਨੀਤੀ ’ ਚ ਨਵੀਂ ਦਿਸ਼ਾ ਤੈਅ ਕਰੇਗਾ - ਹਰਨਾਮਪੁਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।